ਗੁਰਸੇਵਕ ਸਿੰਘ ਪ੍ਰੀਤ
ਸ੍ਰੀ ਮੁਕਤਸਰ ਸਾਹਿਬ, 4 ਅਕਤੂਬਰ
ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸੁਪਰੀਮ ਕੋਰਟ ਵੱਲੋਂ ਮਾਨਤਾ ਦਿੱਤੇ ਜਾਣ ਤੋਂ ਖ਼ਫ਼ਾ ਸ਼੍ਰੋਮਣੀ ਅਕਾਲੀ ਦਲ ਦੀ ਜ਼ਿਲ੍ਹਾ ਕਮੇਟੀ ਵੱਲੋਂ ਇੱਥੇ ਅੱਜ ਭਾਈ ਮਹਾਂ ਸਿੰਘ ਦੀਵਾਨ ਹਾਲ ਵਿੱਚ ਇਕ ਮੀਟਿੰਗ ਕੀਤੀ ਗਈ।
ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਸਾਬਕਾ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਨੇ ਕਿਹਾ ਕਿ ਇਹ ਲੜਾਈ ਸਿਰਫ ਅਕਾਲੀ ਦਲ ਦੀ ਨਹੀਂ ਸਗੋਂ ਸਾਰੇ ਪੰਜਾਬੀਆਂ ਦੀ ਹੈ| ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਵੱਲੋਂ ਹਰਿਆਣਾ ਗੁਰਦੁਆਰਾ ਕਮੇਟੀ ਨੂੰ ਮਾਨਤਾ ਦਿੱਤੇ ਜਾਣ ਦੇ ਰੋਸ ਵਜੋਂ 7 ਅਕਤੂਬਰ ਨੂੰ ਤਲਵੰਡੀ ਸਾਬੋ ਤੋਂ ਅੰਮ੍ਰਿਤਸਰ ਤੱਕ ਖਾਲਸਾ ਰੋਸ ਮਾਰਚ ਕੀਤਾ ਜਾ ਰਿਹਾ ਹੈ ਜਿਸ ਵਿੱਚ ਮੁਕਤਸਰ ਜ਼ਿਲ੍ਹੇ ਦੇ ਅਕਾਲੀ ਵਰਕਰਾਂ ਦਾ ਸੈਂਕੜੇ ਗੱਡੀਆਂ ਦਾ ਕਾਫਲਾ ਸ਼ਾਮਲ ਹੋਵੇਗਾ|
ਇਸ ਮੌਕੇ ਭਾਈ ਰਾਹੁਲ ਸਿੰਘ ਸਿੱਧੂ, ਜਗਜੀਤ ਸਿੰਘ ਫੱਤਣਵਾਲਾ, ਹਰਪਾਲ ਸਿੰਘ ਬੇਦੀ, ਹੀਰਾ ਸਿੰਘ ਚੜ੍ਹੇਵਾਨ, ਬਿੰਦਰ ਗੋਨੇਆਦਾ, ਮੈਨੇਜਰ ਰੇਸ਼ਮ ਸਿੰਘ, ਪੱਪੀ ਥਾਂਦੇਵਾਲਾ ਅਤੇ ਪਰਮਿੰਦਰ ਸਿੰਘ ਪਾਸ਼ਾ ਆਦਿ ਤੋਂ ਇਲਾਵਾ ਵੱਡੀ ਗਿਣਤੀ ਅਕਾਲੀ ਵਰਕਰ ਵੀ ਮੌਜੂਦ ਸਨ|