ਜੋਗਿੰਦਰ ਸਿੰਘ ਮਾਨ
ਮਾਨਸਾ, 14 ਸਤੰਬਰ
ਆਵਾਰਾ ਪਸ਼ੂ ਸੰਘਰਸ਼ ਕਮੇਟੀ ਮਾਨਸਾ ਵੱਲੋਂ ਪਿਛਲੇ ਸਾਲ 13 ਸਤੰਬਰ ਨੂੰ ਆਵਾਰਾ ਪਸ਼ੂਆਂ ਦੀ ਸਮੱਸਿਆ ਦੇ ਹੱਲ ਲਈ ਮਾਨਸਾ ਜ਼ਿਲ੍ਹੇ ਨੂੰ ਬੰਦ ਕਰਵਾ ਕੇ ਇੱਕ ਸੰਘਰਸ਼ ਵਿੱਢਿਆ ਗਿਆ ਸੀ। ਇਹ ਸੰਘਰਸ਼ 39 ਦਿਨ ਚੱਲਿਆ ਅਤੇ ਇਸ ਸੰਘਰਸ਼ ਨੇ ਪੰਜਾਬ ਵਿੱਚ ਇੱਕ ਲੋਕ ਅੰਦੋਲਨ ਦਾ ਰੂਪ ਧਾਰ ਲਿਆ ਸੀ।
ਆਵਾਰਾ ਪਸ਼ੂ ਸੰਘਰਸ਼ ਕਮੇਟੀ ਆਗੂ ਮੁਨੀਸ਼ ਬੱਬੀ ਦਾਨੇਵਾਲੀਆ ਅਤੇ ਰੁਲਦੂ ਸਿੰਘ ਨੇ ਕਿਹਾ ਕਿ ਜੇਕਰ ਅਵਾਰਾ ਪਸ਼ੂ ਸੰਘਰਸ਼ ਕਮੇਟੀ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਅਤੇ ਪੰਜਾਬ ਸਰਕਾਰ ਵੱਲੋਂ ਇਸ ਕਮੇਟੀ ਨਾਲ ਕੀਤਾ ਗਿਆ ਇਹ ਲੋਕ ਹਿਤ ਸਮਝੌਤਾ ਲਾਗੂ ਨਾ ਕੀਤਾ ਗਿਆ ਤਾਂ 2 ਅਕਤੂਬਰ 2020 ਦੇ ਰੋਸ ਮਾਰਚ ਤੋਂ ਬਾਅਦ ਪੱਕਾ ਮੋਰਚਾ ਵੀ ਲਗਾਇਆ ਜਾਵੇਗਾ, ਜਿਸ ਦਾ ਫੈਸਲਾ ਇਸ ਰੋਸ ਮਾਰਚ ਤੋਂ ਬਾਅਦ ਕੀਤੀ ਜਾਣ ਵਾਲੀ ਮੀਟਿੰਗ ਵਿੱਚ ਕੀਤਾ ਜਾਵੇਗਾ। ਇਸ ਮੌਕੇ ਐਡਵੋਕੇਟ ਗੁਰਲਾਭ ਸਿੰਘ ਮਾਹਲ, ਸੁਰੇਸ਼ ਨੰਦਗੜ੍ਹੀਆ, ਜਤਿੰਦਰ ਆਗਰਾ, ਬੋਘ ਸਿੰਘ, ਡਾ. ਧੰਨਾ ਮੱਲ ਗੋਇਲ, ਕ੍ਰਿਸ਼ਨ ਚੌਹਾਨ, ਬਿੱਕਰ ਸਿੰਘ ਮਘਾਣੀਆਂ ਵੀ ਹਾਜ਼ਰ ਸਨ।