DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

Sports Event: Kalanwali ਦੀ Olympic Shooting Academy ਵਿੱਚ ਜ਼ਿਲ੍ਹਾ ਪੱਧਰੀ ਨਿਸ਼ਾਨੇਬਾਜ਼ੀ ਮੁਕਾਬਲੇ ਸ਼ੁਰੂ

ਕਾਲਾਂਵਾਲੀ ਦੇ ਦੇਸੂ ਰੋਡ ਸਥਿਤ ਓਲੰਪਿਕ ਸ਼ੂਟਿੰਗ ਅਕੈਡਮੀ ਵਿੱਚ ਅੱਜ ਜ਼ਿਲ੍ਹਾ ਪੱਧਰੀ ਤਿੰਨ ਰੋਜ਼ਾ ਨਿਸ਼ਾਨੇਬਾਜ਼ੀ ਮੁਕਾਬਲੇ ਦਾ ਉਦਘਾਟਨ ਕੀਤਾ ਗਿਆ। ਪਹਿਲੇ ਦਿਨ ਜ਼ਿਲ੍ਹੇ ਭਰ ਦੇ ਤਕਰੀਬਨ 50 ਨਿਸ਼ਾਨੇਬਾਜ਼ਾਂ ਨੇ ਹਿੱਸਾ ਲਿਆ। ਮੁਕਾਬਲੇ ਦੇ ਕੋਆਰਡੀਨੇਟਰ ਮਾਸਟਰ ਨੇਮਪਾਲ ਸਿੰਘ ਨੇ ਦੱਸਿਆ ਕਿ...

  • fb
  • twitter
  • whatsapp
  • whatsapp
featured-img featured-img
ਮੁਕਾਬਲੇ ਵਿੱਚ ਹਿੱਸਾ ਲੈਂਦੇ ਹੋਏ ਨਿਸ਼ਾਨੇਬਾਜ਼।
Advertisement

ਕਾਲਾਂਵਾਲੀ ਦੇ ਦੇਸੂ ਰੋਡ ਸਥਿਤ ਓਲੰਪਿਕ ਸ਼ੂਟਿੰਗ ਅਕੈਡਮੀ ਵਿੱਚ ਅੱਜ ਜ਼ਿਲ੍ਹਾ ਪੱਧਰੀ ਤਿੰਨ ਰੋਜ਼ਾ ਨਿਸ਼ਾਨੇਬਾਜ਼ੀ ਮੁਕਾਬਲੇ ਦਾ ਉਦਘਾਟਨ ਕੀਤਾ ਗਿਆ। ਪਹਿਲੇ ਦਿਨ ਜ਼ਿਲ੍ਹੇ ਭਰ ਦੇ ਤਕਰੀਬਨ 50 ਨਿਸ਼ਾਨੇਬਾਜ਼ਾਂ ਨੇ ਹਿੱਸਾ ਲਿਆ।

ਮੁਕਾਬਲੇ ਦੇ ਕੋਆਰਡੀਨੇਟਰ ਮਾਸਟਰ ਨੇਮਪਾਲ ਸਿੰਘ ਨੇ ਦੱਸਿਆ ਕਿ ਮੁਕਾਬਲੇ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਸ਼ੂਟਿੰਗ ਵਿੱਚ ਆਪਣੀ ਪ੍ਰਤਿਭਾ ਦਿਖਾਉਣ ਲਈ ਪ੍ਰੇਰਿਤ ਕਰਨਾ ਹੈ। ਉਨ੍ਹਾਂ ਦੱਸਿਆ ਕਿ ਮੁਕਾਬਲੇ ਵਿੱਚ ਅੰਡਰ-14, ਅੰਡਰ-17 ਅਤੇ ਅੰਡਰ-19 ਵਰਗ ਦੇ ਲੜਕੇ ਤੇ ਲੜਕੀਆਂ ਹਿੱਸਾ ਲੈ ਰਹੇ ਹਨ। ਕੋਚ ਮਨਜੀਤ ਕੌਰ ਨੇ ਦੱਸਿਆ ਕਿ ਅਕੈਡਮੀ ਵਿੱਚ ਤਜਰਬੇਕਾਰ ਕੋਚਾਂ ਕਰਮਜੀਤ ਕੌਰ, ਰਿੰਪੀ ਰਾਣੀ, ਸੰਦੀਪ ਵਰਮਾ ਅਤੇ ਗੁਰਪ੍ਰੀਤ ਸਿੰਘ ਦੀ ਨਿਗਰਾਨੀ ਹੇਠ ਨੌਜਵਾਨ ਸਖ਼ਤ ਮਿਹਨਤ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਮੁਕਾਬਲੇ ਵਿੱਚ 10 ਮੀਟਰ ਏਅਰ ਰਾਈਫਲ ਅਤੇ ਏਅਰ ਪਿਸਟਲ ਸ਼੍ਰੇਣੀਆਂ ਦੇ ਨਿਸ਼ਾਨੇਬਾਜ਼ ਹਿੱਸਾ ਲੈ ਰਹੇ ਹਨ। ਜ਼ਿਲ੍ਹਾ ਪੱਧਰ ਉੱਤੇ ਵਧੀਆ ਪ੍ਰਦਰਸ਼ਨ ਕਰਨ ਵਾਲੇ ਖਿਡਾਰੀਆਂ ਨੂੰ ਰਾਜ ਪੱਧਰੀ ਮੁਕਾਬਲੇ ਲਈ ਚੁਣਿਆ ਜਾਵੇਗਾ ਅਤੇ ਪਹਿਲੇ ਤਿੰਨ ਸਥਾਨ ਹਾਸਲ ਕਰਨ ਵਾਲਿਆਂ ਨੂੰ ਸਨਮਾਨਿਤ ਕੀਤਾ ਜਾਵੇਗਾ।

Advertisement

Advertisement
Advertisement
×