ਧਨੌਲਾ: ਪਿਛਲੇ ਚਾਰ ਮਹੀਨਿਆਂ ਤੋਂ ਤਨਖਾਹ ਨਾ ਮਿਲਣ ਕਰਕੇ ਨਗਰ ਕੌਂਸਲ ਧਨੌਲਾ ਦੇ ਸਫਾਈ ਕਰਮਚਾਰੀਆਂ ਵੱਲੋਂ ਵਿਰੋਧ ਜਤਾਉਂਦਿਆਂ ਨਾਅਰੇਬਾਜ਼ੀ ਕੀਤੀ ਗਈ। ਯੂਨੀਅਨ ਪ੍ਰਧਾਨ ਸਤਨਾਮ ਸਿੰਘ ਅਤੇ ਭਾਗ ਰਾਮ ਨੇ ਦੱਸਿਆ ਕਿ ਬੀਤੇ ਚਾਰ ਦਿਨਾਂ ਤੋਂ ਨਗਰ ਕੌਂਸਲ ਅਧਿਕਾਰੀਆਂ ਕੋਲ ਰੋਸ ਜ਼ਾਹਿਰ ਕਰਦੇ ਹੋਏ ਤਨਖਾਹਾਂ ਦੀ ਮੰਗ ਕੀਤੀ ਜਾ ਰਹੀ ਹੈ ਪਰ ਹੁਣ ਤੱਕ ਕੋਈ ਸੁੁਣਵਾਈ ਨਹੀਂ ਹੋ ਰਹੀ। ਕਰਮਚਾਰੀਆਂ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨੂੰ ਨਾ ਮੰਨਿਆ ਗਿਆ ਤਾਂ ਹੋਰ ਜਥੇਬੰਦੀਆਂ ਨਾਲ ਤਾਲਮੇਲ ਕਰਕੇ ਇਸ ਸੰਘਰਸ਼ ਨੂੰ ਵੱਡਾ ਕੀਤਾ ਜਾਵੇਗਾ। ਇਸ ਮੌਕੇ ਗਾਂਧੀ ਰਾਮ, ਅਮਨਦੀਪ ਸਿੰਘ ਜਟਾਣਾ, ਬਿਕਰਮਜੀਤ ਪੰਪ ਅਪਰੇਟਰ, ਅਮਰਜੀਤ ਕੁਮਾਰ ਸਫ਼ਾਈ ਸੇਵਕ ਸਮੇਤ ਹੋਰ ਕਰਮਚਾਰੀ ਹਾਜ਼ਰ ਸਨ। -ਪੱਤਰ ਪ੍ਰੇਰਕ