
ਬੁਢਲਾਡਾ: ਟੈਕਨੀਕਲ ਸਰਵਿਸਿਜ਼ ਯੂਨੀਅਨ ਵੱਲੋਂ ਹੱਕੀ ਮੰਗਾਂ ਲਈ 10 ਅਪਰੈਲ ਨੂੰ ਸਰਕਲ ਦਫ਼ਤਰਾਂ ਅੱਗੇ ਦਿੱਤੇ ਜਾ ਰਹੇ ਧਰਨੇ ਦੀਆਂ ਤਿਆਰੀਆਂ ਦੇ ਸਬੰਧ ਵਿੱਚ ਡਿਵੀਜ਼ਨ ਬੁਢਲਾਡਾ ਦੇ ਦਫ਼ਤਰ ਵਿੱਚ ਮੀਟਿੰਗ ਕੀਤੀ ਗਈ। ਇਸ ਮੌਕੇ ਮੰਗਾਂ ਨੂੰ ਅਣਗੌਲਿਆਂ ਕਰਨ ਕਾਰਨ ਵਿਭਾਗ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ ਗਈ। ਇਸ ਮੌਕੇ ਬੋਲਦਿਆਂ ਸੂਬਾ ਮੀਤ ਪ੍ਰਧਾਨ ਚੰਦਰ ਸ਼ਰਮਾ ਨੇ ਕਿਹਾ ਕਿ ਸਹਾਇਕ ਲਾਈਨਮੈਨਾਂ ’ਤੇ ਸਰਕਾਰ ਬੋਰਡ ਮੈਨੇਜਮੈਂਟ ਵੱਲੋਂ ਦਰਜ ਕਰਵਾਏ ਕੇਸਾਂ ਨੂੰ ਨਿੰਦਣਯੋਗ ਕਾਰਵਾਈ ਕਰਾਰ ਦਿੰਦਿਆਂ ਵਿਭਾਗ ਦੀ ਨਿਖੇਧੀ ਕੀਤੀ ਗਈ। ਉਨ੍ਹਾਂ ਮੰਗ ਕੀਤੀ ਕਿ ਦਰਜ ਕੀਤੇ ਗਏ ਕੇਸ ਤੁਰੰਤ ਰੱਦ ਕੀਤੇ ਜਾਣ, ਨਹੀਂ ਤਾਂ ਮਜਬੂਰਨ 10 ਅਪਰੈਲ ਦੇ ਧਰਨਿਆਂ ਨੂੰ ਸਫ਼ਲ ਬਨਾਉਣ ਲਈ ਤਿਆਰੀ ਕੀਤੀ ਜਾ ਰਹੀ ਹੈ। ਇਸ ਮੌਕੇ ਰਮਨ ਕੁਮਾਰ, ਜਸਪਾਲ ਸਿੰਘ, ਬਲਵੀਰ ਸਿੰਘ, ਬਿਕਰਮਜੀਤ ਸਿੰਘ, ਜਗਤਾਰ ਸਿੰਘ, ਮਹਿੰਦਰ ਸਿੰਘ, ਰਾਮ ਸਿੰਘ, ਅਮਰਿੰਦਰ ਸਿੰਘ ਆਦਿ ਨੇ ਵਿਚਾਰ ਪੇਸ਼ ਕੀਤੇ। -ਨਿੱਜੀ ਪੱਤਰ ਪ੍ਰੇਰਕ
ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ