ਜ਼ੀਰਾ: 40ਵੀਂ ਜੂਨੀਅਰ ਨੈਸ਼ਨਲ ਸਾਫਟਬਾਲ ਚੈਂਪੀਅਨਸ਼ਿਪ (ਲੜਕੇ) ਜੋ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿੱਚ ਕਰਵਾਈ ਗਈ, ਇਸ ਵਿੱਚ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਐੱਸਐੱਸਐੱਮ ਪਬਲਿਕ ਸਕੂਲ ਕੱਸੋਆਣਾ ਦੇ ਖਿਡਾਰੀ ਗੁਰਨੂਰ ਸਿੰਘ, ਪ੍ਰਭਜੋਤ ਸਿੰਘ, ਰੋਬਿਨਪ੍ਰੀਤ ਸਿੰਘ ਨੇ ਪੰਜਾਬ ਦੀ ਟੀਮ ਵੱਲੋਂ ਖੇਡਦਿਆਂ ਕਾਂਸੀ ਦਾ ਤਗਮਾ ਜਿੱਤਿਆ। ਸਕੂਲ ਪਹੁੰਚਣ ’ਤੇ ਚੇਅਰਮੈਨ ਕੰਵਲਜੀਤ ਸਿੰਘ ਗਿੱਲ, ਪ੍ਰਿੰਸੀਪਲ ਰਵਿੰਦਰ ਸਿੰਘ, ਡੀਪੀਈ ਗੁਰਵਿੰਦਰ ਸਿੰਘ ਅਤੇ ਸਮੂਹ ਸਟਾਫ਼ ਨੇ ਖਿਡਾਰੀਆਂ ਅਤੇ ਕੋਚ ਨੂੰ ਮੁਬਾਰਕਾਂ ਦਿੱਤੀਆਂ। -ਪੱਤਰ ਪ੍ਰੇਰਕ