ਨਿੱਜੀ ਪੱਤਰ ਪ੍ਰੇਰਕ
ਫ਼ਿਰੋਜ਼ਪੁਰ, 7 ਅਗਸਤ
ਇੱਥੇ ਕਸਬਾ ਮੁੱਦਕੀ ਵਿੱਚ ਮਤਰੇਏ ਪਿਓ ਵੱਲੋਂ ਆਪਣੀ ਸਤਾਰਾਂ ਸਾਲਾ ਧੀ ਨਾਲ ਛੇੜਛਾੜ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਥਾਣਾ ਘੱਲ ਖੁਰਦ ਪੁਲੀਸ ਨੇ ਪੀੜਤਾ ਦੇ ਬਿਆਨਾਂ ’ਤੇ ਉਸਦੇ ਮਤਰਏ ਪਿਉ ਤੇ ਮਾਂ ਦੇ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਦੋਵਾਂ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਨਹੀਂ ਹੋਈ ਹੈ। ਪੁਲੀਸ ਮੁਤਾਬਕ ਚਾਰ ਸਾਲ ਪਹਿਲਾਂ ਪੀੜਤਾ ਦੇ ਪਿਤਾ ਦੀ ਮੌਤ ਹੋ ਗਈ ਸੀ। ਪੀੜਤਾ ਦੀ ਮਾਂ ਗੁਰਪ੍ਰੀਤ ਕੌਰ ਵਿਆਹਾਂ ਵਿੱਚ ਰੋਟੀ ਬਣਾਉਣ ਦਾ ਕੰਮ ਕਰਦੀ ਹੈ ਜਿਸ ਦੇ ਪਿੰਡ ਕਬਰ ਵੱਛਾ ਦੇ ਸਤਪਾਲ ਨਾਲ ਕਥਿਤ ਨਾਜਾਇਜ਼ ਸਬੰਧ ਹਨ ਜੋ ਪਿਛਲੇ ਤਿੰਨ ਸਾਲਾਂ ਤੋਂ ਗੁਰਪ੍ਰੀਤ ਕੌਰ ਦੇ ਘਰ ਵਿੱਚ ਹੀ ਰਹਿ ਰਿਹਾ ਹੈ। ਪੀੜਤਾ ਨੇ ਦੋਸ਼ ਲਾਇਆ ਕਿ ਉਸਦੀ ਮਾਂ ਉਸ ਨਾਲ ਕੁੱਟਮਾਰ ਕਰਦੀ ਰਹਿੰਦੀ ਹੈ ਤੇ ਉਸਦਾ ਮਤਰੇਆ ਪਿਓ ਉਸ ਨਾਲ ਛੇੜਛਾੜ ਕਰਦਾ ਰਹਿੰਦਾ ਹੈ।