ਮਾਨਸਾ ’ਚ ਸੂਬਾ ਪੱਧਰੀ ਖੇਡ ਮੁਕਾਬਲੇ ਸ਼ੁਰੂ
ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ 69ਵੀਆਂ ਸੂਬਾ ਪੱਧਰੀ ਖੇਡਾਂ ਵੁਸ਼ੂ ਦਾ ਅਗਾਜ਼ ਪੀਐੱਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਬੁਢਲਾਡਾ ਵਿਖੇ ਹੋਇਆ। ਇਨ੍ਹਾਂ ਖੇਡਾਂ ਦਾ ਉਦਘਾਟਨ ਹਲਕਾ ਵਿਧਾਇਕ ਬੁਢਲਾਡਾ ਪ੍ਰਿੰਸੀਪਲ ਬੁੱਧ ਰਾਮ ਵੱਲੋਂ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਸਿੱਖਿਆ...
Advertisement
ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ 69ਵੀਆਂ ਸੂਬਾ ਪੱਧਰੀ ਖੇਡਾਂ ਵੁਸ਼ੂ ਦਾ ਅਗਾਜ਼ ਪੀਐੱਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਬੁਢਲਾਡਾ ਵਿਖੇ ਹੋਇਆ। ਇਨ੍ਹਾਂ ਖੇਡਾਂ ਦਾ ਉਦਘਾਟਨ ਹਲਕਾ ਵਿਧਾਇਕ ਬੁਢਲਾਡਾ ਪ੍ਰਿੰਸੀਪਲ ਬੁੱਧ ਰਾਮ ਵੱਲੋਂ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ:ਸਿ) ਨੀਲਮ ਰਾਣੀ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਪਰਮਜੀਤ ਸਿੰਘ ਭੋਗਲ ਵੀ ਮੌਜੂਦ ਸਨ। ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਅੰਮ੍ਰਿਤਪਾਲ ਸਿੰਘ ਨੇ ਦੱਸਿਆ ਕਿ ਅੰਡਰ 17 ਮੁੰਡੇ, 45 ਕਿਲੋ ਭਾਰ ਵਿੱਚ ਸੌਰਵ ਫਰੀਦਕੋਟ ਨੇ ਅਕਾਸ਼ਦੀਪ ਸਿੰਘ ਬਠਿੰਡਾ ਨੂੰ, ਤਰੁਣ ਮਾਨਸਾ ਨੇ ਜਸ ਕੁਮਾਰ ਰੂਪਨਗਰ ਨੂੰ, ਦੀਪਕ ਕੁਮਾਰ ਸੰਗਰੂਰ ਨੇ ਇੰਦਰਸੈਨ ਸ੍ਰੀ ਫਤਿਹਗੜ੍ਹ ਸਾਹਿਬ ਨੂੰ, ਅਰਸ਼ਦੀਪ ਸਿੰਘ ਫਿਰੋਜ਼ਪੁਰ ਨੇ ਸੇਟਜਿਨ ਕਪੂਰਥਲਾ ਨੂੰ ਹਰਾਇਆ। ਇਸੇ ਤਰ੍ਹਾਂ 48 ਕਿਲੋ ਵਿੱਚ ਰਣਜੀਤ ਸਿੰਘ ਹੁਸ਼ਿਆਰਪੁਰ ਨੇ ਦਵਿੰਦਰ ਸਿੰਘ ਸ੍ਰੀ ਮੁਕਤਸਰ ਸਾਹਿਬ ਨੂੰ, 52 ਕਿਲੋ ਵਿੱਚ ਹਿਮਾਂਸ਼ੂ ਛਾਬੜਾ ਸੰਗਰੂਰ ਨੇ ਅੰਗਦ ਧਾਲੀਵਾਲ ਬਰਨਾਲਾ ਨੂੰ ਹਰਾਇਆ।
Advertisement
Advertisement