DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

sports stadium: ਨੌਜਵਾਨ ਸੂਬੇ ਦੀ ਸਭ ਤੋਂ ਵੱਡੀ ਤਾਕਤ: ਬੁੱਧ ਰਾਮ

‘ਆਪ’ ਦੇ ਮਾਨਸਾ ਜ਼ਿਲ੍ਹੇ ਦੇ ਹਲਕਾ ਬੁਢਲਾਡਾ ਤੋਂ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਨੇ ਪਿੰਡਾਂ ਦੇ ਸਰਵਪੱਖੀ ਵਿਕਾਸ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੇ ਮਕਸਦ ਤਹਿਤ ਪਿੰਡ ਰੰਗੜਿਆਲ ਅਤੇ ਰਾਮਪੁਰ ਮੰਡੇਰ ਵਿੱਚ ਖੇਡ ਸਟੇਡੀਅਮ ਲੋਕ ਅਰਪਣ ਕੀਤੇ। ਇਸ ਮੌਕੇ ਪਿੰਡ...

  • fb
  • twitter
  • whatsapp
  • whatsapp
featured-img featured-img
ਪਿੰਡ ਰਾਮਪੁਰ ਮੰਡੇਰ ਵਿੱਚ ਸਟੇਡੀਅਮ ਦਾ ਉਦਘਾਟਨ ਕਰਦੇ ਹੋਏ ਵਿਧਾਇਕ ਬੁੱਧ ਰਾਮ।
Advertisement

‘ਆਪ’ ਦੇ ਮਾਨਸਾ ਜ਼ਿਲ੍ਹੇ ਦੇ ਹਲਕਾ ਬੁਢਲਾਡਾ ਤੋਂ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਨੇ ਪਿੰਡਾਂ ਦੇ ਸਰਵਪੱਖੀ ਵਿਕਾਸ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੇ ਮਕਸਦ ਤਹਿਤ ਪਿੰਡ ਰੰਗੜਿਆਲ ਅਤੇ ਰਾਮਪੁਰ ਮੰਡੇਰ ਵਿੱਚ ਖੇਡ ਸਟੇਡੀਅਮ ਲੋਕ ਅਰਪਣ ਕੀਤੇ। ਇਸ ਮੌਕੇ ਪਿੰਡ ਵਾਸੀਆਂ ਅਤੇ ਖੇਡ ਪ੍ਰੇਮੀਆਂ ਵੱਲੋਂ ਵਿਧਾਇਕ ਦਾ ਸਵਾਗਤ ਕੀਤਾ ਗਿਆ।

ਵਿਧਾਇਕ ਨੇ ਕਿਹਾ ਕਿ ਪੰਜਾਬ ਦੇ ਨੌਜਵਾਨ ਸੂਬੇ ਦੀ ਸਭ ਤੋਂ ਵੱਡੀ ਤਾਕਤ ਹਨ। ਇਸ ਤਾਕਤ ਨੂੰ ਸਹੀ ਦਿਸ਼ਾ ਦੇਣ ਲਈ ਖੇਡ ਮੈਦਾਨਾਂ ਅਤੇ ਆਧੁਨਿਕ ਖੇਡ ਸਹੂਲਤਾਂ ਹੋਣਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਜਦੋਂ ਪਿੰਡਾਂ ਦੇ ਨੌਜਵਾਨਾਂ ਨੂੰ ਆਪਣੇ ਪਿੰਡ ਵਿੱਚ ਹੀ ਖੇਡਣ ਲਈ ਵਧੀਆ ਮੈਦਾਨ ਅਤੇ ਲੋੜੀਂਦੀਆਂ ਸਹੂਲਤਾਂ ਮਿਲਣਗੀਆਂ ਤਾਂ ਉਹ ਆਪਣੀ ਊਰਜਾ ਨੂੰ ਉਸਾਰੂ ਪਾਸੇ ਲਗਾ ਕੇ ਸੂਬੇ ਅਤੇ ਦੇਸ਼ ਦਾ ਨਾਮ ਰੌਸ਼ਨ ਕਰਨਗੇ। ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਮਜ਼ਬੂਤ ਕਰਨ ਲਈ ਵਿਸ਼ੇਸ਼ ਤਵੱਜੋਂ ਦਿੱਤੀ ਜਾ ਰਹੀ ਹੈ।

Advertisement

ਉਨ੍ਹਾਂ ਕਿਹਾ ਕਿ ਮਾਪਿਆਂ ਅਤੇ ਪਿੰਡ ਵਾਸੀਆਂ ਨੂੰ ਵੀ ਬੱਚਿਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿੱਚ ਹਿੱਸਾ ਲੈਣ ਲਈ ਉਤਸ਼ਾਹਿਤ ਕਰਨਾ ਚਾਹੀਦਾ ਹੈ।

Advertisement

Advertisement
×