ਮਾਨਸਾ ’ਚ ਸੂਬਾ ਪੱਧਰੀ ਕਨਵੈਨਸ਼ਨ 3 ਨੂੰ
ਮੁੱਖ ਅਧਿਆਪਕ ਤੇ ਕੇਂਦਰ ਮੁੱਖ ਅਧਿਆਪਕ ਜਥੇਬੰਦੀ, ਪੁਰਾਣੀ ਪੈਨਸ਼ਨ ਸੰਗਠਨ ਪੰਜਾਬ ਵੱਲੋਂ ਸਾਂਝੇ ਤੌਰ ’ਤੇ ਪੰਜਾਬ ਭਰ ਵਿੱਚ ਆਪਣੀਆਂ ਮੰਗਾਂ ਲਈ ਕਨਵੈਨਸ਼ਨ ਦਾ ਸਿਲਸਿਲਾ ਸ਼ੁਰੂ ਕਰ ਦਿੱਤਾ ਹੈ। ਜਥੇਬੰਦੀ ਦੇ ਪ੍ਰਧਾਨ ਅਮਨਦੀਪ ਸ਼ਰਮਾ ਨੇ ਦੱਸਿਆ ਕਿ 3 ਅਗਸਤ ਨੂੰ ਮਾਨਸਾ...
Advertisement
ਮੁੱਖ ਅਧਿਆਪਕ ਤੇ ਕੇਂਦਰ ਮੁੱਖ ਅਧਿਆਪਕ ਜਥੇਬੰਦੀ, ਪੁਰਾਣੀ ਪੈਨਸ਼ਨ ਸੰਗਠਨ ਪੰਜਾਬ ਵੱਲੋਂ ਸਾਂਝੇ ਤੌਰ ’ਤੇ ਪੰਜਾਬ ਭਰ ਵਿੱਚ ਆਪਣੀਆਂ ਮੰਗਾਂ ਲਈ ਕਨਵੈਨਸ਼ਨ ਦਾ ਸਿਲਸਿਲਾ ਸ਼ੁਰੂ ਕਰ ਦਿੱਤਾ ਹੈ। ਜਥੇਬੰਦੀ ਦੇ ਪ੍ਰਧਾਨ ਅਮਨਦੀਪ ਸ਼ਰਮਾ ਨੇ ਦੱਸਿਆ ਕਿ 3 ਅਗਸਤ ਨੂੰ ਮਾਨਸਾ ਵਿਚ ਪੁਰਾਣੀ ਪੈਨਸ਼ਨ ਨੂੰ ਲੈਕੇ ਸੂਬਾ ਪੱਧਰੀ ਕਨਵੈਨਸ਼ਨ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਦੇ ਡੀਏ ਦੀਆਂ ਕਿਸਤਾਂ ਜਾਰੀ ਕਰਨਾ, ਪੇਂਡੂ ਭੱਤਾ ਬਹਾਲ ਕਰਨਾ, ਏਸੀਪੀ ਸਕੀਮ ਨੂੰ ਮੁੜ ਤੋਂ ਲਾਗੂ ਕਰਨਾ, ਅਧਿਆਪਕਾਂ ਦੀਆਂ ਤਰੱਕੀਆਂ ਕਰਨਾ ਆਦਿ ਅਹਿਮ ਮਸਲਿਆਂ ਦੀ ਗੱਲਬਾਤ ਹੋਵੇਗੀ। ਉਨ੍ਹਾਂ ਕਿਹਾ ਕਿ ਜੇ ਕਨਵੈਨਸ਼ਨਾਂ ਰਾਹੀਂ ਮਸਲਾ ਹੱਲ ਨਾ ਹੋਇਆ ਤਾਂ ਧਰਨੇ-ਮੁਜ਼ਾਹਰਿਆਂ ਦਾ ਪ੍ਰੋਗਰਾਮ ਉਲੀਕਿਆ ਜਾਵੇਗਾ।
Advertisement
Advertisement
×