ਨਿੱਜੀ ਪੱਤਰ ਪ੍ਰੇਰਕ
ਫ਼ਰੀਦਕੋਟ, 18 ਸਤੰਬਰ
ਬਾਬਾ ਫ਼ਰੀਦ ਸੁਸਾਇਟੀ ਨੇ ਅੱਜ ਇੱਥੇ ਬਾਬਾ ਫਰੀਦ ਆਗਮਨ ਪੁਰਬ ਦੇ ਸਮਾਪਤੀ ਸਮਾਰੋਹ ’ਤੇ ਹੋਣ ਵਾਲੇ ਸਮਾਗਮ ਵਿੱਚ ਮੋਗੇ ਦੀ ਸਮਾਜ ਸੇਵੀ ਸੁਸਾਇਟੀ ਨੂੰ ਮਨੁੱਖਤਾ ਦੀ ਸੇਵਾ ਬਦਲੇ ‘ਭਗਤ ਪੂਰਨ ਸਿੰਘ ਪੁਰਸਕਾਰ’ ਦੇਣ ਦਾ ਐਲਾਨ ਕੀਤਾ ਹੈ। ਬਾਬਾ ਫਰੀਦ ਸੁਸਾਇਟੀ ਦੇ ਚੇਅਰਮੈਨ ਇੰਦਰਜੀਤ ਸਿੰਘ ਖਾਲਸਾ ਅਤੇ ਡਾ. ਗੁਰਇੰਦਰ ਮੋਹਨ ਨੇ ਦੱਸਿਆ ਕਿ ਸਮਾਜ ਸੇਵਾ ਸੁਸਾਇਟੀ ਮੋਗਾ ਨੇ ਸੜਕ ਹਾਦਸਿਆਂ ਵਿੱਚ ਜ਼ਖ਼ਮੀ ਹੋਏ ਹਜ਼ਾਰਾਂ ਵਿਅਕਤੀਆਂ ਦੀਆਂ ਜਾਨਾਂ ਬਚਾਈਆਂ ਹਨ। ਸੁਸਾਇਟੀ ਦੇ ਮੁੱਖ ਪ੍ਰਬੰਧਕ ਡਾ. ਗੁਰਇੰਦਰ ਮੋਹਨ ਨੇ ਕਿਹਾ ਕਿ ਐਵਾਰਡ ਲਈ ਚੁਣੀ ਸੰਸਥਾ 23 ਸਤੰਬਰ ਨੂੰ ਗੁਰਦੁਆਰਾ ਗੋਦੜੀ ਸਾਹਿਬ ਵਿਖੇ ਇੱਕ ਲੱਖ ਰੁਪਏ ਨਗਦ, ਪ੍ਰਸ਼ੰਸਾ ਪੱਤਰ, ਦੋਸ਼ਾਲਾ ਅਤੇ ਸਿਰੋਪਾ ਦੇ ਕੇ ਸਨਮਾਨਿਤ ਕੀਤੀ ਜਾਵੇਗੀ।