ਅਜੀਤਵਾਲ: ‘ਏਕ ਭਾਰਤ ਸ੍ਰੇਸ਼ਠ ਭਾਰਤ’ ਬੈਨਰ ਹੇਠ ਲਾਲਾ ਲਾਜਪਤ ਰਾਏ ਸਰਕਾਰੀ ਕਾਲਜ ਢੁੱਡੀਕੇ ਵਿੱਚ ਨੋਡਲ ਅਫ਼ਸਰ ਲੈਕਚਰਾਰ ਮਨਦੀਪ ਕੌਰ ਅਤੇ ਮਨਪ੍ਰੀਤ ਕੌਰ ਦੀ ਅਗਵਾਈ ਹੇਠ ਇੱਕ ਪ੍ਰੋਗਰਾਮ ਕਰਵਾਇਆ ਗਿਆ ਜਿਸ ਅਧੀਨ ਦੂਜੇ ਰਾਜਾਂ ਦੇ ਰਹਿਣ-ਸਹਿਣ, ਖਾਣ-ਪੀਣ, ਰੀਤੀ ਰਿਵਾਜਾਂ, ਹਾਰ ਸ਼ਿੰਗਾਰ, ਲੋਕ ਗੀਤਾਂ ਅਤੇ ਲੋਕ ਨ੍ਰਿਤਾਂ ਬਾਰੇ ਜਾਣਕਾਰੀ ਦਿੱਤੀ ਗਈ। ਇਸ ਸਮੇਂ ਵਿਦਿਆਰਥੀਆਂ ਦੇ ਭਾਸ਼ਨ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ਵਿੱਚੋਂ ਰਾਜਵਿੰਦਰ ਕੌਰ, ਨਵਦੀਪ ਕੌਰ ਅਤੇ ਕਮਲਪ੍ਰੀਤ ਕੌਰ ਨੇ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ। ਇਸ ਸਮੇਂ ਲੈਕਚਰਾਰ ਮਨਪ੍ਰੀਤ ਕੌਰ ਅਤੇ ਲੈਕਚਰਾਰ ਮਨਦੀਪ ਕੌਰ ਨੇ ਵਿਦਿਆਰਥੀਆਂ ਨੂੰ ਆਗਾਮੀ ਮਹੀਨਿਆਂ ਦੌਰਾਨ ਹੋਣ ਵਾਲੀਆਂ ਵੱਖ-ਵੱਖ ਗਤੀਵਿਧੀਆਂ ਵਿੱਚ ਹਿੱਸਾ ਲੈਣ ਲਈ ਪ੍ਰੇਰਿਤ ਵੀ ਕੀਤਾ। -ਪੱਤਰ ਪ੍ਰੇਰਕ