DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Prithipal Singh Chak Alisher ਦੀ ਬਰਸੀ ਮੌਕੇ ਸੂਬਾ ਪੱਧਰੀ ਸਮਾਗਮ

ਜ਼ਮੀਨ ਬਚਾਓ ਘੋਲ ਦੇ ਪਹਿਲੇ ਸ਼ਹੀਦ ਪ੍ਰਿਥੀਪਾਲ ਸਿੰਘ ਚੱਕ ਅਲੀਸ਼ੇਰ ਦੀ 16ਵੀਂ ਸੂਬਾ ਪੱਧਰੀ ਬਰਸੀ ਭਾਰਤੀ ਕਿਸਾਨ ਯੂਨੀਅਨ (ਏਕਤਾ)-ਡਕੌਂਦਾ ਵੱਲੋਂ ਪਿੰਡ ਚੱਕ ਅਲੀਸ਼ੇਰ ਵਿੱਚ ਮਨਾਈ ਗਈ। ਇਸ ਵਿੱਚ ਪੰਜਾਬ ਦੇ 13 ਜ਼ਿਲ੍ਹਿਆਂ ਤੋਂ ਕਿਸਾਨਾਂ, ਮਜ਼ਦੂਰਾਂ ਅਤੇ ਔਰਤਾਂ ਨੇ ਵਰ੍ਹਦੇ ਮੀਂਹ...

  • fb
  • twitter
  • whatsapp
  • whatsapp
featured-img featured-img
ਪਿੰਡ ਚੱਕ ਅਲੀਸ਼ੇਰ ਵਿੱਚ ਪ੍ਰਿਥੀਪਾਲ ਸਿੰਘ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਕਿਸਾਨ ਆਗੂ।
Advertisement

ਜ਼ਮੀਨ ਬਚਾਓ ਘੋਲ ਦੇ ਪਹਿਲੇ ਸ਼ਹੀਦ ਪ੍ਰਿਥੀਪਾਲ ਸਿੰਘ ਚੱਕ ਅਲੀਸ਼ੇਰ ਦੀ 16ਵੀਂ ਸੂਬਾ ਪੱਧਰੀ ਬਰਸੀ ਭਾਰਤੀ ਕਿਸਾਨ ਯੂਨੀਅਨ (ਏਕਤਾ)-ਡਕੌਂਦਾ ਵੱਲੋਂ ਪਿੰਡ ਚੱਕ ਅਲੀਸ਼ੇਰ ਵਿੱਚ ਮਨਾਈ ਗਈ। ਇਸ ਵਿੱਚ ਪੰਜਾਬ ਦੇ 13 ਜ਼ਿਲ੍ਹਿਆਂ ਤੋਂ ਕਿਸਾਨਾਂ, ਮਜ਼ਦੂਰਾਂ ਅਤੇ ਔਰਤਾਂ ਨੇ ਵਰ੍ਹਦੇ ਮੀਂਹ ਵਿੱਚ ਹਿੱਸਾ ਲਿਆ। ਸਮਾਗਮ ਤੋਂ ਪਹਿਲਾਂ ਪਿੰਡ ਚੱਕ ਅਲੀ ਸ਼ੇਰ ਦੇ ਦਰਵਾਜ਼ੇ ’ਤੇ ਜਥੇਬੰਦੀ ਦਾ ਝੰਡਾ ਝੁਲਾਇਆ ਗਿਆ। ਸ਼ਹੀਦ ਪ੍ਰਿਥੀਪਾਲ ਦੀ ਫੋਟੋ ’ਤੇ ਹਾਰ ਪਾ ਕੇ ਅਤੇ ਜਥੇਬੰਦੀ ਦਾ ਝੰਡਾ ਨੀਵਾਂ ਕਰ ਕੇ ਸ਼ਹੀਦ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਸਮੇਂ ਲੋਕ ਗਾਇਕ ਅਜਮੇਰ ਅਕਲੀਆ ਨੇ ਸ਼ਰਧਾਂਜਲੀ ਦਾ ਗੀਤ ਗਾਇਆ। ਜ਼ਿਕਰਯੋਗ ਹੈ ਕਿ ਪ੍ਰਿਥੀਪਾਲ ਸਿੰਘ ਚੱਕ ਅਲੀ ਸ਼ੇਰ, ਇੱਕ ਗ਼ਰੀਬ ਕਿਸਾਨ ਭੋਲਾ ਸਿੰਘ ਦੀ ਜ਼ਮੀਨ ਨੂੰ ਕੁਰਕੀ ਤੋਂ ਬਚਾਉਂਦਿਆਂ ਆੜ੍ਹਤੀਆਂ ਦੇ ਚਹੇਤਿਆਂ ਦੀ ਗੋਲੀ ਨਾਲ ਫ਼ੌਤ ਹੋ ਗਏ ਸਨ। ਸਮਾਗਮ ਦੌਰਾਨ ਪ੍ਰਿਥੀਪਾਲ ਸਿੰਘ ਦੀ ਪਤਨੀ, ਲਛਮਣ ਸਿੰਘ ਚੱਕ ਅਲੀਸ਼ੇਰ ਅਤੇ ਤਰਸੇਮ ਸਿੰਘ ਚੱਕ ਅਲੀਸ਼ੇਰ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਜਥੇਬੰਦੀ ਦੇ ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ, ਸੀਨੀਅਰ ਮੀਤ ਪ੍ਰਧਾਨ ਗੁਰਦੀਪ ਸਿੰਘ ਰਾਮਪੁਰਾ ਤੇ ਜਥੇਬੰਦਕ ਸਕੱਤਰ ਕੁਲਵੰਤ ਸਿੰਘ ਕਿਸ਼ਨਗੜ੍ਹ ਨੇ ਕਿਹਾ ਕਿ ਕਾਰਪੋਰੇਟ ਘਰਾਣਿਆਂ ਦੀਆਂ ਕੁਰਕੀਆਂ ਤੋਂ ਜ਼ਮੀਨਾਂ ਦੀ ਰਾਖ਼ੀ ਲਈ ਕੋਈ ਵੀ ਕੁਰਬਾਨੀ ਕਰਨ ਤੋਂ ਪਿੱਛੇ ਨਹੀਂ ਹਟਿਆ ਜਾਵੇਗਾ।

ਸੂਬਾ ਮੀਤ ਪ੍ਰਧਾਨ ਅਮਨਦੀਪ ਸਿੰਘ ਲਲਤੋਂ ਅਤੇ ਪ੍ਰੈੱਸ ਸਕੱਤਰ ਅੰਗਰੇਜ਼ ਸਿੰਘ ਭਦੌੜ ਅਤੇ ਨੇ ਕਿਹਾ ਕਿ ਪੰਜਾਬ ਸਰਕਾਰ ਕੌਮੀ ਗ੍ਰੀਨ ਟ੍ਰਿਬਿਊਨਲ ਦੀਆਂ ਸਾਰੀਆਂ ਸਿਫ਼ਾਰਸ਼ਾਂ ਲਾਗੂ ਕਰ ਕੇ, ਕਿਸਾਨਾਂ ਵਾਸਤੇ ਪਰਾਲੀ ਦੀ ਸੰਭਾਲ ਲਈ ਮਸ਼ੀਨਰੀ ਦਾ ਇੰਤਜ਼ਾਮ ਕੀਤਾ ਜਾਵੇ ਜਾਂ ਨਕਦ ਸਹਾਇਤਾ ਦਿੱਤੀ ਜਾਵੇ। ਅਜਿਹਾ ਨਾ ਹੋਣ ਦੀ ਸੂਰਤ ਵਿੱਚ ਮਜਬੂਰੀਵੱਸ ਪਰਾਲੀ ਫੂਕਣ ਵਾਲੇ ਕਿਸਾਨਾਂ ’ਤੇ ਕੀਤੀ ਸਖ਼ਤੀ ਦਾ ਜਥੇਬੰਦੀ ਵਿਰੋਧ ਕਰੇਗੀ।

Advertisement

ਇਸ ਮੌਕੇ ਮੱਖਣ ਸਿੰਘ ਭੈਣੀਬਾਘਾ, ਲਖਵੀਰ ਸਿੰਘ ਅਕਲੀਆ, ਕੁਲਵੰਤ ਸਿੰਘ ਮਾਨ, ਨਰਾਇਣ ਦੱਤ, ਰਾਮਪਾਲ ਸਿੰਘ ਚੱਕ ਅਲੀਸ਼ੇਰ ਅਤੇ ਗੁਰਮੀਤ ਸੁਖਪੁਰ ਨੇ ਵੀ ਸੰਬੋਧਨ ਕੀਤਾ।

Advertisement

ਸੰਘਰਸ਼ ਦੀ ਚਿਤਾਵਨੀ

ਸ਼ਹਿਣਾ (ਪ੍ਰਮੋਦ ਕੁਮਾਰ ਸਿੰਗਲਾ): ਬੀ ਕੇ ਯੂ (ਡਕੌਂਦਾ) ਦੇ ਕੁਰਕੀਆਂ ਨੂੰ ਬੰਨ੍ਹ ਲਾਉਣ ਵਾਲੇ, ਜ਼ਮੀਨੀ ਘੋਲਾਂ ਦੇ ਪਹਿਲੇ ਸ਼ਹੀਦ ਪ੍ਰਿਥੀਪਾਲ ਸਿੰਘ ਚੱਕ ਅਲੀਸ਼ੇਰ ਦੀ 16ਵੀਂ ਬਰਸੀ ਸਬੰਧੀ ਜ਼ਿਲ੍ਹਾ ਪੱਧਰੀ ਸਮਾਗਮ ਪਿੰਡ ਚੀਮਾ ਵਿੱਚ ਜ਼ਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਉੱਗੋਕੇ ਦੀ ਅਗਵਾਈ ਹੇਠ ਕੀਤਾ ਗਿਆ। ਇਸ ਵਿੱਚ ਸੂਬਾ ਪ੍ਰੈੱਸ ਸਕੱਤਰ ਇੰਦਰਪਾਲ ਸਿੰਘ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ। ਜਨਰਲ ਸਕੱਤਰ ਸਿਕੰਦਰ ਸਿੰਘ ਭੂਰੇ ਨੇ ਪੰਜਾਬ ਤੇ ਕੇਂਦਰ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇ ਵਿਦੇਸ਼ੀ ਤਾਕਤਾਂ ਅੱਗੇ ਝੁੱਕਣ ਦੀ ਨੀਤੀ ਨੂੰ ਲਗਾਮ ਨਾ ਲਾਈ ਤਾਂ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ। ਉਨ੍ਹਾਂ ਮੰਗ ਕੀਤੀ ਕੀ ਪੰਜਾਬ ਸਰਕਾਰ ਝੋਨੇ ਦੀ ਖ਼ਰੀਦ ਦੇ ਢੁਕਵੇਂ ਪ੍ਰਬੰਧ ਕਰੇ। ਸਮਾਗਮ ਦੀ ਸਮਾਪਤੀ ਤੋਂ ਬਾਅਦ ਜ਼ਿਲ੍ਹੇ ਦੀ ਮੀਟਿੰਗ ਕਰਕੇ ਮੇਘ ਰਾਜ ਐਂਡ ਸੰਨਜ਼ ਫੈਕਟਰੀ ਖਿਲਾਫ਼ ਚੱਲ ਰਹੇ ਸੰਘਰਸ਼ ਨੂੰ ਹੋਰ ਤਿੱਖਾ ਕਰਨ ਦੀ ਰਣਨੀਤੀ ਉਲੀਕੀ ਗਈ।

Advertisement
×