ਰੇਹੜੀ ਫੜ੍ਹੀ ਵਾਲਿਆਂ ਦੀ ਭੁੱਖ ਹੜਤਾਲ ਜਾਰੀ
ਜਲਾਲਾਬਾਦ ਦੀ ਅਨਾਜ ਮੰਡੀ ਵਿੱਚ ਬਣੇ ਰੇਹੜੀ-ਫੜ੍ਹੀ ਵਾਲਿਆਂ ਵਾਸਤੇ ਸ਼ੈੱਡ ਵਿੱਚੋਂ ਰੇਹੜੀਆਂ ਜਬਰੀ ਚੁਕਵਾਉਣ ਖ਼ਿਲਾਫ਼ ਸ਼ੁਰੂ ਕੀਤੀ ਲੜੀਵਾਰ ਭੁੱਖ ਹੜਤਾਲ ਅੱਜ ਤੀਸਰੇ ਦਿਨ ਵੀ ਜਾਰੀ ਰਹੀ। ਅੱਜ ਦੀ ਇਸ ਲੜੀਵਾਰ ਭੁੱਖ ਹੜਤਾਲ ਵਿੱਚ ਪਰਮਜੀਤ ਢਾਬਾਂ, ਰਣਬੀਰ ਕੌਰ ਢਾਬਾਂ, ਮੋਹਨ ਸਿੰਘ,ਅਨੀਤਾ...
Advertisement
ਜਲਾਲਾਬਾਦ ਦੀ ਅਨਾਜ ਮੰਡੀ ਵਿੱਚ ਬਣੇ ਰੇਹੜੀ-ਫੜ੍ਹੀ ਵਾਲਿਆਂ ਵਾਸਤੇ ਸ਼ੈੱਡ ਵਿੱਚੋਂ ਰੇਹੜੀਆਂ ਜਬਰੀ ਚੁਕਵਾਉਣ ਖ਼ਿਲਾਫ਼ ਸ਼ੁਰੂ ਕੀਤੀ ਲੜੀਵਾਰ ਭੁੱਖ ਹੜਤਾਲ ਅੱਜ ਤੀਸਰੇ ਦਿਨ ਵੀ ਜਾਰੀ ਰਹੀ। ਅੱਜ ਦੀ ਇਸ ਲੜੀਵਾਰ ਭੁੱਖ ਹੜਤਾਲ ਵਿੱਚ ਪਰਮਜੀਤ ਢਾਬਾਂ, ਰਣਬੀਰ ਕੌਰ ਢਾਬਾਂ, ਮੋਹਨ ਸਿੰਘ,ਅਨੀਤਾ ਹਾਂਡਾ,ਸੋਮਾ ਰਾਣੀ,ਤਾਨੀਆ, ਬਲਵਿੰਦਰ ਸਿੰਘ, ਸਤਪਾਲ ਸਿੰਘ, ਲੇਖ ਰਾਜ, ਲਵਪ੍ਰੀਤ ਫਾਜ਼ਿਲਕਾ, ਹਰਮਨ ਸਿੰਘ, ਨੇ ਸ਼ਾਮਲ ਹੋ ਕੇ ਭੁੱਖ ਹੜਤਾਲ਼ ਸ਼ੁਰੂ ਕੀਤੀ। ਇਸ ਮੌਕੇ ਕਾਮਰੇਡ ਹੰਸ ਰਾਜ ਗੋਲਡਨ ਅਤੇ ਕਿਸਾਨ ਆਗੂ ਜੋਗਾ ਸਿੰਘ ਭੋਗੀਪੁਰ ਨੇ ਕਿਹਾ ਕਿ ਰੇਹੜੀ ਫੜ੍ਹੀ ਵਾਲਿਆਂ ਦੇ ਬਣਦੇ ਹੱਕ ਪ੍ਰਾਪਤ ਕਰਨ ਤੱਕ ਸੰਘਰਸ਼ ਜਾਰੀ ਰਹੇਗਾ। ਬੀਕੇਯੂ(ਏਕਤਾ) ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨਗੁਰਭੇਜ ਸਿੰਘ ਰੋਹੀ ਵਾਲਾ ਨੇ ਐਲਾਨ ਕੀਤਾ ਕਿ ਉਹ ਜਿੱਤ ਤੱਕ ਸੰਘਰਸ਼ ’ਚ ਸ਼ਾਮਲ ਰਹਿਣਗੇ।
Advertisement
Advertisement