ਗਹਿਲ ਕਾਲਜ ਵਿੱਚ ਵਿਸ਼ੇਸ਼ ਲੈਕਚਰ
ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਗਹਿਲ ਵਿੱਚ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਭਾਈ ਸਤੀ ਦਾਸ ਜੀ, ਭਾਈ ਮਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਲੈਕਚਰ ਕਰਵਾਇਆ ਗਿਆ। ਮੁੱਖ ਬੁਲਾਰੇ ਵਜੋਂ ਪਹੁੰਚੇ ਖਾਲਸਾ...
ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਗਹਿਲ ਵਿੱਚ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਭਾਈ ਸਤੀ ਦਾਸ ਜੀ, ਭਾਈ ਮਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਲੈਕਚਰ ਕਰਵਾਇਆ ਗਿਆ। ਮੁੱਖ ਬੁਲਾਰੇ ਵਜੋਂ ਪਹੁੰਚੇ ਖਾਲਸਾ ਕਾਲਜ ਪਟਿਆਲਾ ਤੋਂ ਡਾ. ਦਵਿੰਦਰ ਸਿੰਘ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦਾ ਜੀਵਨ ਅਤੇ ਸਿੱਖਿਆਵਾਂ ਸਾਨੂੰ ਤਿਆਗ, ਹੌਸਲੇ, ਮਨ ਦੀ ਅਡੋਲਤਾ ਅਤੇ ਧਾਰਮਿਕ ਆਜ਼ਾਦੀ ਲਈ ਦ੍ਰਿੜ ਰਹਿਣ ਦੇ ਸੰਕਲਪ ਨੂੰ ਧਾਰਨ ਕਰਨ ਦਾ ਸੰਦੇਸ਼ ਦਿੰਦੀਆਂ ਹਨ। ਉਨ੍ਹਾਂ ਦੱਸਿਆ ਕਿ ਗੁਰੂ ਸਾਹਿਬ ਦਾ ਜੀਵਨ ਸਰਬੱਤ ਦੇ ਭਲੇ ਲਈ ਨਿਮਰਤਾ ਅਤੇ ਸਹਿਣਸ਼ੀਲਤਾ ਧਾਰਨ ਕਰਦਿਆਂ ਹੋਇਆ ਧਰਮ ਦੀ ਰੱਖਿਆ ਲਈ ਖੜ੍ਹੇ ਹੋਣ ਦੀ ਪ੍ਰੇਰਣਾ ਦਿੰਦਾ ਹੈ। ਗੁਰੂ ਸਾਹਿਬ ਨੇ ਅਡੋਲ ਮਨ ਅਤੇ ਉੱਚੀ ਸੋਚ ਨਾਲ ਸੰਸਾਰ ਨੂੰ ਨਿਡਰਤਾ ਅਤੇ ਸਚ ਦੀ ਰਾਹੀਂ ਜੀਵਨ ਜਿਊਣ ਦਾ ਸੰਦੇਸ਼ ਦਿੱਤਾ। ਇਸ ਦੇ ਨਾਲ ਹੀ ਉਨ੍ਹਾਂ ਨੇ ਭਾਈ ਸਤੀ ਦਾਸ ਜੀ, ਭਾਈ ਮਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੀ ਅਦੁੱਤੀ ਸ਼ਹਾਦਤ ਦਾ ਵੀ ਜ਼ਿਕਰ ਕੀਤਾ, ਜੋ ਸਿੱਖ ਇਤਿਹਾਸ ਵਿੱਚ ਅਮਰ ਹੈ। ਕਾਲਜ ਪ੍ਰਿੰਸੀਪਲ ਡਾ. ਚਰਨਦੀਪ ਸਿੰਘ ਨੇ ਮੁੱਖ ਵਕਤਾ ਦਾ ਧੰਨਵਾਦ ਕੀਤਾ।

