ਪੱਤਰ ਪ੍ਰੇਰਕ
ਜ਼ੀਰਾ, 17 ਜੁਲਾਈ
ਮਖੂ ਵਿੱਚ ਛੇਵੇਂ ਤਨਖ਼ਾਹ ਕਮਿਸ਼ਨ ਦੇ ਵਿਰੋਧ ਵਿੱਚ ਬਲਾਕ ਮੱਖੂ ਦੀ ਬੀਡੀਪੀਓ ਮੈਡਮ ਸੁਖਵਿੰਦਰ ਕੌਰ ਦੀ ਅਗਵਾਈ ਹੇਠ ਸਮੁੱਚੇ ਮੁਲਾਜ਼ਮਾਂ ਨੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਇਸ ਸਮੇਂ ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਨਾਲ ਹੋਈ ਬੇਇਨਸਾਫ਼ੀ ਖ਼ਿਲਾਫ਼ ਉਨ੍ਹਾਂ ਸਰਕਾਰ ਦੇ ਵਿਰੁੱਧ ਧਰਨਾ ਲਾ ਕੇ ਨਾਅਰੇਬਾਜ਼ੀ ਕੀਤੀ ਹੈ ਕਿਉਂਕਿ ਪੰਜਾਬ ਸਰਕਾਰ ਵੱਲੋਂ ਛੇਵਾਂ ਪੇ- ਕਮਿਸ਼ਨ ਪਹਿਲਾਂ ਹੀ ਬਹੁਤ ਦੇਰੀ ਨਾਲ ਲਾਗੂ ਕੀਤਾ ਗਿਆ ਹੈ ਅਤੇ ਹੁਣ ਜਦੋਂ ਇਸ ਨੂੰ ਲਾਗੂ ਕੀਤਾ ਗਿਆ ਹੈ ਤਾਂ ਇਸ ਕਮਿਸ਼ਨ ਵਿੱਚ ਬਹੁਤ ਸਾਰੀਆਂ ਕਮੀਆਂ ਹਨ। ਉਨ੍ਹਾਂ ਆਖਿਆ ਕਿ ਸਰਕਾਰ ਦੀਆਂ ਨੀਤੀਆਂ ਮੁਲਾਜ਼ਮ ਵਿਰੋਧੀ ਹਨ, ਜਿਸ ਕਰਕੇ ਸਮੁੱਚੇ ਪੰਜਾਬ ਦੇ ਮੁਲਾਜ਼ਮ ਅੱਜ ਸੜਕਾਂ ’ਤੇ ਉਤਰ ਆਏ ਹਨ ਪਰ ਸਰਕਾਰ ਇਨਸਾਫ਼ ਦੇਣ ਦੀ ਜਗ੍ਹਾ ਉਨ੍ਹਾਂ ’ਤੇ ਲਾਠੀਚਾਰਜ ਕਰ ਕੇ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ।