ਪੁੱਤ-ਨੂੰਹ ਨੇ ਕੀਤਾ ਪਿਉ ਦਾ ਕਤਲ; ਚਾਰ ਖ਼ਿਲਾਫ਼ ਕੇਸ ਦਰਜ

ਪੁੱਤ-ਨੂੰਹ ਨੇ ਕੀਤਾ ਪਿਉ ਦਾ ਕਤਲ; ਚਾਰ ਖ਼ਿਲਾਫ਼ ਕੇਸ ਦਰਜ

ਪ੍ਰੀਤਮ ਸਿੰਘ ਦੀ ਫਾਈਲ ਫੋਟੋ।

ਐਨ.ਪੀ ਸਿੰਘ

ਬੁਢਲਾਡਾ, 22 ਮਈ

ਨੇੜਲੇ ਪਿੰਡ ਦੌਦੜਾ ਵਿੱਚ ਜ਼ਮੀਨੀ ਝਗੜੇ ਦੇ ਚੱਲਦਿਆਂ ਪੁੱਤਰ, ਨੂੰਹ ਅਤੇ ਸਾਥੀਆਂ ਨਾਲ ਮਿਲ ਕੇ ਪਿਤਾ ਦਾ ਕਤਲ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੇ ਭਾਣਜੇ ਗੁਰਵਿੰਦਰ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਭੰਮੇ ਕਲਾਂ ਦੇ ਬਿਆਨਾਂ ਅਨੁਸਾਰ ਉਸਦੇ ਮਾਮੇ ਪ੍ਰੀਤਮ ਸਿੰਘ (75) ਪੁੱਤਰ ਰਘਵੀਰ ਸਿੰਘ ਦਾ ਕਤਲ ਉਸਦੇ ਪੁੱਤਰ ਲਾਭ ਸਿੰਘ, ਨੂੰਹ ਹਰਦੀਪ ਕੌਰ ਅਤੇ ਰਿਸ਼ਤੇਦਾਰ ਦਰਸ਼ਨ ਸਿੰਘ ਅਤੇ ਦਰਸ਼ਨ ਦੇ ਪੁੱਤਰ ਨਿਰਮਲ ਸਿੰਘ ਵਾਸੀ ਘੁੰਮਣ ਕਲਾਂ ਨੇ ਆਪਸੀ ਰੰਜਿਸ਼ ਕਾਰਨ ਤੇਜ਼ ਹਥਿਆਰ ਕਸੋਲੀ ਨਾਲ ਵਾਰ ਕਰਕੇ ਕਤਲ ਕਰ ਦਿੱਤਾ। ਮ੍ਰਿਤਕ ਦੀ ਲੜਕੀ ਜਸਵਿੰਦਰ ਕੌਰ ਨੇ ਦੱਸਿਆ ਕਿ ਉਸ ਦੇ ਪਿਤਾ ਨੇ ਪਿਛਲੇ ਸਮੇਂ ਦੌਰਾਨ ਆਪਣੀ ਜ਼ਮੀਨ ਲਾਭ ਸਿੰਘ ਦੇ ਨਾਂ ਕਰਵਾ ਦਿੱਤੀ ਸੀ। ਉਸ ਤੋਂ ਬਾਅਦ ਲਾਭ ਸਿੰਘ ਉਸਦੀ ਸਾਂਭ ਸੰਭਾਲ ਅਤੇ ਰੋਟੀ ਪਾਣੀ ਨਹੀਂ ਕਰਦਾ ਸੀ ਜਿਸ ਕਾਰਨ ਉਸਨੇ ਐੱਸ.ਡੀ.ਐੱਮ. ਅਦਾਲਤ ਵਿੱਚ ਜ਼ਮੀਨ ਵਾਪਿਸ ਲੈਣ ਲਈ ਦਰਖਾਸਤ ਦਿੱਤੀ ਹੋਈ ਸੀ। ਜਿਸ ਤੋਂ ਲਾਭ ਸਿੰਘ ਤੇ ਉਸਦੇ ਪਰਿਵਾਰਕ ਮੈਂਬਰ ਨਾਰਾਜ ਚੱਲ ਰਹੇ ਸਨ।

ਇਸ ਮੌਕੇ ਥਾਣਾ ਸਦਰ ਦੇ ਪੁਲੀਸ ਮੁਖੀ ਐੱਸ.ਐੱਚ.ਓ. ਬੂਟਾ ਸਿੰਘ ਨੇ ਦੱਸਿਆ ਕਿ ਮ੍ਰਿਤਕ ਪ੍ਰੀਤਮ ਸਿੰਘ ਦੇ ਭਾਣਜੇ ਗੁਰਵਿੰਦਰ ਸਿੰਘ ਦੇ ਬਿਆਨ ’ਤੇ ਪੁੱਤਰ ਲਾਭ ਸਿੰਘ, ਨੂੰਹ ਹਰਦੀਪ ਕੌਰ ਤੋਂ ਇਲਾਵਾ ਦਰਸ਼ਨ ਸਿੰਘ ਅਤੇ ਨਿਰਮਲ ਸਿੰਘ ਵਾਸੀ ਘੁੰਮਣ ਕਲਾਂ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪੋਸਟ ਮਾਰਟਮ ਉਪਰੰਤ ਲਾਸ਼ ਰਿਸ਼ਤੇਦਾਰਾਂ ਨੂੰ ਸੌਂਪ ਦਿੱਤੀ ਜਾਵੇਗੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਰੀਫ਼ ਸਰਕਾਰ ਲਈ ਔਖਾ ਪੈਂਡਾ

ਸ਼ਰੀਫ਼ ਸਰਕਾਰ ਲਈ ਔਖਾ ਪੈਂਡਾ

ਦੁਨੀਆ ਦੇ ਡਗਮਗਾ ਰਹੇ ਅਰਥਚਾਰੇ

ਦੁਨੀਆ ਦੇ ਡਗਮਗਾ ਰਹੇ ਅਰਥਚਾਰੇ

ਬੁਲਡੋਜ਼ਰ : ਰਾਜਕੀ ਦਮਨ ਦਾ ਪ੍ਰਤੀਕ

ਬੁਲਡੋਜ਼ਰ : ਰਾਜਕੀ ਦਮਨ ਦਾ ਪ੍ਰਤੀਕ

ਕੀ ਸਾਖ਼ ਕੋਈ ਮਾਅਨੇ ਰੱਖਦੀ ਹੈ?

ਕੀ ਸਾਖ਼ ਕੋਈ ਮਾਅਨੇ ਰੱਖਦੀ ਹੈ?

ਪੰਜਾਬ ਯੂਨੀਵਰਸਿਟੀ ਚੌਰਾਹੇ ’ਚ ਕਿਉਂ ?

ਪੰਜਾਬ ਯੂਨੀਵਰਸਿਟੀ ਚੌਰਾਹੇ ’ਚ ਕਿਉਂ ?

ਭਾਰਤੀ ਸਿਆਸਤ ਦੀ ਮਹਾਂ-ਮੰਡੀ

ਭਾਰਤੀ ਸਿਆਸਤ ਦੀ ਮਹਾਂ-ਮੰਡੀ

ਸ਼ਹਿਰ

View All