ਭੁੱਚੋ ਮੰਡੀ: ਗੁਰੂ ਤੇਗ ਬਹਾਦਰ ਦੇ 400 ਸਾਲਾ ਪ੍ਰਕਾਸ ਉਤਸਵ ਨੂੰ ਸਮਰਪਿਤ ਸਿੱਖਿਆ ਵਿਭਾਗ ਵੱਲੋਂ ਕਰਵਾਏ ਗਏ ਬਲਾਕ ਪੱਧਰੀ ਭਾਸ਼ਨ ਮੁਕਾਬਲੇ ਵਿੱਚ ਭਾਈ ਦਵਿੰਦਰ ਸਿੰਘ ਸਿੱਧੂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੁੱਚੋ ਖੁਰਦ ਦੀ ਵਿਦਿਆਰਥਣ ਖੁਸ਼ਪ੍ਰੀਤ ਕੌਰ ਨੇ ਦੂਜਾ ਸਥਾਨ ਹਾਸਲ ਕੀਤਾ ਹੈ। ਸਕੂਲ ਪ੍ਰਿੰਸੀਪਲ ਮਾਧਵੀ ਪਾਲ ਨੇ ਜੇਤੂ ਵਿਦਿਆਰਥਣ ਨੂੰ ਵਧਾਈ ਦਿੱਤੀ। -ਪੱਤਰ ਪ੍ਰੇਰਕ