ਖੇਡ ਮੰਤਰੀ ਦੇ ਪੁੱਤਰ ਦੀ ਗੱਡੀ ਘੇਰਣ ਵਾਲਿਆਂ ਖ਼ਿਲਾਫ਼ ਮੁਕੱਦਮਾ ਦਰਜ

ਖੇਡ ਮੰਤਰੀ ਦੇ ਪੁੱਤਰ ਦੀ ਗੱਡੀ ਘੇਰਣ ਵਾਲਿਆਂ ਖ਼ਿਲਾਫ਼ ਮੁਕੱਦਮਾ ਦਰਜ

ਸੰਜੀਵ ਹਾਂਡਾ
ਫ਼ਿਰੋਜ਼ਪੁਰ, 3 ਜੁਲਾਈ

ਮਹਿਮਾ ਪਿੰਡ ’ਚ ਵੀਰਵਾਰ ਨੂੰ ਕ੍ਰਾਂਤੀਕਾਰੀ ਕਿਸਾਨੀ ਪੰਜਾਬ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਆਗੂਆਂ ਵੱਲੋਂ ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦੇ ਪੁੱਤਰ ਤੇ ਕਾਂਗਰਸੀ ਆਗੂ ਹੀਰਾ ਸੋਢੀ ਨੂੰ ਘੇਰਨ ਵਾਲਿਆਂ ਖ਼ਿਲਾਫ਼ ਥਾਣਾ ਲੱਖੋ ਕੇ ਬਹਿਰਾਮ ਵਿਚ ਪਰਚਾ ਦਰਜ ਕਰ ਲਿਆ ਹੈ। ਇਹ ਕਾਰਵਾਈ ਹੀਰਾ ਸੋਢੀ ਦੇ ਸਾਥੀ ਅਮਰੀਕ ਸਿੰਘ ਵਾਸੀ ਚੱਕ ਸੋਮਿਆਂ ਵਾਲਾ ਦੀ ਸ਼ਿਕਾਇਤ ’ਤੇ ਦਰਜ ਕੀਤੀ ਗਈ ਹੈ। ਕਿਸਾਨ ਜਥੇਬੰਦੀ ਦੇ ਆਗੂ ਅਵਤਾਰ ਸਿੰਘ ਮਹਿਮਾ ਅਤੇ ਗੁਰਮੀਤ ਸਿੰਘ ਮਹਿਮਾ ਸਮੇਤ ਅੱਧੀ ਦਰਜਨ ਅਣਪਛਾਤੇ ਵਿਅਕਤੀਆਂ ਨੂੰ ਇਸ ਮੁਕੱਦਮੇ ਵਿਚ ਨਾਮਜ਼ਦ ਕੀਤਾ ਗਿਆ ਹੈ। ਸਾਰਿਆਂ ਦੇ ਖ਼ਿਲਾਫ਼ ਹੀਰਾ ਸੋਢੀ ਦੀ ਗੱਡੀ ਘੇਰ ਕੇ ਗਾਲਾਂ ਕੱਢਣ, ਖਿੱਚਧੂਹ ਕਰਨ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ ਲੱਗੇ ਹਨ। ਇਸ ਮਾਮਲੇ ਵਿਚ ਫ਼ਿਲਹਾਲ ਕੋਈ ਗ੍ਰਿਫ਼ਤਾਰੀ ਨਹੀਂ ਹੋਈ ਹੈ।

 

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਹਿਰ

View All