DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Special Intensive Revision: ਮਾਲਵਾ ਖੇਤਰ ਪੋਲਿੰਗ ਬੂਥਾਂ ’ਤੇ ਵਿਸ਼ੇਸ਼ ਐੱਸ ਆਈ ਆਰ ਕੈਂਪ

ਵੋਟਰ ਸੇਵਾਵਾਂ ਲਈ ਹੈਲਪਲਾਈਨ ਨੰਬਰ 1950 ’ਤੇ ਸੰਪਰਕ ਕਰ ਸਕਦੇ ਨੇ ਵੋਟਰ: ਜ਼ਿਲ੍ਹਾ ਚੋਣ ਅਫ਼ਸਰ

  • fb
  • twitter
  • whatsapp
  • whatsapp
featured-img featured-img
ਸਰਕਾਰੀ ਪ੍ਰਾਇਮਰੀ ਸਕੂਲ ਜੁਮਲਾ ਮਾਲਕਾਨ ਦੇ ਪੋਲਿੰਗ ਬੂਥ ਤੇ ਕੈਂਪ ਦਾ ਜਾਇਜ਼ਾ ਲੈਂਦੇ ਹੋਏ ਰੋਲ ਆਬਜ਼ਰਵਰ।-ਫੋਟੋ: ਬੱਲੀ
Advertisement
ਮੁੱਖ ਚੋਣ ਅਫ਼ਸਰ ਪੰਜਾਬ ਦੀਆਂ ਹਦਾਇਤਾਂ ’ਤੇ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ (ਐੱਸਆਈਆਰ) ਤਹਿਤ ਮਾਲਵਾ ਖੇਤਰ ਦੇ ਸਾਰੇ ਜ਼ਿਲ੍ਹਿਆਂ ਵਿੱਚ ਵਿਸ਼ੇਸ ਕੈਂਪ ਲਾਏ ਗਏ, ਜਿਸ ਦੌਰਾਨ ਬੂਥ ਲੈਵਲ ਅਫ਼ਸਰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਆਪਣੇ ਪੋਲਿੰਗ ਸਟੇਸ਼ਨਾਂ ’ਤੇ ਹਾਜ਼ਰ ਰਹਿ ਕੇ ਦਾਅਵੇ ਅਤੇ

ਮਾਨਸਾ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ ਸੁਧਾਈ ਸਬੰਧੀ ਲਾਏ ਕੈਂਪ ਦੀ ਝਲਕ। -ਫੋਟੋ: ਮਾਨ
ਮਾਨਸਾ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ ਸੁਧਾਈ ਸਬੰਧੀ ਲਾਏ ਕੈਂਪ ਦੀ ਝਲਕ। -ਫੋਟੋ: ਮਾਨ

ਇਤਰਾਜ਼ ਪ੍ਰਾਪਤ ਕੀਤੇ।

Advertisement

ਮਾਨਸਾ ਦੇ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਦੇ ਸਾਰੇ 650 ਪੋਲਿੰਗ ਬੂਥਾਂ ’ਤੇ ਵਿਸ਼ੇਸ਼ ਕੈਂਪ ਲਗਾਏ ਗਏ। ਉਨ੍ਹਾਂ ਦੱਸਿਆ ਕਿ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਦੇ ਦੂਜੇ ਪੜ੍ਹਾਅ ਤਹਿਤ ਨੋਟਿਸ ਫੇਜ਼/ਦਾਅਵੇ ਅਤੇ ਇਤਰਾਜ਼ਾਂ ਦੇ ਨਿਪਟਾਰੇ ਦੇ ਕੰਮ ਵਿਚ ਲੱਗੇ ਬੀਐਲਓਜ਼ ਨੂੰ ਨਿਰਦੇਸ਼ ਦਿੱਤੇ ਕਿ ਸਪੈਸ਼ਲ ਇੰਟੈਂਸਿਵ ਰੀਵਿਜ਼ਨ ਦੇ ਦੂਜੇ ਪੜ੍ਹਾਅ ਦੇ ਕੰਮ ਨੂੰ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇ ਅਤੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਈ ਜਾਵੇ।

Advertisement

ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿਸ਼ੇਸ਼ ਕੈਂਪਾਂ ਦੌਰਾਨ ਵੋਟਰਾਂ ਦੀ ਸੁਵਿਧਾ ਲਈ ਸਾਰੇ ਬੂਥ ਲੈਵਲ ਅਫ਼ਸਰ (ਬੀ ਐੱਲ ਓਜ਼) ਕੈਂਪਾਂ ਵਿੱਚ ਮੌਜੂਦ ਰਹੇ ਅਤੇ ਵੱਡੀ ਗਿਣਤੀ ਨਾਗਰਿਕਾਂ ਨੇ ਲੋੜੀਂਦੇ ਫਾਰਮ ਭਰ ਕੇ ਮੌਕੇ ’ਤੇ ਹੀ ਆਪਣੇ ਬੀ ਐੱਲ ਓ ਕੋਲ ਜਮ੍ਹਾਂ ਕਰਵਾਏ। ਇਨ੍ਹਾਂ ਵਿੱਚ ਨਵੀਂ ਵੋਟ ਲਈ ਫਾਰਮ ਨੰਬਰ 6, ਐੱਨ ਆਰ ਆਈ ਵੋਟਰ ਵਜੋਂ ਦਰਜ ਹੋਣ ਲਈ ਫਾਰਮ ਨੰਬਰ 6-ਏ ਅਤੇ ਪਤਾ ਬਦਲਣ, ਸ਼ਿਫਟਿੰਗ ਜਾਂ ਵੇਰਵਿਆਂ ਵਿੱਚ ਸੁਧਾਰ ਲਈ ਫਾਰਮ ਨੰਬਰ 8 ਸ਼ਾਮਲ ਹਨ।

ਕੋਈ ਵੀ ਯੋਗ ਨਾਗਰਿਕ ਵੋਟਰ ਸੂਚੀ ਤੋਂ ਬਾਹਰ ਨਾ ਰਹੇ: ਖਹਿਰਾ

ਬਰਨਾਲਾ (ਪਰਸ਼ੋਤਮ ਬੱਲੀ): ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਮੁੱਖ ਚੋਣ ਅਫ਼ਸਰ, ਪੰਜਾਬ ਵੱਲੋਂ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸ ਆਈ ਆਰ)-2026 ਦੀ ਪ੍ਰਕਿਰਿਆ ਨੂੰ ਸੁਚੱਜੇ, ਪਾਰਦਰਸ਼ੀ ਅਤੇ ਨਿਰਪੱਖ ਢੰਗ ਨਾਲ ਨੇਪਰੇ ਚਾੜ੍ਹਨ ਲਈ ਰਨਾਲਾ ਜ਼ਿਲ੍ਹੇ ਲਈ ਰੋਲ ਆਬਜ਼ਰਵਰ ਗੁਰਪ੍ਰੀਤ ਸਿੰਘ ਖਹਿਰਾ ਨੇ ਅੱਜ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਹਰਪ੍ਰੀਤ ਸਿੰਘ, ਜ਼ਿਲ੍ਹੇ ਦੇ ਸਮੂਹ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ (ਈ ਆਰ ਓਜ਼) ਅਤੇ ਤਿੰਨੇ ਵਿਧਾਨ ਸਭਾ ਹਲਕਿਆਂ ਦੇ ਲੋਕ ਪ੍ਰਤੀਨਿਧੀਆਂ ਅਤੇ ਵੱਖ-ਵੱਖ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਸਮੀਖਿਆ ਮੀਟਿੰਗ ਕੀਤੀ। ਮੀਟਿੰਗ ਦੌਰਾਨ ਰੋਲ ਆਬਜ਼ਰਵਰ ਨੇ ਐੱਸ ਆਈ ਆਰ -2026 ਦੇ ਨੋਟਿਸ ਪੜਾਅ, ਪ੍ਰਾਪਤ ਦਾਅਵਿਆਂ ਅਤੇ ਇਤਰਾਜ਼ਾਂ, ਉਨ੍ਹਾਂ ਦੇ ਨਿਪਟਾਰੇ ਅਤੇ ਵੋਟਰ ਸੂਚੀਆਂ ਦੀ ਤਸਦੀਕ ਸਬੰਧੀ ਹੁਣ ਤੱਕ ਹੋਈ ਕਾਰਵਾਈ ਦਾ ਜਾਇਜ਼ਾ ਲਿਆ। ਰੋਲ ਆਬਜ਼ਰਵਰ ਗੁਰਪ੍ਰੀਤ ਸਿੰਘ ਖਹਿਰਾ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਐੱਸ ਆਈ ਆਰ ਦਾ ਮੁੱਖ ਮੰਤਵ ਸਹੀ, ਸ਼ੁੱਧ ਅਤੇ ਤਰੁੱਟੀ-ਰਹਿਤ ਵੋਟਰ ਸੂਚੀਆਂ ਤਿਆਰ ਕਰਨਾ ਹੈ। ਉਨ੍ਹਾਂ ਕਿਹਾ ਕਿ ਹਰ ਯੋਗ ਵੋਟਰ ਦਾ ਨਾਮ ਵੋਟਰ ਸੂਚੀ ਵਿੱਚ ਦਰਜ ਹੋਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਬਰਨਾਲਾ ਸੁਣਵਾਈ ਦੇ ਮਾਮਲੇ ਵਿਚ ਪਹਿਲੇ ਤਿੰਨ ਜ਼ਿਲ੍ਹਿਆਂ ਵਿੱਚ ਸ਼ਾਮਲ ਹੈ। ਉਨ੍ਹਾਂ ਜ਼ਿਲ੍ਹਾ ਚੋਣ ਅਫ਼ਸਰ, ਜ਼ਿਲ੍ਹੇ ਦੇ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ (ਈ ਆਰ ਓਜ਼) ਤੇ ਤਿੰਨੇ ਵਿਧਾਨ ਸਭਾ ਹਲਕਿਆਂ ਦੇ ਵੱਖ-ਵੱਖ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਸਮੀਖਿਆ ਮੀਟਿੰਗ ਕਰਨ ਮਗਰੋਂ ਵੋਟਰਾਂ ਦੀ ਸਹੂਲਤ ਲਈ ਲਾਏ ਕੈਂਪਾਂ ਦਾ ਦੌਰਾ ਕੀਤਾ ਤੇ ਵੋਟਰਾਂ ਨਾਲ ਵੀ ਗੱਲਬਾਤ ਕੀਤੀ। ਉਨ੍ਹਾਂ ਦਸਿਆ ਕਿ ਵੋਟਰ ਕਾਰਡ, ਵੋਟਰ ਸੇਵਾਵਾਂ ਜਾਂ ਐੱਸ ਆਈ ਆਰ ਪ੍ਰਕਿਰਿਆ ਸਬੰਧੀ ਕਿਸੇ ਵੀ ਜਾਣਕਾਰੀ ਲਈ ਵੋਟਰ ਹੈਲਪਲਾਈਨ ਨੰਬਰ 1950 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

ਐੱਸ ਆਈ ਆਰ ਪ੍ਰਕਿਰਿਆ ਦੀ ਨਜ਼ਰਸਾਨੀ

ਧਰਮਕੋਟ (ਮੋਗਾ)  (ਹਰਦੀਪ ਸਿੰਘ): ਮੁੱਖ ਚੋਣ ਅਫ਼ਸਰ ਪੰਜਾਬ ਵੱਲੋਂ ਜ਼ਿਲ੍ਹੇ ਵਿੱਚ ਚੱਲ ਰਹੀ ਵੋਟਾਂ ਦੀ ਵਿਸ਼ੇਸ਼ ਵਿਆਪਕ ਸੁਧਾਈ (ਐੱਸ ਆਈ ਆਰ) ਦੀ

ਨਿਗਰਾਨੀ ਲਈ ਨਿਯੁਕਤ ਰੋਲ ਆਬਜ਼ਰਵਰ ਰਿਤੂ ਅਗਰਵਾਲ, ਸਕੱਤਰ ਕਾਰਪੋਰੇਸ਼ਨ ਨੇ ਅੱਜ ਇਥੇ ਐੱਸ ਆਈ ਆਰ ਪ੍ਰਕਿਰਿਆ ਦੀ ਸਮੀਖਿਆ ਕੀਤੀ। ਉਨ੍ਹਾਂ ਨੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ, ਜਿਸ ’ਚ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਵੀ ਹਾਜ਼ਰ ਸਨ। ਮੀਟਿੰਗ ਦੌਰਾਨ ਉਨ੍ਹਾਂ ਨੇ ਵੋਟਰ ਸੂਚੀਆਂ ਦੀ ਸੁਧਾਈ ਪ੍ਰਕਿਰਿਆ ਬਾਰੇ ਜਾਣਕਾਰੀ ਸਾਂਝੀ ਕੀਤੀ ਤੇ ਰਾਜਨੀਤਕ ਪਾਰਟੀਆਂ ਦੇ ਨੁਮਾਇੰਦਿਆਂ ਤੋਂ ਸੁਝਾਅ ਵੀ ਪ੍ਰਾਪਤ ਕੀਤੇ। ਉਨ੍ਹਾਂ ਕਿਹਾ ਕਿ ਵਿਸ਼ੇਸ਼ ਗਹਿਰੀ ਸੁਧਾਈ ਪ੍ਰਕਿਰਿਆ ਵਿੱਚ ਪਾਰਦਰਸ਼ਤਾ, ਨਿਰਪੱਖਤਾ ਅਤੇ ਲੋਕਾਂ ਦੀ ਵੱਧ ਤੋਂ ਵੱਧ ਭਾਗੀਦਾਰੀ ਯਕੀਨੀ ਬਣਾਉਣਾ ਚੋਣ ਕਮਿਸ਼ਨ ਦੀ ਮੁੱਖ ਤਰਜੀਹ ਹੈ। ਇਸ ਮੌਕੇ ਜ਼ਿਲ੍ਹਾ ਚੋਣ ਅਫ਼ਸਰ ਸੇਤੀਆ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਐੱਸ ਆਈ ਆਰ ਦਾ ਕੰਮ ਪੂਰਨ ਰੂਪ ਵਿੱਚ ਤਸੱਲੀਬਖ਼ਸ਼ ਤਰੀਕੇ ਨਾਲ ਹੋਇਆ। ਇਸ ਮਗਰੋਂ ਰਿਤੂ ਅਗਰਵਾਲ ਵੱਲੋਂ ਪੋਲਿੰਗ ਬੂਥਾਂ ’ਤੇ ਲਾਏ ਜਾ ਰਹੇ ਵਿਸ਼ੇਸ਼ ਕੈਂਪਾਂ ਦਾ ਦੌਰਾ ਕੀਤਾ ਤੇ ਬੂਥ ਲੈਵਲ ਅਫ਼ਸਰਾਂ ਵੱਲੋਂ ਕੀਤੇ ਜਾ ਰਹੇ ਕੰਮ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਕੈਂਪਾਂ ਵਿੱਚ ਪਹੁੰਚੇ ਲੋਕਾਂ ਨਾਲ ਸਿੱਧੀ ਗੱਲਬਾਤ ਕੀਤੀ ਗਈ।

ਮੋਗਾ ਜ਼ਿਲ੍ਹੇ ਵਿੱਚ ਪੋਲਿੰਗ ਬੂਥ ਦੇ ਦੌਰੇ ਮੌਕੇ ਰੋਲ ਆਬਜ਼ਰਵਰ ਰਿਤੂ ਅਗਰਵਾਲ ਅਤੇ ਹੋਰ ਅਧਿਕਾਰੀ।
ਮੋਗਾ ਜ਼ਿਲ੍ਹੇ ਵਿੱਚ ਪੋਲਿੰਗ ਬੂਥ ਦੇ ਦੌਰੇ ਮੌਕੇ ਰੋਲ ਆਬਜ਼ਰਵਰ ਰਿਤੂ ਅਗਰਵਾਲ ਅਤੇ ਹੋਰ ਅਧਿਕਾਰੀ।

voter list revision, Special Intensive Revision, SIR 2026, Chief Electoral Officer Punjab, booth level officers, BLO, Mansa district election, Barnala roll observer, Gurpreet Singh Khaira, Moga Dharamkot Ritu Agarwal, Form 6, Form 8, voter helpline 1950, Punjab news

Advertisement
×