ਪਰਾਲੀ: ਕਾਰਵਾਈ ਕਰਨ ਵਾਲੇ ਅਧਿਕਾਰੀਆਂ ਦੇ ਘਿਰਾਓ ਲਈ ਲਾਮਬੰਦੀ
ਪਰਾਲੀ ਪ੍ਰਬੰਧਨ ਕਰਨਾ ਸਰਕਾਰ ਦੀ ਜ਼ਿੰਮੇਵਾਰੀ: ਭੈਣੀਬਾਘਾ
Advertisement
ਪੰਜਾਬ ਕਿਸਾਨ ਯੂਨੀਅਨ ਵੱਲੋਂ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਵਾਲੇ ਕਿਸਾਨਾਂ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹਾਂ ਵਿੱਚ ਬੰਦ ਕਰਨ ਵਾਲੇ ਅਧਿਕਾਰੀਆਂ ਦਾ ਖੇਤਾਂ ਵਿੱਚ ਘਿਰਾਓ ਕਰਨ ਦਾ ਐਲਾਨ ਕੀਤਾ ਗਿਆ। ਜਥੇਬੰਦੀ ਵੱਲੋਂ ਇਹ ਫੈਸਲਾ ਨੂੰ ਲੈਕੇ ਵੱਖ-ਵੱਖ ਥਾਈਂ ਕਿਸਾਨਾਂ ਦੀ ਲਾਮਬੰਦੀ ਕੀਤੀ ਜਾ ਰਹੀ ਹੈ। ਜਥੇਬੰਦੀ ਦੇ ਸੂਬਾ ਸੂਬਾ ਸੀਨੀਅਰ ਮੀਤ ਪ੍ਰਧਾਨ ਗੋਰਾ ਸਿੰਘ ਭੈਣੀਬਾਘਾ ਨੇ ਕਿਹਾ ਕਿ ਪਰਾਲੀ ਦਾ ਪ੍ਰਬੰਧਨ ਕਰਨਾ ਸਰਕਾਰ ਦੀ ਜ਼ਿੰਮੇਵਾਰੀ ਬਣਦੀ ਹੈ, ਪਰ ਸਰਕਾਰ ਵੱਲੋਂ ਪਰਾਲੀ ਨੂੰ ਪ੍ਰਬੰਧਨ ਕਰਨ ਦੀ ਬਜਾਏ, ਉਲਟਾ ਕਿਸਾਨਾਂ ਨੂੰ ਡਰਾਉਣਾ ਧਮਕਾਉਣਾ ਸ਼ੁਰੂ ਕਰ ਦਿੱਤਾ ਹੈ, ਜੋ ਕਦੇ ਵੀ ਬਰਦਾਸ਼ਤ ਨਹੀ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਪੰਜਾਬ ਤੇ ਕੇਂਦਰ ਸਰਕਾਰ ਵੱਲੋਂ ਸਪਰੀਮ ਕੋਰਟ ਦੀ ਚਿਤਾਵਨੀ ਤੋਂ ਬਾਅਦ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਵਾਲੇ ਕਿਸਾਨਾਂ ਨੂੰ ਜੇਲ੍ਹਾਂ ਵਿੱਚ ਡੱਕਣ ਦੀ ਤਿਆਰੀ ਕਰ ਲਈ ਹੈ, ਪਰ ਦੂਜੇ ਪਾਸੇ ਕਿਸਾਨ ਜਥੇਬੰਦੀਆਂ ਵੱਲੋਂ ਇਸ ਸਬੰਧੀ ਹੁਣੇ ਤੋਂ ਤਿੱਖੇ ਸੰਘਰਸ਼ ਦੀ ਤਿਆਰੀ ਕਰ ਲਈ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਕਿਸਾਨਾਂ ਨੂੰ ਲਾਮਬੰਦ ਕੀਤਾ ਜਾਵੇਗਾ।ਉਨ੍ਹਾਂ ਦੱਸਿਆ ਕਿ ਝੋਨੇ ਦੀ ਪਰਾਲੀ ਸਾਂਭਣ ਲਈ ਕੋਈ ਪੁਖਤਾ ਪ੍ਰਬੰਧ ਨਹੀਂ ਕੀਤੇ ਗਏ, ਨਾ ਹੀ ਜੋ ਪਰਾਲੀ ਦੀਆਂ ਗੱਠਾਂ ਬਣਾਉਂਦੇ ਹਨ, ਉਨ੍ਹਾਂ ਦਾ ਕੰਪਨੀ ਵੱਲੋਂ ਰੇਟ ਤੈਅ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਨਾ ਹੀ ਗੱਠਾਂ ਦੇ ਪਿਛਲੇ ਬਕਾਏ ਕਿਸਾਨਾਂ ਨੂੰ ਦਿੱਤੇ ਗਏ ਹਨ, ਜਿਸ ਕਾਰਨ ਇਸ ਵਾਰ ਗੱਠਾਂ ਬਣਾਉਣ ਲਈ ਤਰਜੀਹ ਨਹੀਂ ਦਿੱਤੀ ਜਾ ਰਹੀ ਹੈ।
ਇਸ ਜਗਜੀਤ ਸਿੰਘ, ਸ਼ਿੰਦਾ ਸਿੰਘ, ਸੁਰਜੀਤ ਸਿੰਘ, ਜੱਗੀ ਸਿੰਘ, ਗੁਰਦੇਵ ਸਿੰਘ, ਗੇਬੂ ਰਾਮ ਸਿੰਘ, ਭੋਲਾ ਸਿੰਘ ਕਪੂਰ ਸਿੰਘ, ਚਰਨਾ ਸਿੰਘ, ਦਰਸ਼ਨ ਸਿੰਘ ਢਿੱਲੋਂ, ਸੀਰਾ ਸਿੰਘ ਅਤੇ ਜਗਜੀਤ ਸਿੰਘ ਮੌਜੂਦ ਸਨ।
Advertisement
Advertisement