ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਵਿਅੰਗਮਈ ਨਾਟਕ ‘ਉਜਬਕ ਰਾਜਾ’ ਦਾ ਮੰਚਨ

ਤਿਉਹਾਰ ਦੇ ਬਾਵਜੂਦ ਹਾਊਸਫੁੱਲ ਰਿਹਾ ਸ਼ੋਅ
ਬਲਵੰਤ ਗਾਰਗੀ ਆਡੀਟੋਰੀਅਮ ਵਿੱਚ ਨਾਟਕ ਖੇਡਦੇ ਹੋਏ ਕਲਾਕਲਾਰ।
Advertisement
14ਵੇਂ ਨਾਟਿਅਮ ਨੈਸ਼ਨਲ ਥੀਏਟਰ ਫੈਸਟੀਵਲ ਦੇ ਸੱਤਵੇਂ ਦਿਨ ਨਾਟਕ ‘ਉਜਬਕ ਰਾਜਾ’ ਬਲਵੰਤ ਗਾਰਗੀ ਆਡੀਟੋਰੀਅਮ ਬਠਿੰਡਾ ਵਿੱਚ ਖੇਡਿਆ ਗਿਆ, ਜਿਸ ਦਾ ਸ਼ੋਅ ਹਾਊਸਫੁੱਲ ਰਿਹਾ। ਅਲਕਨੰਦਨ ਵੱਲੋਂ ਲਿਖੇ ਇਸ ਨਾਟਕ ਨੂੰ ਰੰਗ ਆਧਾਰ ਨਿਊ ਉੱਥਾਨ ਥੀਏਟਰ ਗਰੁੱਪ, ਕੁਰੂਕਸ਼ੇਤਰ ਦੀ ਟੀਮ ਨੇ ਵਿਕਾਸ ਸ਼ਰਮਾ ਦੇ ਨਿਰਦੇਸ਼ਨ ਹੇਠ ਪੇਸ਼ ਕੀਤਾ। ਇਸ ਮੌਕੇ ਮੁੱਖ ਮਹਿਮਾਨ ਵਜੋਂ ਵਰਿੰਦਰ ਅਗਰਵਾਲ ਜਸਟਿਸ ਪੰਜਾਬ ਅਤੇ ਹਰਿਆਣਾ ਹਾਈਕੋਰਟ, ਰਾਜੇਸ਼ ਧੀਮਾਨ ਆਈਏਐੱਸ ਡਿਪਟੀ ਕਮਿਸ਼ਨਰ ਬਠਿੰਡਾ, ਰਾਕੇਸ਼ ਗੁਪਤਾ ਸੈਸ਼ਨ ਜੱਜ ਬਰਨਾਲਾ, ਗੁਰਮੀਤ ਸਿੰਘ ਧਾਲੀਵਾਲ ਐੱਮਡੀ ਬਾਬਾ ਫਰੀਦ ਗਰੁੱਪ ਆਫ ਇੰਸਟੀਚਿਊਸ਼ਨਜ਼, ਵਿਜੇ ਰਾਜ ਜਿੰਦਲ ਚਾਰਟਡ ਅਕਾਊਂਟੈਂਟ ਅਤੇ ਡਾ. ਰਵੀ ਕੰਬੋਜ ਐੱਮਡੀ ਕੰਬੋਜ ਹਸਪਤਾਲ ਸ਼ਾਮਲ ਹੋਏ। ਨਾਟਿਅਮ ਦੇ ਸਰਪ੍ਰਸਤ ਡਾ. ਕਸ਼ਿਸ਼ ਗੁਪਤਾ, ਡਾ. ਪੂਜਾ ਗੁਪਤਾ ਅਤੇ ਡਾ. ਵਿਤੁਲ ਗੁਪਤਾ ਨੇ ਸਾਂਝੇ ਤੌਰ ’ਤੇ ਮਹਿਮਾਨਾਂ ਨੂੰ ਸਨਮਾਨ ਚਿੰਨ੍ਹ ਭੇਟ ਕੀਤੇ।

ਅੰਤ ਵਿੱਚ ਨਾਟਿਅਮ ਡਾਇਰੈਕਟਰ ਅਤੇ ਜ਼ਿਲ੍ਹਾ ਭਾਸ਼ਾ ਅਫ਼ਸਰ ਕੀਰਤੀ ਕਿਰਪਾਲ ਨੇ ਸਮੂਹ ਮਹਿਮਾਨਾਂ ਤੇ ਦਰਸ਼ਕਾਂ ਦਾ ਧੰਨਵਾਦ ਕੀਤਾ।

Advertisement

ਇਸ ਦੌਰਾਨ ਨੀਰਜ ਸਿੰਗਲਾ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਸ੍ਰੀ ਮੁਕਤਸਰ ਸਾਹਿਬ, ਰਜਿੰਦਰ ਮਿੱਤਲ, ਮਮਤਾ ਖੁਰਾਣਾ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਬਠਿੰਡਾ, ਫਤਿਹ ਗਰੁੱਪ ਤੋਂ ਸੁਖਮੰਦਰ ਸਿੰਘ ਚੱਠਾ, ਨਾਟਿਅਮ ਦੇ ਪ੍ਰਧਾਨ ਰਿੰਪੀ ਕਾਲੜਾ, ਈਵੈਂਟ ਕੋਆਰਡੀਨੇਟਰ ਗੁਰਨੂਰ ਸਿੰਘ, ਪ੍ਰਿੰਸੀਪਲ ਜਸਵਿੰਦਰ ਸਿੰਘ, ਪ੍ਰਿੰਸੀਪਲ ਡਾ. ਜਸਪਾਲ ਰੋਮਾਣਾ ਹਾਜ਼ਰ ਸਨ।

 

Advertisement
Show comments