ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਮਾਨਸਾ ’ਚ ਛੇ ਸਕੂਲੀ ਬੱਸਾਂ ਦੇ ਚਲਾਨ ਕੱਟੇ

ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਨਤੀਸ਼ਾ ਅੱਤਰੀ ਦੀ ਅਗਵਾਈ ਵਿਚ ਸੇਫ ਸਕੂਲ ਵਾਹਨ ਨੀਤੀ ਤਹਿਤ ਟੀਮ ਵੱਲੋਂ ਸਕੂਲੀ ਬੱਸਾਂ ਦੀ ਚੈਕਿੰਗ ਕੀਤੀ ਗਈ। ਇਸ ਚੈਕਿੰਗ ਦੌਰਾਨ ਅਧੂਰੇ ਦਸਤਾਵੇਜ਼ ਵਾਲੀਆਂ 6 ਬੱਸਾਂ ਦੇ ਚਲਾਨ ਕੀਤੇ ਗਏ। ਵਿਭਾਗ ਦੇ ਕਾਊਂਸਲਰ ਰਜਿੰਦਰ ਕੁਮਾਰ ਵਰਮਾ...
ਮਾਨਸਾ ’ਚ ਸਕੂਲੀ ਬੱਸਾਂ ਦੇ ਚਲਾਨ ਕਰਦੀ ਹੋਈ ਟੀਮ।
Advertisement

ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਨਤੀਸ਼ਾ ਅੱਤਰੀ ਦੀ ਅਗਵਾਈ ਵਿਚ ਸੇਫ ਸਕੂਲ ਵਾਹਨ ਨੀਤੀ ਤਹਿਤ ਟੀਮ ਵੱਲੋਂ ਸਕੂਲੀ ਬੱਸਾਂ ਦੀ ਚੈਕਿੰਗ ਕੀਤੀ ਗਈ। ਇਸ ਚੈਕਿੰਗ ਦੌਰਾਨ ਅਧੂਰੇ ਦਸਤਾਵੇਜ਼ ਵਾਲੀਆਂ 6 ਬੱਸਾਂ ਦੇ ਚਲਾਨ ਕੀਤੇ ਗਏ। ਵਿਭਾਗ ਦੇ ਕਾਊਂਸਲਰ ਰਜਿੰਦਰ ਕੁਮਾਰ ਵਰਮਾ ਅਤੇ ਟਰੈਫਿਕ ਇੰਚਾਰਜ ਭਗਵੰਤ ਸਿੰਘ ਨੇ ਕਿਹਾ ਕਿ ਸਕੂਲੀ ਬੱਚਿਆਂ ਦੀ ਸੁਰੱਖਿਆ ਬਹੁਤ ਲਾਜ਼ਮੀ ਹੈ ਇਸ ਲਈ ਸੇਫ ਵਾਹਨ ਪਾਲਸੀ ਦੇ ਨਿਯਮਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਬੱਚਿਆਂ ਦੇ ਮਾਪੇ ਵੀ ਸਕੂਲ ਵੈਨਾ ਅੰਦਰ ਇਨ੍ਹਾਂ ਸਹੂਲਤਾਂ ਦੀ ਨਜ਼ਰਸਾਨੀ ਕਰਨ ਅਤੇ ਕਿਸੇ ਪ੍ਰਕਾਰ ਦੀ ਕਮੀ ਹੋਣ ’ਤੇ ਸਬੰਧਤ ਸਕੂਲ ਦੇ ਧਿਆਨ ’ਚ ਲਿਆਉਣ। ਇਸ ਮੌਕੇ ਜਸਵੀਰ ਸਿੰਘ, ਬਲਦੇਵ ਸਿੰਘ, ਸ਼ੈਲੀ ਅਤੇ ਸ਼ੁਭਦੀਪ ਸਿੰਘ ਮੌਜੂਦ ਸਨ। -ਪੱਤਰ ਪ੍ਰੇਰਕ

Advertisement
Advertisement