ਸਪੀਕਰ ਸੰਧਵਾਂ ਵੱਲੋਂ ਹੈਂਡਬਾਲ ਲੀਗ ਟੂਰਨਾਮੈਂਟ ਵਿੱਚ ਸ਼ਿਰਕਤ
ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਨੇ ਨਹਿਰੂ ਸਟੇਡੀਅਮ ਫਰੀਦਕੋਟ ਵਿੱਚ ਦਸ਼ਮੇਸ਼ ਸਪੋਰਟਸ ਐਂਡ ਵੈੱਲਫੇਅਰ ਕਲੱਬ ਵੱਲੋਂ ਕਰਵਾਏ ਗਏ 20ਵੇਂ ਹੈਡਬਾਲ ਲੀਗ ਟੂਰਨਾਮੈਂਟ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਹਲਕਾ ਫਰੀਦਕੋਟ ਦੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ...
Advertisement
ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਨੇ ਨਹਿਰੂ ਸਟੇਡੀਅਮ ਫਰੀਦਕੋਟ ਵਿੱਚ ਦਸ਼ਮੇਸ਼ ਸਪੋਰਟਸ ਐਂਡ ਵੈੱਲਫੇਅਰ ਕਲੱਬ ਵੱਲੋਂ ਕਰਵਾਏ ਗਏ 20ਵੇਂ ਹੈਡਬਾਲ ਲੀਗ ਟੂਰਨਾਮੈਂਟ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਹਲਕਾ ਫਰੀਦਕੋਟ ਦੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਵੀ ਹਾਜ਼ਰ ਸਨ। ਸਪੀਕਰ ਸੰਧਵਾਂ ਨੇ ਖਿਡਾਰੀਆਂ ਨੂੰ ਖੇਡਾਂ ਹਿੱਸਾ ਲੈਣ ਅਤੇ ਨਸ਼ਿਆਂ ਤੋਂ ਦੂਰ ਰਹਿਣ ਵੀ ਸੁਨੇਹਾ ਦਿੱਤਾ। ਸਪੀਰਕ ਸੰਧਵਾਂ ਨੇ ਨਹਿਰੂ ਸਟੇਡੀਅਮ ਨੂੰ ਹੋਰ ਵੀ ਵਧੀਆਂ ਬਣਾਉਣ ਅਤੇ ਇਸ ਵਾਸਤੇ ਲੋੜੀਂਦੇ ਫੰਡ ਮੁਹੱਈਆ ਕਰਵਾਉਣ ਦਾ ਭਰੋਸਾ ਦਿੱਤਾ। ਸਪੀਕਰ ਸੰਧਵਾਂ ਅਤੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਜੇਤੂ ਖਿਡਾਰੀਆਂ ਦੀ ਹੌਸਲਾ ਅਫਜ਼ਾਈ ਕਰਦਿਆਂ ਉਨ੍ਹਾਂ ਨੂੰ ਇਨਾਮ ਵੰਡੇ।
Advertisement
Advertisement