ਸਿਲਵਰ ਓਕਸ ਸਕੂਲ ’ਚ ਖੇਡ ਮੁਕਾਬਲੇ
ਸਿਲਵਰ ਓਕਸ ਸਕੂਲ ਸੇਵੇਵਾਲਾ ਵਿੱਚ ਕਰਵਾਈਆਂ ਮਨੋਰੰਜਕ ਖੇਡਾਂ ਵਿੱਚ ਨਰਸਰੀ ਤੋਂ ਦੂਜੀ ਕਲਾਸ ਤੱਕ ਦੇ ਬੱਚਿਆਂ ਨੇ ਹਿੱਸਾ ਲਿਆ। ਬੱਚਿਆਂ ਦੀ ਗੇਂਦ ਤੇ ਬੈਗ ਲੈ ਭੱਜਣ ਦੀ ਦੌੜ, ਚੇਅਰ ਰੇਸ, ਅੜਿੱਕਾ ਦੌੜ ਤੇ ਰੱਸਾਕਸ਼ੀ ਆਦਿ ਮੁਕਾਬਲੇ ਕਰਵਾਏ ਗਏ। ਸਕੂਲ ਪ੍ਰਿੰਸੀਪਲ...
Advertisement
ਸਿਲਵਰ ਓਕਸ ਸਕੂਲ ਸੇਵੇਵਾਲਾ ਵਿੱਚ ਕਰਵਾਈਆਂ ਮਨੋਰੰਜਕ ਖੇਡਾਂ ਵਿੱਚ ਨਰਸਰੀ ਤੋਂ ਦੂਜੀ ਕਲਾਸ ਤੱਕ ਦੇ ਬੱਚਿਆਂ ਨੇ ਹਿੱਸਾ ਲਿਆ। ਬੱਚਿਆਂ ਦੀ ਗੇਂਦ ਤੇ ਬੈਗ ਲੈ ਭੱਜਣ ਦੀ ਦੌੜ, ਚੇਅਰ ਰੇਸ, ਅੜਿੱਕਾ ਦੌੜ ਤੇ ਰੱਸਾਕਸ਼ੀ ਆਦਿ ਮੁਕਾਬਲੇ ਕਰਵਾਏ ਗਏ। ਸਕੂਲ ਪ੍ਰਿੰਸੀਪਲ ਪ੍ਰਿਅੰਕਾ ਮਹਿਤਾ ਨੇ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ, ਖੇਡਾਂ ਦੀ ਮਹੱਤਤਾ ਬਾਰੇ ਦੱਸਿਆ। ਉਨ੍ਹਾਂ ਵਿਦਿਆਰਥੀਆਂ ਨੂੰ ਕਿਹਾ ਕਿ ਜੀਵਨ ਦੇ ਹਰ ਖੇਤਰ ਵਿੱਚ ਆਪਣੇ ਆਪ ਨੂੰ ਬਿਹਤਰ ਸਿੱਧ ਕਰਨ ਲਈ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵੱਲ ਵੀ ਧਿਆਨ ਦੇਣਾ ਚਾਹੀਦਾ ਹੈ।
Advertisement
Advertisement
