ਮੁਕਤਸਰ 'ਚ ਛੇ ਕਰੋਨਾ ਪਾਜ਼ੇਟਿਵ ਕੇਸ

ਮੁਕਤਸਰ 'ਚ ਛੇ ਕਰੋਨਾ ਪਾਜ਼ੇਟਿਵ ਕੇਸ

ਗੁਰਸੇਵਕ ਸਿੰਘ ਪ੍ਰੀਤ
ਸ੍ਰੀ ਮੁਕਤਸਰ ਸਾਹਿਬ, 6 ਜੁਲਾਈ

ਮੁਕਤਸਰ ਲਾਗਲੇ ਪਿੰਡ ਮਾਨ ਸਿੰਘ ਵਾਲਾ ਦੇ ਛੇ ਵਿਅਕਤੀਆਂ ਦੀ ਕਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ। ਸਿਵਲ ਸਰਜਨ ਡਾ. ਹਰੀ ਨਰਾਇਣ ਸਿੰਘ ਨੇ ਦੱਸਿਆ ਕਿ ਇਹ ਸਾਰੇ ਵਿਅਕਤੀ ਇਕੋ ਪਰਿਵਾਰ ਦੇ ਹਨ। ਪਰਿਵਾਰ ਦਾ ਮੁਖੀ ਜ਼ਿਲ੍ਹਾ ਮੋਗਾ ਦੇ ਪਿੰਡ ਬੱਧਨੀ ਕਲਾਂ ਤੋਂ ਆਇਆ ਸੀ। ਉਨ੍ਹਾਂ ਦੱਸਿਆ ਕਿ ਹੁਣ ਪੀੜਤ ਪਰਿਵਾਰ ਨੂੰ ਆਈਸੋਲੇਸ਼ਨ ਵਾਰਡ ਵਿੱਚ ਰੱਖ ਕੇ ਇਲਾਜ ਕੀਤਾ ਜਾਵੇਗਾ। ਮੁਕਤਸਰ ਜ਼ਿਲ੍ਹੇ ਨਾਲ ਸਬੰਧਤ ਇਕ ਕਰੋਨਾ ਪਾਜ਼ੇਟਿਵ ਔਰਤ ਦੀ ਲੁਧਿਆਣਾ ਵਿਖੇ ਮੌਤ ਹੋ ਗਈ ਸੀ।

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਹਿਰ

View All