Sond Inaugurates Sports Ground: ਸੌਂਦ ਨੇ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ
ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪਿੰਡ ਕਿੱਲਿਆਂਵਾਲੀ ਵਿੱਚ ਵਿੱਚ ਨਵੇਂ ਤਿਆਰ ਕੀਤੇ ਖੇਡ ਮੈਦਾਨ ਦਾ ਉਦਘਾਟਨ ਕਰਨ ਦੇ ਨਾਲ ਹੀ ਗਊਸ਼ਾਲਾ ਦੇ ਸ਼ੈੱਡ ਸਮੇਤ ਕਈ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ ਅਤੇ ਮੁਕੰਮਲ ਹੋਏ ਵੱਖ-ਵੱਖ ਪ੍ਰਾਜੈਕਟ...
ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪਿੰਡ ਕਿੱਲਿਆਂਵਾਲੀ ਵਿੱਚ ਵਿੱਚ ਨਵੇਂ ਤਿਆਰ ਕੀਤੇ ਖੇਡ ਮੈਦਾਨ ਦਾ ਉਦਘਾਟਨ ਕਰਨ ਦੇ ਨਾਲ ਹੀ ਗਊਸ਼ਾਲਾ ਦੇ ਸ਼ੈੱਡ ਸਮੇਤ ਕਈ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ ਅਤੇ ਮੁਕੰਮਲ ਹੋਏ ਵੱਖ-ਵੱਖ ਪ੍ਰਾਜੈਕਟ ਲੋਕ ਅਰਪਣ ਕੀਤੇ। ਉਨ੍ਹਾਂ ਪਿੰਡ ਦੀ ਗਊਸ਼ਾਲਾ ਵਿੱਚ ਨਵੇਂ ਸ਼ੈੱਡ ਦੀ ਉਸਾਰੀ ਦਾ ਨੀਂਹ ਪੱਥਰ ਵੀ ਰੱਖਿਆ ਜਦਕਿ ਬਲਾਕ ਖੂਈਆਂ ਸਰਵਰ ਵਿੱਚ ਨਵੇਂ ਬਣੇ ਪੰਚਾਇਤ ਘਰ, ਸਰਕਾਰੀ ਪ੍ਰਾਇਮਰੀ ਸਕੂਲ ਦੇ ਕਮਰਿਆਂ, ਚਾਰਦੀਵਾਰੀ ਅਤੇ ਰਸੋਈ ਦੇ ਸ਼ੈੱਡ ਦਾ ਵੀ ਉਦਘਾਟਨ ਕੀਤਾ। ਉਨ੍ਹਾਂ ਵੱਲੋਂ ਸਾਂਝੇ ਕੇਂਦਰ-ਵਿਆਹ ਘਰ ਵੀ ਲੋਕ ਅਰਪਣ ਕੀਤਾ ਗਿਆ ਜਦਕਿ ਅਪਗ੍ਰੇਡ ਕੀਤੇ ਸਰਕਾਰੀ ਹਾਈ ਸਕੂਲ ਦੀ ਸ਼ੁਰੂਆਤ ਕੀਤੀ ਗਈ। ਪਿੰਡ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਗੰਦੇ ਪਾਣੀ ਦੀ ਨਿਕਾਸੀ ਵਾਸਤੇ ਪਾਈਪਾਂ ਵਿਛਾਉਣ, ਇੰਟਰਲਾਕ ਗਲੀਆਂ ਬਣਾਉਣ ਅਤੇ ਨਾਲੀਆਂ ਦੇ ਨਿਰਮਾਣ ਕਾਰਜਾਂ ਦੇ ਨੀਂਹ ਪੱਥਰ ਵੀ ਰੱਖੇ ਗਏ। ਇਨ੍ਹਾਂ ਕਾਰਜਾਂ ਨਾਲ ਪਿੰਡ ਵਾਸੀਆਂ ਨੂੰ ਸਾਫ਼-ਸੁਥਰਾ ਵਾਤਾਵਰਨ ਅਤੇ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਵਿੱਚ ਮਦਦ ਮਿਲੇਗੀ। ਸਮਾਗਮ ਵਿੱਚ ਅਬੋਹਰ ਹਲਕਾ ਇੰਚਾਰਜ ਡਾ. ਸੁਹਾਨੀ ਡੋਡਾ ਅਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਉਪਕਾਰ ਸਿੰਘ ਜਾਖੜ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਇਸ ਮੌਕੇ ਡਾ. ਸੁਹਾਨੀ ਡੋਡਾ ਨੇ ਕਿਹਾ ਕਿ ਪਿੰਡ ਵਿੱਚ ਖੇਡ ਮੈਦਾਨ ਦੀ ਉਸਾਰੀ ਬੱਚਿਆਂ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਵੱਲ ਅਹਿਮ ਕਦਮ ਹੈ।

