ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦਾ ਬੁੱਤ ਸਥਾਪਤ
ਰਾਮਗੜ੍ਹੀਆ ਭਾਈਚਾਰੇ ਦੀ ਮੰਗ ਨੂੰ ਪੂਰਾ ਕਰਦਿਆਂ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਇੱਥੋਂ ਦੇ ਬੱਸ ਅੱਡੇ ਅੱਗੇ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦਾ ਬੁੱਤ ਸਥਾਪਤ ਕੀਤਾ ਹੈ। ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ। ਇਸ ਮੌਕੇ...
ਰਾਮਗੜ੍ਹੀਆ ਭਾਈਚਾਰੇ ਦੀ ਮੰਗ ਨੂੰ ਪੂਰਾ ਕਰਦਿਆਂ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਇੱਥੋਂ ਦੇ ਬੱਸ ਅੱਡੇ ਅੱਗੇ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦਾ ਬੁੱਤ ਸਥਾਪਤ ਕੀਤਾ ਹੈ। ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ।
ਇਸ ਮੌਕੇ ਡਿਪਟੀ ਕਮਿਸ਼ਨਰ ਅਭਿਜੀਤ ਕਪਲਿਸ਼, ਸਾਬਕਾ ਪੁਲੀਸ ਅਧਿਕਾਰੀ ਜਗਸੀਰ ਸਿੰਘ, ਗੁਰਪਾਲ ਸਿੰਘ ਪਾਲੀ, ਜਸਵਿੰਦਰ ਸਿੰਘ ਫੱਤਣਵਾਲਾ, ਤਾਰਾ ਸਿੰਘ, ਸੁਰਜੀਤ ਸਿੰਘ ਧਿਮਾਨ, ਗੁਰਮੰਗਤ ਸਿੰਘ, ਗੁਰਦੀਪ ਸਿੰਘ ਕਲਸੀ, ਕਸ਼ਮੀਰ ਸਿੰਘ, ਅਮਰੀਕ ਸਿੰਘ, ਸ਼ਿਵੰਦਰ ਸਿੰਘ ਠੇਕੇਦਾਰ ਆਦਿ ਮੌਜੂਦ ਸਨ। ਕਾਕਾ ਬਰਾੜ ਨੇ ਕਿਹਾ ਕਿ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਸਿੱਖ ਕੌਮ ਦੇ ਮਹਾਨ ਜਰਨੈਲ ਹਨ ਜਿੰਨ੍ਹਾਂ ਸਿੱਖ ਪੰਥ ਦੀ ਚੜ੍ਹਦੀ ਕਲਾ ਲਈ ਯੋਗਦਾਨ ਪਾਇਆ। ਉਨ੍ਹਾਂ ਰਾਮਗੜ੍ਹੀਆ ਭਾਈਚਾਰੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਵਰਗ ਨੇ ਸਮਾਜ ਦੇ ਭਲੇ ਤੇ ਬਿਹਤਰੀ ਲਈ ਬਹੁਤ ਯੋਗਦਾਨ ਪਾਇਆ ਹੈ ਅਤੇ ਹਰ ਖੇਤਰ ਵਿੱਚ ਮੱਲਾਂ ਮਾਰੀਆਂ ਹਨ। ਇਸ ਲਈ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦਾ ਬੁੱਤ ਸਾਨੂੰ ਅੱਗੇ ਵੱਧਣ ਲਈ ਪ੍ਰੇਰਨਾ ਦਿੰਦਾ ਰਹੇਗਾ। ਜਥੇਬੰਦੀ ਵੱਲੋਂ ਕਾਕਾ ਬਰਾੜ ਤੇ ਡਿਪਟੀ ਕਮਿਸ਼ਨਰ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਰਾਮਗੜ੍ਹੀਆ ਭਾਈਚਾਰੇ ਦੇ ਲੋਕ ਮੌਜੂਦ ਸਨ।

