ਹੈਰੋਇਨ ਸਣੇ ਤਸਕਰ ਕਾਬੂ
ਕੋਟ ਈਸੇ ਖਾਂ ਪੁਲੀਸ ਨੇ ਅੱਜ 255 ਗ੍ਰਾਮ ਹੈਰੋਇਨ ਸਮੇਤ ਇੱਕ ਨਸ਼ਾ ਤਸਕਰ ਨੂੰ ਨਾਕਾਬੰਦੀ ਦੌਰਾਨ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਮੁਲਜ਼ਮ ਦੀ ਪਛਾਣ ਮਨਪ੍ਰੀਤ ਸਿੰਘ ਉਰਫ਼ ਨਿੱਕਾ ਪੁੱਤਰ ਜਗਦੀਸ਼ ਸਿੰਘ ਵਾਸੀ ਕੋਟ ਈਸੇ ਖਾਂ ਵਜੋਂ ਹੋਈ ਹੈ।...
Advertisement
ਕੋਟ ਈਸੇ ਖਾਂ ਪੁਲੀਸ ਨੇ ਅੱਜ 255 ਗ੍ਰਾਮ ਹੈਰੋਇਨ ਸਮੇਤ ਇੱਕ ਨਸ਼ਾ ਤਸਕਰ ਨੂੰ ਨਾਕਾਬੰਦੀ ਦੌਰਾਨ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਮੁਲਜ਼ਮ ਦੀ ਪਛਾਣ ਮਨਪ੍ਰੀਤ ਸਿੰਘ ਉਰਫ਼ ਨਿੱਕਾ ਪੁੱਤਰ ਜਗਦੀਸ਼ ਸਿੰਘ ਵਾਸੀ ਕੋਟ ਈਸੇ ਖਾਂ ਵਜੋਂ ਹੋਈ ਹੈ। ਡੀਐੱਸਪੀ ਰਾਜੇਸ਼ ਠਾਕੁਰ ਨੇ ਦੱਸਿਆ ਕਿ ਥਾਣੇ ਦੇ ਸਹਾਇਕ ਥਾਣੇਦਾਰ ਰਗਵਿੰਦਰ ਪ੍ਰਸਾਦ ਪੁਲੀਸ ਪਾਰਟੀ ਨਾਲ ਚੀਮਾ ਰੋਡ ’ਤੇ ਵਾਹਨਾਂ ਦੀ ਚੈਕਿੰਗ ਕਰ ਰਹੇ ਸਨ, ਜਿਸ ਦੌਰਾਨ ਮੋਟਰਸਾਈਕਲ ਸਵਾਰ ਮਨਪ੍ਰੀਤ ਸਿੰਘ ਦੀ ਤਲਾਸ਼ੀ ਲੈਣ ’ਤੇ ਹੈਰੋਇਨ ਬਰਾਮਦ ਹੋਈ। ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ।
Advertisement
Advertisement
×

