ਪੱਤਰ ਪ੍ਰੇਰਕ
ਬੁਢਲਾਡਾ, 25 ਜੁਲਾਈ
ਪੰਜਾਬ ਸਰਕਾਰ ਅਤੇ ਸਕੂਲ ਸਿੱਖਿਆ ਵਿਭਾਗ ਪੰਜਾਬ ਦੇ ਸਹਿਯੋਗ ਨਾਲ ਅਜ਼ਾਦੀ ਦੇ 75 ਸਾਲਾ ਸਮਾਗਮ ਨੂੰ ਸਮਰਪਿਤ ਤਹਿਸੀਲ ਪੱਧਰੀ ਸਕਿੱਟ ਮੁਕਾਬਲੇ ਕਰਵਾਏ ਗਏ। ਜ਼ਿਲ੍ਹਾ ਸਿੱਖਿਆ ਅਫ਼ਸਰ ਸੰਜੀਵ ਕੁਮਾਰ ਨੇ ਕਿਹਾ ਕਿ ਅਜਿਹੇ ਮੁਕਾਬਲਿਆਂ ਨਾਲ ਵਿਦਿਆਰਥੀਆਂ ਦਾ ਸਰਬਪੱਖੀ ਵਿਕਾਸ ਹੁੰਦਾ ਹੈ। ਨੋਡਲ ਅਫ਼ਸਰ ਪਰਵਿੰਦਰ ਸਿੰਘ ਨੇ ਦੱਸਿਆ ਕਿ ਸਰਕਾਰੀ ਹਾਈ ਸਕੂਲ ਖੁਡਾਲ ਕਲਾਂ , ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਾਮਗੜ੍ਹ ਸਾਹਪੁਰੀਆਂ ਅਤੇ ਸਰਕਾਰੀ ਹਾਈ ਸਕੂਲ ਮੰਢਾਲੀ ਨੇ ਕ੍ਰਮਵਾਰ ਪਹਿਲਾ, ਦੂਸਰਾ ਅਤੇ ਤੀਸਰਾ ਸਥਾਨ ਪ੍ਰਾਪਤ ਕੀਤਾ। ਇਸ ਤਰ੍ਹਾਂ ਹੀ ਮਿਡਲ ਵਰਗ ਵਿੱਚ ਸਰਕਾਰੀ ਹਾਈ ਸਕੂਲ ਮੱਲ ਸਿੰਘ ਵਾਲਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਿਉਂਦ ਕਲਾਂ ਨੇ ਪਹਿਲਾ,ਦੂਸਰਾ ਅਤੇ ਤੀਸਰਾ ਸਥਾਨ ਪ੍ਰਾਪਤ ਕੀਤਾ।