ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਤਸਕਰ ਵੱਲੋਂ ਏ ਐੱਸ ਆਈ ’ਤੇ ਹਮਲਾ

ਥਾਣਾ ਕੁੱਲਗੜੀ ਦੇ ਏ.ਐੱਸ.ਆਈ. ਬਲਵੰਤ ਸਿੰਘ ਦੀ ਅਗਵਾਈ ਹੇਠ ਗੁਪਤ ਸੂਚਨਾ ’ਤੇ ਨਸ਼ਾ ਤਸਕਰ ਨੂੰ ਫੜਨ ਲਈ ਪਿੰਡ ਨਾਜ਼ੂ ਸ਼ਾਹ ਮਿਸ਼ਰੀ ਵਾਲਾ ਗਏ ਸਨ। ਜਦੋਂ ਪੁਲੀਸ ਨੇ ਤਸਕਰ ਨੂੰ ਘੇਰਨ ਦੀ ਕੋਸ਼ਿਸ਼ ਕੀਤੀ ਤਾਂ ਉਸ ਨੇ ਹਮਲਾ ਕਰ ਦਿੱਤਾ। ਸੂਤਰਾਂ...
Advertisement

ਥਾਣਾ ਕੁੱਲਗੜੀ ਦੇ ਏ.ਐੱਸ.ਆਈ. ਬਲਵੰਤ ਸਿੰਘ ਦੀ ਅਗਵਾਈ ਹੇਠ ਗੁਪਤ ਸੂਚਨਾ ’ਤੇ ਨਸ਼ਾ ਤਸਕਰ ਨੂੰ ਫੜਨ ਲਈ ਪਿੰਡ ਨਾਜ਼ੂ ਸ਼ਾਹ ਮਿਸ਼ਰੀ ਵਾਲਾ ਗਏ ਸਨ। ਜਦੋਂ ਪੁਲੀਸ ਨੇ ਤਸਕਰ ਨੂੰ ਘੇਰਨ ਦੀ ਕੋਸ਼ਿਸ਼ ਕੀਤੀ ਤਾਂ ਉਸ ਨੇ ਹਮਲਾ ਕਰ ਦਿੱਤਾ। ਸੂਤਰਾਂ ਮੁਤਾਬਕ ਮੁਲਜ਼ਮ ਨੇ ਏ.ਐੱਸ.ਆਈ. ਬਲਵੰਤ ਸਿੰਘ ਦੀ ਸਰਕਾਰੀ ਪਿਸਤੌਲ ਖੋਹ ਲਿਆ ਅਤੇ ਉਸੇ ਨਾਲ ਪੁਲੀਸ ਮੁਲਾਜ਼ਮ ’ਤੇ ਸਿੱਧੀ ਗੋਲੀ ਚਲਾ ਦਿੱਤੀ ਜਿਸ ਕਾਰਨ ਏ.ਐੱਸ.ਆਈ. ਬਲਵੰਤ ਸਿੰਘ ਜ਼ਖਮੀ ਹੋ ਗਿਆ। ਨਸ਼ਾ ਤਸਕਰ ਮੌਕੇ ਤੋਂ ਫ਼ਰਾਰ ਹੋ ਗਿਆ। ਜ਼ਖਮੀ ਏ.ਐੱਸ.ਆਈ. ਨੂੰ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ। ਇਸ ਘਟਨਾ ਬਾਰੇ ਐੱਸ.ਪੀ.ਡੀ. ਮਨਜੀਤ ਸਿੰਘ ਨੇ ਦੱਸਿਆ ਕਿ ਮੁਲਜ਼ਮ ਨਸ਼ਾ ਤਸਕਰ ਪਹਿਲਾਂ ਵੀ ਕਈ ਮਾਮਲਿਆਂ ਵਿੱਚ ਸ਼ਾਮਲ ਰਿਹਾ ਹੈ ਅਤੇ ਉਸ ਖ਼ਿਲਾਫ਼ ਪਹਿਲਾਂ ਤੋਂ ਹੀ ਕਈ ਕੇਸ ਦਰਜ ਹਨ। ਉਨ੍ਹਾਂ ਕਿਹਾ ਕਿ ਫਰਾਰ ਤਸਕਰ ਨੂੰ ਜਲਦ ਕਾਬੂ ਕਰ ਲਿਆ ਜਾਵੇਗਾ।

Advertisement
Advertisement
Show comments