ਸੁਰਜੀਤ ਵਸ਼ਿਸ਼ਟ
ਝੁਨੀਰ, 8 ਨਵੰਬਰ
ਝੁਨੀਰ ਖੇਤਰ ਦੇ ਪਿੰਡ ਭੰਮੇ ਕਲਾਂ ਵਿੱਚ ਮਹਿਲਾ ਕਿਸਾਨ ਆਗੂ ਰਾਣੀ ਕੌਰ ਭੰਮਾ ਦੀ ਅਗਵਾਈ ਵਿੱਚ ਔਰਤਾਂ ਨੇ ਸ਼ਾਮ ਵੇਲੇ ਘਰਾਂ ਦੀ ਬਿਜਲੀ ਗੁੱਲ ਰਹਿਣ ਕਾਰਨ ਪਾਵਰਕੌਮ ਦਾ ਪਿੱਟ ਸਿਆਪਾ ਕੀਤਾ ਅਤੇ ਪਾਵਰਕੌਮ ਦੇ ਉੱਚ ਅਧਿਕਾਰੀਆਂ ਵਿਰੁੱਧ ਨਾਅਰੇਬਾਜ਼ੀ ਕੀਤੀ। ਮਹਿਲਾ ਕਿਸਾਨ ਆਗੂ ਪੰਮੀ ਕੌਰ, ਜਸਵਿੰਦਰ ਕੌਰ, ਸਰਬਜੀਤ ਕੌਰ, ਬਲਦੇਵ ਕੌਰ ਅਤੇ ਚਰਨਜੀਤ ਕੌਰ ਆਦਿ ਆਗੂਆਂ ਨੇ ਰਾਜ ਸਰਕਾਰ ਅਤੇ ਪਾਵਰਕੌਮ ਦੇ ਉੱਚ ਅਧਿਕਾਰੀਆਂ ਤੋਂ ਸ਼ਾਮ 5 ਤੋਂ ਲੈ ਕੇ 9 ਵਜੇ ਤੱਕ ਘਰਾਂ ਲਈ ਬਿਜਲੀ ਸਪਲਾਈ ਦੇਣ ਦੀ ਮੰਗ ਕੀਤੀ ਤਾਂ ਕਿ ਔਰਤਾਂ ਰਾਤ ਦੀ ਰੋਟੀ ਪਕਾ ਕੇ ਆਪਣੇ ਪਰਿਵਾਰਕ ਮੈਂਬਰਾਂ ਨੂੰ ਦੇ ਸਕਣ।