ਵਿਸ਼ੇਸ਼ ਸਕੱਤਰ ਵੱਲੋਂ ਹੜ੍ਹ ਪ੍ਰਭਾਵਿਤ ਇਲਾਕੇ ਦਾ ਦੌਰਾ
ਪੰਜਾਬ ਸਰਕਾਰ ਦੇ ਵਿਸ਼ੇਸ਼ ਸਕੱਤਰ ਸਿਹਤ-ਕਮ-ਮੈਨੇਜਿੰਗ ਡਾਇਰੈਕਟਰ ਨੈਸ਼ਨਲ ਹੈਲਥ ਮਿਸ਼ਨ ਘਨਸ਼ਿਆਮ ਥੋਰੀ ਵੱਲੋਂ ਫ਼ਿਰੋਜ਼ਪੁਰ ਦੇ ਹੜ੍ਹ ਪ੍ਰਭਾਵਿਤ ਪਿੰਡ ਜੱਲੋ ਕੇ ਵਿੱਚ ਲੱਗੇ ਮੈਡੀਕਲ ਕੈਂਪ ਦੇ ਪ੍ਰਬੰਧਾਂ ਤੇ ਸਿਹਤ ਸਹੂਲਤਾਂ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਹੜ੍ਹ ਪ੍ਰਭਾਵਿਤਾਂ ਨੂੰ ਪਹਿਲਾਂ ਹੀ ਦਵਾਈਆਂ, ਕਲੋਰੀਨ ਅਤੇ ਓ.ਆਰ.ਐੱਸ. ਮੁਹੱਈਆ ਕਰਵਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਗਰਭਵਤੀ ਔਰਤਾਂ ਦੇ ਸੁਰੱਖਿਅਤ ਜਣੇਪੇ ਵੱਲ ਵੀ ਵਿਭਾਗ ਵੱਲੋਂ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਹੜ੍ਹ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਪਿੰਡਾਂ ਵਿੱਚ ਹੁਣ ਤੱਕ 400 ਦੇ ਕਰੀਬ ਮੈਡੀਕਲ ਕੈਂਪ ਲਾਏ ਗਏ ਹਨ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ 12,000 ਕਲੋਰੀਨ ਦੀਆਂ ਗੋਲੀਆਂ ਵੰਡੀਆਂ ਗਈਆਂ ਹਨ। ਇਸ ਮੌਕੇ ਡੀਸੀ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਆਰਮੀ, ਬੀ.ਐੱਸ.ਐੱਫ਼, ਐੱਨ.ਡੀ.ਆਰ.ਐੱਫ਼. ਅਤੇ ਪੰਜਾਬ ਪੁਲੀਸ ਦੇ ਸਹਿਯੋਗ ਨਾਲ ਰਾਹਤ ਕਾਰਜਾਂ ਜੰਗੀ ਪੱਧਰ ’ਤੇ ਜਾਰੀ ਹਨ।
ਉਨ੍ਹਾਂ ਦੱਸਿਆ ਕਿ ਸਤਲੁਜ ਦਰਿਆ ਨਾਲ ਲੱਗਦੇ ਜ਼ਿਲ੍ਹੇ ਦੇ 100 ਤੋਂ ਵੱਧ ਪਿੰਡ ਹੜ੍ਹ ਪ੍ਰਭਾਵਿਤ ਹੋਏ ਹਨ ਜਿਨ੍ਹਾਂ ਦੇ ਬਚਾਅ ਕਾਰਜਾਂ ਵਿੱਚ ਧਾਰਮਿਕ ਸੰਸਥਾਵਾਂ, ਐੱਨਜੀਓਜ਼ ਅਤੇ ਸਵੈ-ਸੇਵੀ ਸੰਸਥਾਵਾਂ ਵੱਲੋਂ ਸਹਿਯੋਗ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਪ੍ਰਾਈਵੇਟ ਨਰਸਿੰਗ ਕਾਲਜਾਂ ਦੇ ਨਰਸਿੰਗ ਵਿਦਿਆਰਥੀਆਂ ਨੂੰ ਵੀ ਰੈਪਿਡ ਰਿਸਪਾਂਸ ਟੀਮਾਂ ਵਿੱਚ ਸ਼ਾਮਿਲ ਕੀਤਾ ਗਿਆ ਹੈ। ਇਸ ਮੌਕੇ ਏਡੀਸੀ ਦਮਨਜੀਤ ਸਿੰਘ ਮਾਨ, ਸਹਾਇਕ ਕਮਿਸ਼ਨਰ ਗੁਰਦੇਵ ਸਿੰਘ ਧੰਮ, ਲਿੰਦਿਆ (ਯੂ.ਟੀ.) ਤੋਂ ਇਲਾਵਾ ਸਿਹਤ ਵਿਭਾਗ ਸਮੇਤ ਹੋਰਨਾਂ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
ਡੀਸੀ ਦੇ ਗੰਨਮੈਨਾਂ ਵੱਲੋਂ ਇੱਕ-ਇੱਕ ਦਿਨ ਦੀ ਤਨਖ਼ਾਹ ਭੇਟ
ਬਠਿੰਡਾ: ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਦੇ ਗੰਨਮੈਨਾਂ ਨੇ ਆਪਣੀ ਇੱਕ-ਇੱਕ ਦਿਨ ਦੀ ਤਨਖਾਹ ਹੜ੍ਹ ਪੀੜਤਾਂ ਲਈ ਦਿੱਤੀ ਹੈ। ਡੀਸੀ ਸ੍ਰੀ ਧੀਮਾਨ ਨੇ ਇਸ ਮੌਕੇ ਗੰਨਮੈਨਾਂ ਦੀ ਹੌਂਸਲਾ-ਅਫ਼ਜਾਈ ਕੀਤੀ। ਇਸ ਮੌਕੇ ਪੀਐੱਸਓ ਏਐੱਸਆਈ ਜਸਕਰਨ ਸਿੰਘ, ਏਐੱਸਆਈ ਹਰਪਾਲ ਸਿੰਘ, ਏਐੱਸਆਈ ਜੀਤ ਸਿੰਘ, ਏਐੱਸਆਈ ਹਰਜੀਤ ਸਿੰਘ, ਏਐਸਆਈ ਰਜਿੰਦਰ ਸਿੰਘ, ਏਐੱਸਆਈ ਜਸਬੀਰ ਸਿੰਘ, ਸੀਨੀਅਰ ਸਿਪਾਹੀ ਅਨਮੋਲ ਰਤਨ ਸਿੰਘ, ਰਮਨਦੀਪ ਸਿੰਘ, ਮਨਪ੍ਰੀਤ ਸਿੰਘ, ਸੁਖਮੰਦਰ ਸਿੰਘ, ਜਸਵਿੰਦਰ ਸਿੰਘ, ਜਸਪਾਲ ਸਿੰਘ ਅਤੇ ਹਰਬੰਸ ਸਿੰਘ ਸਮੇਤ ਹੋਰ ਹਾਜ਼ਰ ਸਨ। -ਪੱਤਰ ਪ੍ਰੇਰਕ