ਨਹਿਰੂ ਮੈਮੋਰੀਅਲ ਕਾਲਜ ’ਚ ਵਿਸ਼ੇਸ਼ ਲੈਕਚਰ
ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਮਾਨਸਾ ਦੇ ਆਈਆਈਸੀ ਸੈੱਲ, ਐੱਨਐੱਸਐੱਸ ਵਿਭਾਗ ਵੱਲੋਂ ਸਾਂਝੇ ਤੌਰ ’ਤੇ ਕੌਮੀ ਖੇਡ ਦਿਵਸ ਮੌਕੇ ‘ਬਿਲਡਿੰਗ ਏ ਕੈਰੀਅਰ ਇਨ ਫਿਜ਼ੀਕਲ ਐਜੂਕੇਸ਼ਨ ਐਂਡ ਕੋਚਿੰਗ’ ਵਿਸ਼ੇ ’ਤੇ ਲੈਕਚਰ ਕਰਵਾਇਆ ਗਿਆ। ਮੁੱਖ ਵਕਤਾ ਡਾ. ਜਸਕਰਨ ਸਿੰਘ ਨੇ ਸਰੀਰਕ ਸਿੱਖਿਆ ਅਤੇ ਸਿਖਲਾਈ ਦੇ ਖੇਤਰ ਵਿੱਚ ਵਿਦਿਆਰਥੀਆਂ ਨੂੰ ਵੱਖ-ਵੱਖ ਕੋਰਸਾਂ, ਡਿਪਲੋਮਿਆਂ ਅਤੇ ਡਿਗਰੀਆਂ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਉਹ ਇਨ੍ਹਾਂ ਰਾਹੀਂ ਆਪਣੇ ਰੁਜ਼ਗਾਰ ਪੈਦਾ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਵਿਦਿਆਰਥੀ ਫਿਜ਼ੀਓਥੈਰੇਪੀ, ਐਰੋਬਿਕਸ, ਨਿਊਟ੍ਰੀਸ਼ੀਅਨ, ਫਿਜ਼ੀਓਲੋਜੀ, ਐਂਥਰੋਲੋਜੀ, ਮੈਡੀਸਨ ਖੇਤਰਾਂ ਵਿੱਚ ਅੱਗੇ ਵੱਧ ਕੇ ਰੁਜ਼ਗਾਰ ਹਾਸਲ ਕਰ ਸਕਦੇ ਹਨ ਅਤੇ ਆਪਣੇ ਨਿੱਜੀ ਕਾਰੋਬਾਰ ਚਲਾ ਸਕਦੇ ਹਨ। ਇਸ ਮੌਕੇ ਫਿਜ਼ੀਕਲ ਐਜੂਕੇਸ਼ਨ ਵਿਭਾਗ ਵੱਲੋਂ ਵਿਦਿਆਰਥੀਆਂ ਦੇ ਵੱਖ-ਵੱਖ ਖੇਡ ਮੁਕਾਬਲੇ ਕਰਵਾਏ ਗਏ। ਇਸ ਮੌਕੇ ਕੁਲਦੀਪ ਸਿੰਘ, ਪ੍ਰੋ. ਬਲਜੀਤ ਸਿੰਘ, ਡਾ. ਤਨਵੀਰ ਸਿੰਘ, ਪ੍ਰੋ. ਲੋਕੇਸ਼ ਗਰਗ, ਪ੍ਰੋ. ਵਿਕੇਸ਼ ਬਾਂਸਲ, ਪ੍ਰੋ. ਸੋਨਮ ਚਾਵਲਾ, ਡਾ. ਪ੍ਰਤਿਭਾ ਜਿੰਦਲ, ਡਾ. ਹਰਵਿੰਦਰ ਕੌਰ, ਡਾ. ਅਜਮੀਤ ਕੌਰ ਅਤੇ ਪ੍ਰੋ. ਅੰਬੇਸ਼ ਭਾਰਦਵਾਜ ਵੀ ਮੌਜੂਦ ਸਨ।