ਨਿੱਜੀ ਪੱਤਰ ਪ੍ਰੇਰਕ
ਬਰਨਾਲਾ, 20 ਅਪਰੈਲ
ਲੋਕ ਕਵੀ ਸੰਤ ਰਾਮ ਉਦਾਸੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਾਏਸਰ ਵਿਚ ਸਮਾਗਮ ਕਰਵਾ ਕੇ ਸੰਤ ਰਾਮ ਉਦਾਸੀ ਦਾ ਜਨਮ ਦਿਨ ਮਨਾਇਆ ਗਿਆ। ਜ਼ਿਲ੍ਹਾ ਭਾਸ਼ਾ ਅਫ਼ਸਰ ਸੁਖਵਿੰਦਰ ਸਿੰਘ ਗੁਰਮ ਤੇ ਖੋਜ ਅਫ਼ਸਰ ਬਿੰਦਰ ਸਿੰਘ ਖੁੱਡੀ ਕਲਾਂ ਨੇ ਦੱਸਿਆ ਕਿ ਪ੍ਰਿੰ. ਬਰਜਿੰਦਰਪਾਲ ਸਿੰਘ ਦੀ ਅਗਵਾਈ ’ਚ ਹੋਈਆਂ ਖੇਡਾਂ ਮੌਕੇ ਸੰਤ ਰਾਮ ਉਦਾਸੀ ਦੀ ਧੀ ਪ੍ਰਿੰ. ਇਕਾਬਲ ਕੌਰ ਉਦਾਸੀ ਵੱਲੋਂ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਗਈ। ਇਸ ਦੌਰਾਨ ਲੈਕਚਰਾਰ ਮਨਜੀਤ ਕੌਰ ਨੇ ਸ੍ਰੀ ਉਦਾਸੀ ਦੇ ਜੀਵਨ ਅਤੇ ਸਾਹਿਤ ਰਚਨਾ ਬਾਰੇ ਵਿਦਿਅਰਥੀਆਂ ਨਾਲ ਜਾਣਕਾਰੀ ਸਾਂਝੀ ਕੀਤੀ। ਲੋਕ ਕਵੀ ਸੰਤ ਰਾਮ ਉਦਾਸੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਾਏਸਰ ਅਤੇ ਸ਼ਹੀਦ ਬੁੱਧੂ ਖਾਂ ਸ਼ੌਰਿਆ ਚੱਕਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ਹਿਣਾ ਦੇ ਵਿਦਿਆਰਥੀਆਂ ਨੇ ਗਾਇਨ ਅਤੇ ਕਵਿਤਾ ਉਚਾਰਨ ਮੁਕਾਬਲਿਆਂ ਵਿੱਚ ਭਾਗ ਲਿਆ ਗਿਆ। ਪ੍ਰਿੰ. ਇਕਬਾਲ ਕੌਰ ਉਦਾਸੀ ਨੇ ਸ੍ਰੀ ਉਦਾਸੀ ਦੀ ਜੀਵਨ ਘਾਲਣਾ ਬਾਰੇ ਵਿਚਾਰ ਸਾਂਝੇ ਕੀਤੇ।
ਜ਼ਿਲ੍ਹਾ ਭਾਸ਼ਾ ਦਫ਼ਤਰ ਵੱਲੋਂ ਮੁਕਾਬਲਿਆਂ ’ਚ ਭਾਗ ਲੈਣ ਵਾਲੇ ਵਿਦਿਆਰਥਆਂ, ਇਕਬਾਲ ਕੌਰ ਉਦਾਸੀ ਤੇ ਸਕੂਲ ਪ੍ਰਿੰਸੀਪਲ ਤੇ ਸਮੂਹ ਸਟਾਫ ਦਾ ਸਨਮਾਨ ਕੀਤਾ ਗਿਆ।