ਅੰਮ੍ਰਿਤਾ ਪ੍ਰੀਤਮ ਦੀ ਯਾਦ ’ਚ ਪੱਤ੍ਰਿਕਾ ਦਾ ਵਿਸ਼ੇਸ਼ ਅੰਕ ਜਾਰੀ
ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਭਗਤਾ ਭਾਈ ਵਿੱਚ ਪ੍ਰਸਿੱਧ ਕਵਿੱਤਰੀ ਅੰਮ੍ਰਿਤਾ ਪ੍ਰੀਤਮ ਦੀ ਯਾਦ ਵਿੱਚ ਕੰਧ ਪੱਤ੍ਰਿਕਾ ਦਾ ਵਿਸ਼ੇਸ਼ ਅੰਕ ਜਾਰੀ ਕੀਤਾ ਗਿਆ। ਪੰਜਾਬੀ ਵਿਭਾਗ ਦੇ ਪ੍ਰੋ. ਰੀਮਾ ਰਾਣੀ, ਅਰਸ਼ਦੀਪ ਸਿੰਘ, ਕੁਲਦੀਪ ਕੌਰ ਅਤੇ ਸਤਵਿੰਦਰ ਸਿੰਘ ਆਪਣੀਆਂ ਕਵਿਤਾਵਾਂ ਰਾਹੀਂ ਇਸ...
Advertisement
ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਭਗਤਾ ਭਾਈ ਵਿੱਚ ਪ੍ਰਸਿੱਧ ਕਵਿੱਤਰੀ ਅੰਮ੍ਰਿਤਾ ਪ੍ਰੀਤਮ ਦੀ ਯਾਦ ਵਿੱਚ ਕੰਧ ਪੱਤ੍ਰਿਕਾ ਦਾ ਵਿਸ਼ੇਸ਼ ਅੰਕ ਜਾਰੀ ਕੀਤਾ ਗਿਆ। ਪੰਜਾਬੀ ਵਿਭਾਗ ਦੇ ਪ੍ਰੋ. ਰੀਮਾ ਰਾਣੀ, ਅਰਸ਼ਦੀਪ ਸਿੰਘ, ਕੁਲਦੀਪ ਕੌਰ ਅਤੇ ਸਤਵਿੰਦਰ ਸਿੰਘ ਆਪਣੀਆਂ ਕਵਿਤਾਵਾਂ ਰਾਹੀਂ ਇਸ ਪੱਤ੍ਰਿਕਾ 'ਚ ਯੋਗਦਾਨ ਪਾਇਆ। ਵਿਦਿਆਰਥਣ ਜਸਪ੍ਰੀਤ ਕੌਰ, ਅਰਸ਼ਦੀਪ ਕੌਰ, ਸਤਵਿੰਦਰ ਸਿੰਘ, ਹਰਮਨ ਸਿੰਘ ਅਤੇ ਤਰਸੇਮ ਸਿੰਘ ਨੇ ਇਸ ਕੰਧ ਪੱਤ੍ਰਿਕਾ ਨੂੰ ਤਿਆਰ ਕੀਤਾ। ਪ੍ਰਿੰਸੀਪਲ ਡਾ. ਸਤਿੰਦਰ ਕੌਰ ਮਾਨ ਨੇ ਇਸ ਕਾਰਜ ਲਈ ਕਾਲਜ਼ ਦੀ ਪ੍ਰੋ. ਪੂਰਨ ਸਿੰਘ ਪੰਜਾਬੀ ਸਾਹਿਤ ਸਭਾ ਦੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਵਿਦਿਆਰਥੀਆਂ ਨੂੰ ਅੰਮ੍ਰਿਤਾ ਪ੍ਰੀਤਮ ਦੇ ਜੀਵਨ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਪ੍ਰੋਫੈਸਰ ਜਗਦੀਪ ਕੌਰ, ਪੰਜਾਬੀ ਵਿਭਾਗ ਦੇ ਮੁਖੀ ਡਾ. ਹਰਮਨਦੀਪ ਕੌਰ, ਪ੍ਰੋ. ਰਮਨਦੀਪ ਕੌਰ, ਪ੍ਰੋ. ਜਸਬੀਰ ਕੌਰ, ਪ੍ਰੋ. ਅੰਮ੍ਰਿਤਪਾਲ ਸਿੰਘ ਤੇ ਪ੍ਰੋ. ਰੀਮਾ ਰਾਣੀ ਹਾਜ਼ਰ ਸਨ।
Advertisement
Advertisement