ਸਮਾਲ ਸਕੇਲ ਇੰਡਸਟਰੀ ਐਸੋਸੀਏਸ਼ਨ ਵੱਲੋਂ ਡੀ ਸੀ ਨੂੰ ਮੰਗ ਪੱਤਰ
ਸਮਾਲ ਸਕੇਲ ਇੰਡਸਟਰੀ ਐਸੋਸੀਏਸ਼ਨ ਨੇ ਪੰਜਾਬ ਸਰਕਾਰ ਤੋਂ ਹੜ੍ਹਾਂ ਸਬੰਧੀ ਰਾਹਤ ਦੇਣ ਦੀ ਮੰਗ ਕੀਤੀ ਹੈ। ਐਸੋਸੀਏਸ਼ਨ ਨੇ ਕਿਹਾ ਕਿ ਹੜ੍ਹਾਂ ਨੇ ਸਮਾਲ ਸਕੇਲ ਇੰਡਸਟਰੀ ਨੂੰ ਵੀ ਵੱਡੀ ਮਾਰ ਪਾਈ ਹੈ, ਜਿਸ ਨਾਲ ਆਰਥਿਕ ਤੌਰ ’ਤੇ ਇੰਡਸਟਰੀ ਦਾ ਕਾਰੋਬਾਰ ਪ੍ਰਭਾਵਤ...
Advertisement
ਸਮਾਲ ਸਕੇਲ ਇੰਡਸਟਰੀ ਐਸੋਸੀਏਸ਼ਨ ਨੇ ਪੰਜਾਬ ਸਰਕਾਰ ਤੋਂ ਹੜ੍ਹਾਂ ਸਬੰਧੀ ਰਾਹਤ ਦੇਣ ਦੀ ਮੰਗ ਕੀਤੀ ਹੈ। ਐਸੋਸੀਏਸ਼ਨ ਨੇ ਕਿਹਾ ਕਿ ਹੜ੍ਹਾਂ ਨੇ ਸਮਾਲ ਸਕੇਲ ਇੰਡਸਟਰੀ ਨੂੰ ਵੀ ਵੱਡੀ ਮਾਰ ਪਾਈ ਹੈ, ਜਿਸ ਨਾਲ ਆਰਥਿਕ ਤੌਰ ’ਤੇ ਇੰਡਸਟਰੀ ਦਾ ਕਾਰੋਬਾਰ ਪ੍ਰਭਾਵਤ ਹੋਇਆ ਹੈ। ਐਸੋਸੀਏਸ਼ਨ ਨੇ ਮਾਨਸਾ ਦੀ ਡੀ ਸੀ ਨਵਜੋਤ ਕੌਰ ਨੂੰ ਮੰਗ ਪੱਤਰ ਦਿੱਤਾ ਹੈ। ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਰੂਪ ਸਿੰਘ ਨੇ ਕਿਹਾ ਕਿ ਹੜ੍ਹ ਕਾਰਨ ਉਨ੍ਹਾਂ ਦੀ ਇੰਡਸਟਰੀ ਵੱਲੋਂ ਤਿਆਰ ਕੀਤਾ ਮਾਲ, ਸਾਮਾਨ ਨਹੀਂ ਵਿਕਿਆ, ਜਿਸ ਕਾਰਨ ਇੰਡਸਟਰੀ ਨੂੰ ਵੀ ਮਾਰ ਪਈ ਹੈ ਤੇ ਉਹ ਪਛੜ ਗਈ ਹੈ। ਉਨ੍ਹਾਂ ਕਿਹਾ ਕਿ ਬਿਜਲੀ ਦੇ ਬਿੱਲ ਮੁਆਫ਼ ਕੀਤੇ ਜਾਣ, ਛੇ-ਛੇ ਮਹੀਨੇ ਦੀਆਂ, ਜੋ ਉਨ੍ਹਾਂ ਦੀਆਂ ਲਿਮਟਾਂ ਦੀਆਂ ਕਿਸ਼ਤਾਂ ਹਨ ,ਉਨ੍ਹਾਂ ਦਾ ਵਿਆਜ ਮੁਆਫ਼ ਕੀਤਾ ਜਾਵੇ। ਇਸ ਮੌਕੇ ਬਖਸ਼ੀਸ਼ ਸਿੰਘ, ਮਨਦੀਪ ਸਿੰਘ, ਗੁਰਦੀਪ ਸਿੰਘ ਵਿੱਕੀ,ਪਰਮਜੀਤ ਸਿੰਘ ਵੀ ਮੌਜੂਦ ਸਨ।
Advertisement
Advertisement
×