ਨਿੱਜੀ ਪੱਤਰ ਪ੍ਰੇਰਕ
ਫ਼ਰੀਦਕੋਟ, 17 ਨਵੰਬਰ
ਇਥੇ ਪੰਜਾਬ ਸਰਕਾਰ ਵੱਲੋਂ ਆਬਕਾਰੀ ਤੇ ਕਰ ਵਿਭਾਗ ਦੇ ਮਨਿਸਟੀਰੀਅਲ ਮੁਲਾਜ਼ਮਾਂ ਦੀਆਂ ਮੰਨੀਆਂ ਹੋਈਆਂ ਮੰਗਾਂ ਲਾਗੂ ਨਾ ਕਰਨ ’ਤੇ ਮਨਿਸਟੀਰੀਅਲ ਕਾਮਿਆਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਮਨਿਸਟੀਰੀਅਲ ਮੁਲਾਜ਼ਮਾਂ ਵੱਲੋਂ ਸੁਪਰਡੈਂਟ ਗ੍ਰੇਡ-2 ਤੋਂ ਆਬਕਾਰੀ ਤੇ ਕਰ ਅਫਸਰ ਦਾ ਕੋਟਾ ਬਹਾਲ ਕਰਵਾਉਣ, ਆਬਕਾਰੀ ਜ਼ੋਨਾਂ ਲਈ ਸੁਪਰਡੈਂਟ ਗ੍ਰੇਡ-1 ਦੀਆਂ ਪੋਸਟਾਂ ਸੈਕਸ਼ਨ ਕਰਨਾ, ਸੀਨੀਅਰ ਸਹਾਇਕ ਤੋਂ ਸੁਪਰਡੈਂਟ ਗ੍ਰੇਡ-2 ਦੀ ਤਰੱਕੀ ਕਰਨਾ, ਸੀਨੀਅਰ ਸਹਾਇਕ ਦੀ ਤਰੱਕੀ ਕਰਨਾ, 1-1-2016 ਤੋਂ ਬਾਅਦ ਭਰਤੀ ਮੁਲਾਜ਼ਮਾਂ ਦੀਆਂ ਸੀਨੀਅਰਤਾ ਸੂਚੀ ਜਾਰੀ ਕਰਨਾ, ਜੂਨੀਅਰ ਸਕੇਲ ਸਟੈਨੋਗ੍ਰਾਫਰ ਲਈ ਪਦ ਉਨਤੀ ਲਈ ਟੈਸਟ ਰੱਦ ਕਰਨਾ, ਜੂਨੀਅਰ ਸਕੇਲ ਸਟੈਨੋਗ੍ਰਾਫਰਾਂ ਦੀ ਸੀਨੀਅਰ ਸੂਚੀ ਫਾਈਨਲ ਕਰਕੇ ਜਾਰੀ ਕਰਨਾ, ਜੂਨੀਅਰ ਸਕੇਲ ਸਟੈਨੋਗ੍ਰਾਫਰਾਂ ਦਾ ਆਬਕਾਰੀ ਤੇ ਕਰ ਨਿਰੀਖਕ ਦੀ ਪੱਦ ਉਨਤੀ ਲਈ ਕੋਟਾ ਵਧਾ ਕੇ 15 ਫੀਸਦੀ ਕੀਤਾ ਜਾਵੇ , ਜੂਨੀਅਰ ਸਕੇਲ ਸਟੈਨੋਗ੍ਰਾਫਰਾਂ ਤੋਂ ਸੀਨੀਅਰ ਸਕੇਲ ਸਟੈਨੋਗ੍ਰਾਫਰ ਦੀ ਪਦ ਉਨਤੀ ਆਦਿ ਮੰਗਾਂ ਸੰਬੰਧੀ ਲੰਬੇ ਸਮੇਂ ਤੋਂ ਸੰਘਰਸ਼ ਕੀਤਾ ਜਾ ਰਿਹਾ ਹੈ। ਆਬਕਾਰੀ ਤੇ ਕਰ ਵਿਭਾਗ ਜ਼ਿਲ੍ਹਾ ਫਰੀਦਕੋਟ ਦੇ ਪ੍ਰਧਾਨ ਜਸਵਿੰਦਰ ਸਿੰਘ ਨੇ ਕਿਹਾ ਕਿ ਜੇਕਰ ਸਰਕਾਰ ਨੇ ਮੰਗਾਂ ਨਾ ਮੰਨੀਆਂ ਗਈਆਂ ਤਾਂ ਸੰਘਰਸ਼ ਤੇਜ਼ ਕੀਤਾ ਜਾਵੇਗਾ।