ਹੈਰੋਇਨ ਤੇ ਡਰੱਗ ਮਨੀ ਸਣੇ ਤਸਕਰ ਕਾਬੂ
ਡੀਐੱਸਪੀ ਜੈਤੋ ਮਨੋਜ ਕੁਮਾਰ ਸ਼ਰਮਾ ਵੱਲੋਂ ਥਾਣਾ ਬਾਜਾਖਾਨਾ ਦੀ ਪੁਲੀਸ ਨੇ ਇਕ ਵਿਅਕਤੀ ਨੂੰ 110 ਗ੍ਰਾਮ ਹੈਰੋਇਨ ਅਤੇ 1.50 ਲੱਖ ਰੁਪਏ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। ਸ੍ਰੀ ਸ਼ਰਮਾ ਅਨੁਸਾਰ ਪੁਲੀਸ ਪਾਰਟੀ ਨੇ ਗਸ਼ਤ ਦੌਰਾਨ ਪਿੰਡ ਮੱਲਾ...
Advertisement
ਡੀਐੱਸਪੀ ਜੈਤੋ ਮਨੋਜ ਕੁਮਾਰ ਸ਼ਰਮਾ ਵੱਲੋਂ ਥਾਣਾ ਬਾਜਾਖਾਨਾ ਦੀ ਪੁਲੀਸ ਨੇ ਇਕ ਵਿਅਕਤੀ ਨੂੰ 110 ਗ੍ਰਾਮ ਹੈਰੋਇਨ ਅਤੇ 1.50 ਲੱਖ ਰੁਪਏ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। ਸ੍ਰੀ ਸ਼ਰਮਾ ਅਨੁਸਾਰ ਪੁਲੀਸ ਪਾਰਟੀ ਨੇ ਗਸ਼ਤ ਦੌਰਾਨ ਪਿੰਡ ਮੱਲਾ ਨੇੜੇ ਪਿੰਡ ਘਣੀਆਂ ਵੱਲੋਂ ਮੋਟਰਸਾਈਕਲ ’ਤੇ ਆ ਰਹੇ ਮੁਲਜ਼ਮ ਨੂੰ ਜਦੋਂ ਚੈਕਿੰਗ ਲਈ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ ਹੈਰੋਇਨ ਅਤੇ ਨਕਦੀ ਬਰਾਮਦ ਹੋਈ। ਉਨ੍ਹਾਂ ਦੱਸਿਆ ਕਿ ਬਠਿੰਡਾ ਜ਼ਿਲ੍ਹੇ ਦੇ ਪਿੰਡ ਬੰਗੀ ਕਲਾਂ ਦੇ ਰਹਿਣ ਵਾਲੇ ਮੁਲਜ਼ਮ ਗੁਰਮੇਲ ਸਿੰਘ ਉਰਫ਼ ਗੇਲੀ ਖ਼ਿਲਾਫ਼ ਐੱਨਡੀਪੀਐੱਸ ਐਕਟ ਤਹਿਤ ਕੇਸ ਦਰਜ ਕਰਕੇ ਹੋਰ ਪੁੱਛ ਪੜਤਾਲ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਗੇਲੀ ਖ਼ਿਲਾਫ਼ ਥਾਣਾ ਰਾਮਾ ਮੰਡੀ ਅਤੇ ਥਾਣਾ ਤਲਵੰਡੀ ਸਾਬੋ ਵਿੱਚ ਪਹਿਲਾਂ ਵੀ 5 ਮੁਕੱਦਮੇ ਐੱਨਡੀਪੀਐੱਸ ਅਤੇ ਐਕਸਾਈਜ਼ ਐਕਟ ਤਹਿਤ ਦਰਜ ਹਨ।
Advertisement
Advertisement