ਸੁਸਾਇਟੀ ਵੱਲੋਂ ਸਮਾਜ ਸੇਵੀਆਂ ਦਾ ਸਨਮਾਨ
ਆਈ ਡੋਨੇਸ਼ਨ ਸੁਸਾਇਟੀ ਵੱਲੋਂ ਸਨਮਾਨ ਸਮਾਰੋਹ ਕਰਵਾਇਆ ਗਿਆ। ਇਸ ਵਿੱਚ ਡੀਐੱਸਪੀ ਹਰਜੀਤ ਸਿੰਘ ਮੁੱਖ ਮਹਿਮਾਨ ਅਤੇ ਪੰਚਾਇਤੀ ਸ਼ਿਵ ਮੰਦਰ ਦੇ ਕਮੇਟੀ ਪ੍ਰਧਾਨ ਨਰਦੀਪ ਗਰਗ, ਅਗਰਵਾਲ ਸਭਾ ਦੇ ਪ੍ਰਧਾਨ ਵਰਿੰਦਰ ਗਰਗ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ। ਉਨ੍ਹਾਂ ਖੂਨ ਦਾਨੀਆਂ, ਸਰੀਰ ਦਾਨੀਆਂ,...
Advertisement
ਆਈ ਡੋਨੇਸ਼ਨ ਸੁਸਾਇਟੀ ਵੱਲੋਂ ਸਨਮਾਨ ਸਮਾਰੋਹ ਕਰਵਾਇਆ ਗਿਆ। ਇਸ ਵਿੱਚ ਡੀਐੱਸਪੀ ਹਰਜੀਤ ਸਿੰਘ ਮੁੱਖ ਮਹਿਮਾਨ ਅਤੇ ਪੰਚਾਇਤੀ ਸ਼ਿਵ ਮੰਦਰ ਦੇ ਕਮੇਟੀ ਪ੍ਰਧਾਨ ਨਰਦੀਪ ਗਰਗ, ਅਗਰਵਾਲ ਸਭਾ ਦੇ ਪ੍ਰਧਾਨ ਵਰਿੰਦਰ ਗਰਗ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ। ਉਨ੍ਹਾਂ ਖੂਨ ਦਾਨੀਆਂ, ਸਰੀਰ ਦਾਨੀਆਂ, ਵਾਤਾਵਰਨ ਪ੍ਰੇਮੀਆਂ ਅਤੇ ਹੋਰ ਸਮਾਜ ਸੇਵਾ ਵਿੱਚ ਯੋਗਦਾਨ ਪਾਉਣ ਵਾਲੇ 80 ਤੋਂ ਵੱਧ ਵਿਅਕਤੀਆਂ ਨੂੰ ਸਨਮਾਨਿਤ ਕੀਤਾ। ਵੱਖ ਵੱਖ ਸੰਸਥਾਵਾਂ ਦੇ ਆਗੂਆਂ ਨੇ ਡੀਐੱਸਪੀ ਹਰਜੀਤ ਸਿੰਘ ਨੂੰ ਯਾਦਗਾਰੀ ਚਿੰਨ੍ਹ ਦਿੱਤਾ। ਸਮਾਗਮ ਦੀ ਪ੍ਰਧਾਨਗੀ ਰਵੀ ਸਿੰਗਲਾ ਨੇ ਕੀਤੀ। ਸੁਸਾਇਟੀ ਦੇ ਪ੍ਰਧਾਨ ਮੋਤੀ ਸਰਮਾ ਨੇ ਸਾਰਿਆਂ ਦਾ ਧੰਨਵਾਦ ਕੀਤਾ। ਇਸ ਮੌਕੇ ਇੰਦਰਜੀਤ ਸੈਫਾਲੀ, ਵਿਨੋਦ ਮਿੱਤਲ ਅਤੇ ਰਾਜਵਿੰਦਰ ਸਿੰਘ ਰੰਗੀਲਾ ਨੇ ਸਹਿਯੋਗ ਦਿੱਤਾ।
Advertisement
Advertisement
×