ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਸਿੱਖਿਆ ਰਾਹੀਂ ਸਮਾਜ ਨੂੰ ਤਰੱਕੀ ਦੇ ਰਾਹ ਤੋਰਿਆ ਜਾ ਸਕਦੈ: ਬੁੱਧ ਰਾਮ

ਬੁਢਲਾਡਾ ਹਲਕੇ ਦੇ ਸਕੂਲਾਂ ’ਚ 21 ਲੱਖ ਰੁਪਏ ਦੀ ਲਾਗਤ ਵਾਲੇ ਪ੍ਰੋਜੈਕਟਾਂ ਦੇ ਉਦਘਾਟਨ
ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਸਕੂਲ ’ਚ ਪ੍ਰਾਜੈਕਟ ਦਾ ਉਦਘਾਟਨ ਕਰਦੇ ਹੋਏ। 
Advertisement

ਜੋਗਿੰਦਰ ਸਿੰਘ ਮਾਨ

ਮਾਨਸਾ, 16 ਅਪਰੈਲ

Advertisement

ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਨੇ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਵਿਸ਼ੇਸ਼ ਮੁਹਿੰਮ ਸਿੱਖਿਆ ਕ੍ਰਾਂਤੀ ਤਹਿਤ ਸੂਬੇ ਅੰਦਰ ਸਿੱਖਿਆ ਦੇ ਮਿਆਰ ਨੂੰ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਲਈ ਮਿਆਰੀ ਸਿੱਖਿਆ ਅਤੇ ਉਜਵਲ ਭਵਿੱਖ ਨੂੰ ਯਕੀਨੀ ਬਣਾਉਣ ਲਈ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਅਤੇ ਸਰਬਪੱਖੀ ਵਿਕਾਸ ’ਤੇ ਵਿਸ਼ੇਸ਼ ਜ਼ੋਰ ਦਿੱਤਾ ਜਾ ਰਿਹਾ ਹੈ। ਉਹ ਹਲਕੇ ਵੱਖ-ਵੱਖ ਪਿੰਡਾਂ ਦੇ ਸਕੂਲਾਂ ’ਚ ਪ੍ਰਾਜੈਕਟਾਂ ਦਾ ਉਦਘਾਟਨ ਕਰਨ ਮੌਕੇ ਜੁੜੇ ਇਕੱਠ ਨੂੰ ਸੰਬੋਧਨ ਕਰ ਰਹੇ ਸਨ।

ਉਨ੍ਹਾਂ ਵੱਲੋਂ ਸਰਕਾਰੀ ਹਾਈ ਸਕੂਲ ਮਲਕੋ, ਸਰਕਾਰੀ ਮਿਡਲ ਸਕੂਲ ਗਾਮੀਵਾਲਾ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਗਾਮੀਵਾਲਾ ਵਿੱਚ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਸਿੱਖਿਆ ਦੇ ਖੇਤਰ ਨੂੰ ਵੱਡਾ ਹੁਲਾਰਾ ਮਿਲਿਆ ਹੈ।

ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਨੇ ਸਰਕਾਰੀ ਹਾਈ ਸਕੂਲ ਮਲਕੋ ਵਿਖੇ 2 ਲੱਖ 35 ਹਜ਼ਾਰ ਰੁਪਏ ਦੀ ਲਾਗਤ ਨਾਲ 47 ਮੀਟਰ ਨਵੀਂ ਬਣੀ ਚਾਰਦੀਵਾਰੀ ਦਾ ਉਦਘਾਟਨ ਕੀਤਾ ਅਤੇ 1 ਲੱਖ ਰੁਪਏ ਦੀ ਲਾਗਤ ਨਾਲ ਹੋਰ ਮੁਰੰਮਤ ਦੇ ਕੰਮ ਕਰਵਾਏ ਗਏ। ਇਸੇ ਤਰ੍ਹਾਂ ਸਰਕਾਰੀ ਮਿਡਲ ਸਕੂਲ ਗਾਮੀਵਾਲਾ ਵਿਖੇ 1 ਲੱਖ 26 ਹਜ਼ਾਰ ਰੁਪਏ ਦੀ ਲਾਗਤ ਨਾਲ ਬਣੀ ਨਵੀਂ ਚਾਰਦੀਵਾਰੀ ਅਤੇ 7.50 ਲੱਖ ਰੁਪਏ ਦੀ ਲਾਗਤ ਨਾਲ ਬਣੇ ਆਧੁਨਿਕ ਕਮਰੇ ਦਾ ਉਦਘਾਟਨ ਕੀਤਾ। ਇਸ ਤੋਂ ਇਲਾਵਾ 1 ਲੱਖ 59 ਹਜਾਰ ਰੁਪਏ ਦੀ ਲਾਗਤ ਨਾਲ ਹੋਰ ਰਿਪੇਅਰ ਦੇ ਕੰਮ ਕਰਵਾਏ ਗਏ। ਇਸ ਤੋਂ ਬਾਅਦ ਵਿਧਾਇਕ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਗਾਮੀਵਾਲਾ ਵਿੱਚ 7 ਲੱਖ 50 ਹਜਾਰ ਰੁਪਏ ਦੀ ਲਾਗਤ ਨਾਲ ਬਣੇ ਆਧੁਨਿਕ ਕਮਰੇ ਦਾ ਉਦਘਾਟਨ ਕੀਤਾ ਗਿਆ।

Advertisement