ਗੋਨਿਆਣਾ ਮੰਡੀ ’ਚ ਵਿਸ਼ੇਸ਼ ਖੇਡ ਸਮਾਗਮ
ਹਾਕੀ ਦੇ ਮਹਾਨ ਖਿਡਾਰੀ ਮੇਜਰ ਧਿਆਨ ਚੰਦ ਦੇ ਜਨਮ ਦਿਨ ਨੂੰ ਕੌਮੀ ਖੇਡ ਦਿਵਸ ਵਜੋਂ ਮਨਾਇਆ ਗਿਆ। ਇਸ ਸਬੰਧੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੋਨਿਆਣਾ ਮੰਡੀ ਵਿਚ ਵਿਸ਼ੇਸ਼ ਖੇਡ ਸਮਾਗਮ ਕਰਵਾਇਆ ਗਿਆ। ਇਹ ਸਮਾਗਮ ਸਿੱਖਿਆ ਵਿਭਾਗ ਅਤੇ ਸਕੂਲ ਇੰਚਾਰਜ ਸ੍ਰੀ ਨਰਿੰਦਰ...
Advertisement
ਹਾਕੀ ਦੇ ਮਹਾਨ ਖਿਡਾਰੀ ਮੇਜਰ ਧਿਆਨ ਚੰਦ ਦੇ ਜਨਮ ਦਿਨ ਨੂੰ ਕੌਮੀ ਖੇਡ ਦਿਵਸ ਵਜੋਂ ਮਨਾਇਆ ਗਿਆ। ਇਸ ਸਬੰਧੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੋਨਿਆਣਾ ਮੰਡੀ ਵਿਚ ਵਿਸ਼ੇਸ਼ ਖੇਡ ਸਮਾਗਮ ਕਰਵਾਇਆ ਗਿਆ। ਇਹ ਸਮਾਗਮ ਸਿੱਖਿਆ ਵਿਭਾਗ ਅਤੇ ਸਕੂਲ ਇੰਚਾਰਜ ਸ੍ਰੀ ਨਰਿੰਦਰ ਕੁਮਾਰ ਦੀ ਅਗਵਾਈ ਹੇਠ ਕਰਵਾਇਆ ਗਿਆ। ਇਸ ਮੌਕੇ ਡੀਪੀਈ ਸੁਰਜੀਤ ਸਿੰਘ, ਹਾਕੀ ਕਲੱਬ ਦੇ ਪ੍ਰਧਾਨ ਗੋਨੀ ਸਰਾ, ਹਾਕੀ ਕੋਚ ਗੁਰਚਰਨ ਸਿੰਘ ਬਰਾੜ ਅਤੇ ਕੋਚ ਨਵਜੋਤ ਕੌਰ ਵੱਲੋਂ ਵਿਸ਼ੇਸ਼ ਯੋਗਦਾਨ ਪਾਇਆ ਗਿਆ।
ਖੇਡ ਦਿਵਸ ਦੌਰਾਨ ਵਿਦਿਆਰਥੀਆਂ ਵਿਚਕਾਰ ਰੋਮਾਂਚਕ ਹਾਕੀ ਮੈਚ ਕਰਵਾਇਆ ਗਿਆ, ਜਿਸਨੂੰ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਖੇਡਿਆ ਤੇ ਦੇਖਿਆ। ਪ੍ਰਧਾਨ ਗੋਨੀ ਸਰਾ ਨੇ ਵਿਦਿਆਰਥੀਆਂ ਨੂੰ ਖੇਡਾਂ ਨਾਲ ਜੁੜ ਕੇ ਸਿਹਤਮੰਦ ਜੀਵਨ ਜਿਊਣ ਲਈ ਪ੍ਰੇਰਿਤ ਕੀਤਾ ਅਤੇ ਨਸ਼ਿਆਂ ਤੋਂ ਦੂਰ ਰਹਿਣ ਦਾ ਸੰਦੇਸ਼ ਦਿੱਤਾ।
Advertisement
Advertisement