DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

SKM to Protest Central Government's Move to Privatize FCI: ਐੱਫ ਸੀ ਆਈ ਨੂੰ ਤੋੜਨ ਖ਼ਿਲਾਫ਼ ਅੰਦੋਲਨ ਵਿੱਢਾਂਗੇ: ਰੁਲਦੂ ਸਿੰਘ

700 ਗੁਦਾਮਾਂ ਸਮੇਤ 7 ਸਾਇਲੋ ਕੇਂਦਰਾਂ ਦੇ ਪ੍ਰਾਈਵੇਟ ਹੱਥਾਂ ’ਚ ਜਾਣ ਨਾਲ ਮੁਲਾਜ਼ਮਾਂ ਦੀ ਨੌਕਰੀ ਨੂੰ ਖ਼ਤਰਾ

  • fb
  • twitter
  • whatsapp
  • whatsapp
featured-img featured-img
ਇਕੱਠ ਨੂੰ ਸੰਬੋਧਨ ਕਰਦੇ ਹੋਏ ਸੂਬਾ ਪ੍ਰਧਾਨ ਰੁਲਦੂ ਸਿੰਘ। -ਫੋਟੋ: ਸੁਰੇਸ਼
Advertisement

ਸੰਯੁਕਤ ਕਿਸਾਨ ਮੋਰਚੇ ਦੇ ਪ੍ਰਮੁੱਖ ਆਗੂ ਅਤੇ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਫੂਡ ਕਾਰਪੋਰੇਸ਼ਨ ਆਫ਼ ਇੰਡੀਆ (ਐੱਫ ਸੀ ਆਈ) ਨੂੰ ਖ਼ਤਮ ਕਰਨ ਖ਼ਿਲਾਫ਼ ਕਿਸਾਨ ਧਿਰਾਂ ਵੱਲੋਂ ਜ਼ੋਰਦਾਰ ਵਿਰੋਧ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਐੱਫ ਸੀ ਆਈ ਨੂੰ ਖ਼ਤਮ ਕਰਨ ਦੇ ਨਾਲ-ਨਾਲ 700 ਗੁਦਾਮ ਅਤੇ 7 ਸਾਇਲੋ ਕੇਂਦਰਾਂ ਨੂੰ ਪ੍ਰਾਈਵੇਟ ਹੱਥਾਂ ਵਿੱਚ ਸੌਂਪਿਆ ਜਾ ਰਿਹਾ ਹੈ, ਜਿਸ ਖ਼ਿਲਾਫ਼ ਪੰਜਾਬ ਕਿਸਾਨ ਯੂਨੀਅਨ ਵੱਲੋਂ ਅੰਦੋਲਨ ਆਰੰਭ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਲਈ ਪੰਜਾਬ ਦੀਆਂ ਵੱਖ-ਵੱਖ ਕਿਸਾਨ-ਮਜ਼ਦੂਰ ਜਥੇਬੰਦੀਆਂ ਨਾਲ ਗੱਲਬਾਤ ਕਰ ਕੇ ਸਾਂਝਾ ਅੰਦੋਲਨ ਵਿੱਢਿਆ ਜਾ ਸਕਦਾ ਹੈ। ਉਨ੍ਹਾਂ ਦਾਅਵਾ ਕੀਤਾ ਕਿ 2 ਜੂਨ ਨੂੰ ਸੰਯੁਕਤ ਕਿਸਾਨ ਮੋਰਚੇ ਵੱਲੋਂ ਜ਼ਿਲ੍ਹਾ ਪੱਧਰੀ ਧਰਨਿਆਂ ਦੌਰਾਨ ਡਿਪਟੀ ਕਮਿਸ਼ਨਰਾਂ ਰਾਹੀਂ ਪ੍ਰਧਾਨ ਮੰਤਰੀ ਅਤੇ ਮੁੱਖ ਮੰਤਰੀ ਨੂੰ ਮੰਗ ਪੱਤਰ ਦੇਣ ਲਈ ਦਿੱਤੇ ਜਾ ਰਹੇ ਧਰਨਿਆਂ ਦੀ ਸਾਰੀਆਂ ਤਿਆਰੀਆਂ ਕੰਮ ਹੋ ਗਈਆਂ ਹਨ। ਉਹ ਇੱਥੇ ਪੰਜਾਬ ਕਿਸਾਨ ਯੂਨੀਅਨ ਮਾਲਵਾ ਜ਼ੋਨ ਦੇ ਇਕੱਠ ਨੂੰ ਸੰਬੋਧਨ ਕਰ ਰਹੇ ਸਨ। ਇੱਥੇ ਇਕੱਠ ’ਚ ਆਪਣੀ ਤਕਰੀਰ ਦੌਰਾਨ ਉਨ੍ਹਾਂ ਕਿਹਾ ਕਿ ਐੱਫ ਸੀ ਆਈ ਅਨਾਜ ਭੰਡਾਰ ਦਾ ਸਭ ਤੋਂ ਵੱਡਾ ਸ੍ਰੋਤ ਹੈ, ਜਿਸਦੇ ਟੁੱਟਣ ਨਾਲ ਭਾਰਤੀ ਅਨਾਜ ਭੰਡਾਰ ਲਈ ਵੱਡਾ ਖ਼ਤਰਾ ਖੜ੍ਹਾ ਹੋ ਜਾਵੇਗਾ ਅਤੇ ਇਸ ਨਾਲ ਕਾਰਪੋਰੇਸ਼ਨ ਦੀਆਂ ਮਹਿੰਗੀਆਂ ਜਾਇਦਾਦਾਂ ਅੰਡਾਨੀ-ਅੰਬਾਨੀ ਦੇ ਹੱਥਾਂ ਵਿੱਚ ਚਲੀਆਂ ਜਾਣਗੀਆਂ ਅਤੇ ਹਜ਼ਾਰਾਂ ਮੁਲਾਜ਼ਮਾਂ ਦੀ ਨੌਕਰੀ ਨੂੰ ਸਿੱਧੇ ਅਤੇ ਅਸਿੱਧੇ ਢੰਗ ਨਾਲ ਖ਼ਤਰਾ ਖੜ੍ਹਾ ਹੋ ਜਾਵੇਗਾ। ਉਨ੍ਹਾਂ ਕਿਹਾ ਕਿ 7 ਜੂਨ ਨੂੰ ਲੁਧਿਆਣਾ ਵਿੱਚ ਹੋਣ ਵਾਲੀ ਕਨਵੈਨਸ਼ਨ ਨੂੰ ਸਫ਼ਲ ਬਣਾਉਣ ਲਈ ਸਭ ਤਿਆਰੀਆਂ ਮੁਕੰਮਲ ਹੋ ਗਈਆਂ ਹਨ ਜਿਸ ਦੌਰਾਨ ਐੱਫ ਸੀ ਆਈ ਦੇ ਖਾਤਮੇ ਖ਼ਿਲਾਫ਼ ਬਾਕਾਇਦਾ ਅੰਦੋਲਨ ਦੀ ਰੂਪ-ਰੇਖਾ ਉਲੀਕੀ ਜਾਵੇਗੀ। ਉਨ੍ਹਾਂ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਕਿਸਾਨਾਂ ਦੀਆਂ ਜਾਇਜ਼ ਮੰਗਾਂ ਨੂੰ ਤੁਰੰਤ ਮੰਨੇ ਅਤੇ ਖੇਤੀ ਸੰਕਟ ਦੇ ਹੱਲ ਲਈ ਠੋਸ ਕਦਮ ਚੁੱਕੇ। ਇਸ ਮੌਕੇ ਗੁਰਨਾਮ ਸਿੰਘ ਭੀਖੀ, ਗੋਰਾ ਸਿੰਘ ਭੈਣੀਬਾਘਾ, ਗੁਰਜੰਟ ਸਿੰਘ ਮਾਨਸਾ, ਨਰਿੰਦਰ ਕੌਰ ਬੁਰਜ ਹਮੀਰਾ, ਜੱਗਾ ਸਿੰਘ ਬਦਰਾ, ਸਵਰਨ ਨਵਾਂ ਗਾਓਂ, ਅਮਰੀਕ ਰਾਈਆ, ਭੋਲਾ ਸਮਾਓਂ, ਜਗਰਾਜ ਸਿੰਘ ਮਲੋਟ, ਗੁਰਜੀਤ ਸਿੰਘ ਜੈਤੋ, ਰਾਮ ਫਲ ਚੱਕ ਅਲੀਸ਼ੇਰ, ਗੁਰਪ੍ਰੀਤ ਰਾਈਆ, ਕਰਨੈਲ ਸਿੰਘ ਮਾਨਸਾ ਅਤੇ ਰਾਮਫਲ ਦੁਸਹੈਰਾ ਵੀ ਮੌਜੂਦ ਸਨ।

Advertisement
Advertisement
×