ਸਪੋਰਟਸ ਕਲੱਬ ਵੱਲੋਂ ਸਨਮਾਨ ਸਮਾਰੋਹ
ਬਰਨਾਲਾ ਸਪੋਰਟਸ ਐਂਡ ਸੋਸ਼ਲ ਵੈਲਫੇਅਰ ਕਲੱਬ ਬਰਨਾਲਾ ਵੱਲੋਂ ਸਥਾਨਕ ਰੌਇਲ ਗ੍ਰੀਨ ਪੈਲੇਸ ਵਿੱਚ 26ਵਾਂ ਅਕਾਦਮਿਕ ਅਤੇ ਖੇਡ ਪੁਰਸਕਾਰ ਸਮਾਰੋਹ ਕਰਵਾਇਆ ਗਿਆ। ਮੁੱਖ ਮਹਿਮਾਨ ਵਜੋਂ ‘ਆਪ’ ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ, ਬਰਨਾਲਾ ਦੇ ਕਾਂਗਰਸੀ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ...
ਬਰਨਾਲਾ ਸਪੋਰਟਸ ਐਂਡ ਸੋਸ਼ਲ ਵੈਲਫੇਅਰ ਕਲੱਬ ਬਰਨਾਲਾ ਵੱਲੋਂ ਸਥਾਨਕ ਰੌਇਲ ਗ੍ਰੀਨ ਪੈਲੇਸ ਵਿੱਚ 26ਵਾਂ ਅਕਾਦਮਿਕ ਅਤੇ ਖੇਡ ਪੁਰਸਕਾਰ ਸਮਾਰੋਹ ਕਰਵਾਇਆ ਗਿਆ। ਮੁੱਖ ਮਹਿਮਾਨ ਵਜੋਂ ‘ਆਪ’ ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ, ਬਰਨਾਲਾ ਦੇ ਕਾਂਗਰਸੀ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ , ਸੀਟੀ ਯੂਨੀਵਰਸਿਟੀ ਲੁਧਿਆਣਾ ਦੇ ਚਾਂਸਲਰ ਚਰਨਜੀਤ ਸਿੰਘ ਚੰਨੀ ਤੇ ਡਾਇਰੈਕਟਰ ਡਾ. ਅਮਨਦੀਪ ਤਾਂਗੜੀ ਨੇ ਸ਼ਿਰਕਤ ਕੀਤੀ ਅਤੇ ਇਨਾਮਾਂ ਦੀ ਵੰਡ ਕੀਤੀ। ਕਲੱਬ ਦੇ ਚੇਅਰਮੈਨ ਸੁਭਾਸ਼ ਮਿੱਤਲ ਸਰਪ੍ਰਸਤ ਰਾਮਪਾਲ ਸਿੰਗਲਾ , ਪ੍ਰਧਾਨ ਵਿਨੋਦ ਸ਼ਰਮਾ ਤੇ ਸੀਨੀਅਰ ਮੀਤ ਪ੍ਰਧਾਨ ਰਾਕੇਸ਼ ਕੁਮਾਰ ਸਿੰਗਲਾ ਨੇ ਦੱਸਿਆ ਕਿ ਸਰਵਹਿੱਤਕਾਰੀ ਸਕੂਲ ਬਰਨਾਲਾ ਦੀ 12 ਵੀਂ ਜਮਾਤ ਦੀ ਵਿਦਿਆਰਥਣ ਹਰਸੀਰਤ ਕੌਰ, ਤਾਰਾ ਚੰਦ ਵਿਦਿਆ ਮੰਦਰ ਭੀਖੀ ਤੋਂ ਅਰਸ਼, ਪਲੇਵੇਜ਼ ਸਕੂਲ ਪਟਿਆਲਾ ਤੋਂ ਜਪਨੀਤ ਕੌਰ, ਅਕਸ਼ਨੂਰ ਕੌਰ ਅਤੇ ਜਸ਼ਨਪ੍ਰੀਤ ਕੌਰ, ਦੋਵੇਂ ਸੰਤ ਮੋਹਨ ਦਾਸ ਮੈਮੋਰੀਅਲ ਸਕੂਲ ਕੋਟ ਸੁਖੀਆ (ਫਰੀਦਕੋਟ) ਤੋਂ 10ਵੀਂ ਜਮਾਤ ਦੀਆਂ ਵਿਦਿਆਰਥਣਾ, ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਹੁਸ਼ਿਆਰਪੁਰ ਦੇ 8ਵੀਂ ਜਮਾਤ ਦੇ ਵਿਦਿਆਰਥੀ ਪੁਨੀਤ ਵਰਮਾ ਨੂੰ ਉਨ੍ਹਾਂ ਦੀਆਂ ਪ੍ਰਾਪਤੀਆਂ ਲਈ ਸਮਾਰੋਹ ਵਿੱਚ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਬਰਨਾਲਾ ਜ਼ਿਲ੍ਹੇ ਦੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦੇ ਲਗਭਗ 320 ਵਿਦਿਆਰਥੀਆਂ ਨੂੰ ਵੀ ਸਨਮਾਨਿਤ ਕੀਤਾ ਗਿਆ, ਜਿਨ੍ਹਾਂ ਨੇ 10ਵੀਂ ਅਤੇ 12ਵੀਂ ਜਮਾਤ ਵਿੱਚ 90 ਫੀਸਦ ਅੰਕ ਪ੍ਰਾਪਤ ਕੀਤੇ ਸਨ।

