ਪੱਤਰ ਪ੍ਰੇਰਕ
ਮਾਨਸਾ, 9 ਸਤੰਬਰ
ਮਾਨਸਾ ਪੁਲੀਸ ਨੇ ਵੱਖ-ਵੱਖ ਮਾਮਲਿਆਂ ’ਚ 6 ਵਿਅਕਤੀਆਂ ਪਾਸੋਂ 750 ਸਿਨੇਚਰ ਕੈਪਸੂਲ, 350 ਲੀਟਰ ਲਾਹਣ, 170 ਨਸ਼ੀਲੀਆਂ ਗੋਲੀਆ, 8 ਗ੍ਰਾਮ ਹੈਰੋਇਨ (ਚਿੱਟਾ), 6 ਕਿਲੋ ਭੁੱਕੀ ਚੂਰਾਪੋਸਤ ਅਤੇ 15 ਬੋਤਲਾਂ ਸ਼ਰਾਬ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ। ਸੀਨੀਅਰ ਕਪਤਾਨ ਪੁਲੀਸ ਗੌਰਵ ਤੂਰਾ ਨੇ ਦੱਸਿਆ ਕਿ ਪੁਲੀਸ ਪਾਰਟੀ ਵੱਲੋੋਂ ਰਣਜੀਤ ਸਿੰਘ ਵਾਸੀ ਜੁਵਾਹਰਕੇ ਹਾਲ ਆਬਾਦ ਮਾਨਸਾ ਨੂੰ ਕਾਬੂ ਕਰਕੇ 8 ਗ੍ਰਾਮ ਹੈਰੋਇੰਨ (ਚਿੱਟਾ) ਦੀ ਬਰਾਮਦਗੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਹਰਚਰਨਜੀਤ ਸਿੰਘ ਉਰਫ ਗੋਰਾ ਵਾਸੀ ਬੀਰਖੁਰਦ ਨੂੰ ਕਾਬੂ ਕਰਕੇ 6 ਕਿਲੋਗ੍ਰਾਮ ਭੁੱਕੀ ਚੂਰਾਪੋਸਤ ਦੀ ਬਰਾਮਦਗੀ ਹੋਈ ਹੈ। ਉਨ੍ਹਾਂ ਕਿਹਾ ਕਿਾ ਮਹਿੰਦਰ ਸਿੰਘ ਵਾਸੀ ਬਖਸ਼ੀਵਾਲਾ ਨੂੰ ਕਾਬੂ ਕਰਕੇ 170 ਨਸ਼ੀਲੀਆਂ ਗੋਲੀਆਂ ਤੇ ਕੁਲਵੰਤ ਸਿੰਘ ਵਾਸੀ ਪਿੰਡ ਘੁਰਕਣੀ ਨੂੰ ਕਾਬੂ ਕਰਕੇ 750 ਸਿਗਨੇਚਰ ਕੈਪਸੂਲਾਂ ਦੀ ਬਰਾਮਦਗੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਦਰਬਾਰਾ ਸਿੰਘ ਵਾਸੀ ਧਰਮਪੁਰਾ ਪਾਸੋਂ 200 ਲੀਟਰ ਲਾਹਣ ਬਰਾਮਦ ਕੀਤੀ ਗਈ ਹੈ, ਜਦੋਂਕਿ ਤਰਸੇਮ ਸਿੰਘ ਵਾਸੀ ਮਾਨਸਾ ਪਾਸੋਂ 100 ਲੀਟਰ ਲਾਹਣ ਤੇ 15 ਬੋਤਲਾਂ ਸ਼ਰਾਬ ਬਰਾਮਦ ਕੀਤੀ ਗਈ ਹੈ। ਪ੍ਰਿਤਪਾਲ ਸਿੰਘ ਵਾਸੀ ਰਾਮਨਗਰ ਭੱਠਲ ਪਾਸੋਂ 50 ਲੀਟਰ ਲਾਹਣ ਬਰਾਮਦ ਕੀਤੀ ਗਈ। ਮੁਲਜ਼ਮ ਦੀ ਗ੍ਰਿਫਤਾਰੀ ਬਾਕੀ ਹੈ।