ਮਾਨਸਾ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਖੇਤਰ ’ਚ ਵਿਸ਼ੇਸ਼ ਗਿਰਦਾਵਰੀ ਸ਼ੁਰੂ
ਹੜ੍ਹਾਂ ਨਾਲ ਹੋਏ ਨੁਕਸਾਨ ਦੀ ਭਰਪਾਈ ਲਈ ਹੜ੍ਹ ਪੀੜਤਾਂ ਨੂੰ ਮੁਆਵਜ਼ਾ ਰਾਸ਼ੀ ਵੰਡਣ ਲਈ ਕੀਤੇ ਗਏ ਮੁੱਖ ਮੰਤਰੀ ਵੱਲੋਂ ਆਦੇਸ਼ਾਂ ਤੋਂ ਤੁਰੰਤ ਬਾਅਦ ਅੱਜ ਮਾਨਸਾ ਜ਼ਿਲ੍ਹੇ ਦੇ ਪ੍ਰਭਾਵਤ ਪਿੰਡਾਂ ਵਿੱਚ ਵਿਸ਼ੇਸ਼ ਗਿਰਦਾਵਰੀਆਂ ਦਾ ਕੰਮ ਆਰੰਭ ਹੋ ਗਿਆ ਹੈ। ਅੱਜ ਮਾਨਸਾ...
Advertisement
ਹੜ੍ਹਾਂ ਨਾਲ ਹੋਏ ਨੁਕਸਾਨ ਦੀ ਭਰਪਾਈ ਲਈ ਹੜ੍ਹ ਪੀੜਤਾਂ ਨੂੰ ਮੁਆਵਜ਼ਾ ਰਾਸ਼ੀ ਵੰਡਣ ਲਈ ਕੀਤੇ ਗਏ ਮੁੱਖ ਮੰਤਰੀ ਵੱਲੋਂ ਆਦੇਸ਼ਾਂ ਤੋਂ ਤੁਰੰਤ ਬਾਅਦ ਅੱਜ ਮਾਨਸਾ ਜ਼ਿਲ੍ਹੇ ਦੇ ਪ੍ਰਭਾਵਤ ਪਿੰਡਾਂ ਵਿੱਚ ਵਿਸ਼ੇਸ਼ ਗਿਰਦਾਵਰੀਆਂ ਦਾ ਕੰਮ ਆਰੰਭ ਹੋ ਗਿਆ ਹੈ। ਅੱਜ ਮਾਨਸਾ ਸਮੇਤ ਬੁਢਲਾਡਾ ਅਤੇ ਸਰਦੂਲਗੜ੍ਹ ਵਿੱਚ ਵਿਸ਼ੇਸ਼ ਗਿਰਦਾਵਰੀਆਂ ਦੇ ਕੰਮ ਸ਼ੁਰੂ ਹੋਇਆ। ਗਿਰਦਾਵਰੀਆਂ ਤੋਂ ਪਹਿਲਾਂ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਵੱਲੋਂ ਆਪਣੇ ਇਲਾਕੇ ਦੇ ਪਟਵਾਰੀਆਂ, ਕਾਨੂੰਨਗੋਆਂ ਸਮੇਤ ਹੋਰ ਅਫ਼ਸਰਾਂ ਨਾਲ ਮੀਟਿੰਗ ਕੀਤੀ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਹੜ੍ਹ ਪ੍ਰਭਾਵਤ ਇਲਾਕੇ ਵਿੱਚ ਡਿੱਗੇ ਘਰਾਂ, ਖੇਤਾਂ ਦੇ ਕੋਠਿਆਂ ਅਤੇ ਸਰਕਾਰੀ ਇਮਾਰਤਾਂ ਦੇ ਨੁਕਸਾਨ ਸਬੰਧੀ ਵੀ ਵਿਸ਼ੇਸ਼ ਜਾਣਕਾਰੀ ਇਕੱਤਰ ਕਰਨ ਲਈ ਆਦੇਸ਼ ਕੀਤੇ ਗਏ ਹਨ। ਇਸੇ ਦੌਰਾਨ ਮਾਨਸਾ ਅਤੇ ਸਰਦੂਲਗੜ੍ਹ ਵਿਖੇ ਗਿਰਦਾਵਰੀ ਕਰਨ ਵਾਲੇ ਕਰਮਚਾਰੀਆਂ ਅਤੇ ਅਧਿਕਾਰੀਆਂ ਨੂੰ ਵਿਧਾਇਕ ਡਾ. ਵਿਜੈ ਸਿੰਗਲਾ ਅਤੇ ਵਿਧਾਇਕ ਐਡਵੋਕੇਟ ਗੁਰਪ੍ਰੀਤ ਸਿੰਘ ਬਣਾਂਵਾਲੀ ਵੱਲੋਂ ਮੀਟਿੰਗ ਕਰਕੇ ਨਿਰਦੇਸ਼ ਦਿੱਤੇ ਗਏ ਹਨ।
Advertisement
Advertisement