ਨਿਯਮਾਂ ਦੀ ਉਲੰਘਣਾ ਕਰਨ ਵਾਲੇ ਸਕੂਲਾਂ ਖ਼ਿਲਾਫ਼ ਸਖ਼ਤੀ ਦੇ ਹੁਕਮ
ਡਿਪਟੀ ਕਮਿਸ਼ਨਰ ਦੇ ਹੁਕਮਾਂ ਤਹਿਤ ਹੁਣ ਪ੍ਰਾਈਵੇਟ ਪਲੇਅ ਵੇਅ ਸਕੂਲ ਮਨਮਾਨੀਆਂ ਨਹੀਂ ਕਰ ਸਕਣਗੇ। ਸਰਕਾਰੀ ਨਿਯਮਾਂ ਅਨੁਸਾਰ ਸਕੂਲਾਂ ਨੂੰ ਬਕਾਇਦਾ ਪੂਰੇ ਵੇਰਵੇ ਵਿਭਾਗ ਕੋਲ ਜਮ੍ਹਾਂ ਕਰਵਾਉਣੇ ਪੈਣਗੇ। ਨਵੇਂ ਨਿਯਮਾਂ ਅਨੁਸਾਰ ਪਲੇਅ ਵੇਅ ਸਕੂਲ ਦੀ ਇਮਾਰਤ ਦਾ ਹਵਾਦਾਰ ਹੋਣਾ, ਸਕੂਲ ਦੀ...
Advertisement
ਡਿਪਟੀ ਕਮਿਸ਼ਨਰ ਦੇ ਹੁਕਮਾਂ ਤਹਿਤ ਹੁਣ ਪ੍ਰਾਈਵੇਟ ਪਲੇਅ ਵੇਅ ਸਕੂਲ ਮਨਮਾਨੀਆਂ ਨਹੀਂ ਕਰ ਸਕਣਗੇ। ਸਰਕਾਰੀ ਨਿਯਮਾਂ ਅਨੁਸਾਰ ਸਕੂਲਾਂ ਨੂੰ ਬਕਾਇਦਾ ਪੂਰੇ ਵੇਰਵੇ ਵਿਭਾਗ ਕੋਲ ਜਮ੍ਹਾਂ ਕਰਵਾਉਣੇ ਪੈਣਗੇ। ਨਵੇਂ ਨਿਯਮਾਂ ਅਨੁਸਾਰ ਪਲੇਅ ਵੇਅ ਸਕੂਲ ਦੀ ਇਮਾਰਤ ਦਾ ਹਵਾਦਾਰ ਹੋਣਾ, ਸਕੂਲ ਦੀ ਚਾਰ-ਦੀਵਾਰੀ, ਸਾਫ਼ ਸੁਥਰਾ ਪੀਣ ਯੋਗ ਪਾਣੀ, ਅਧਿਆਪਕਾਂ ਅਤੇ ਬੱਚਿਆਂ ਦੀ ਗਿਣਤੀ ਦਾ 1:20 ਦਾ ਅਨੁਪਾਤ ਭਾਵ ਇੱਕ ਅਧਿਆਪਕ 20 ਤੋਂ ਵੱਧ ਬੱਚਿਆਂ ਨੂੰ ਨਹੀਂ ਪੜ੍ਹਾ ਸਕੇਗਾ। ਉਸ ਦੇ ਨਾਲ ਇਕ ਕੇਅਰਟੇਕਰ ਵੀ ਹੋਵੇਗਾ ਤਾਂ ਜੋ ਬੱਚਿਆਂ ਦੀ ਸਿਹਤ ਨਾਲ ਸਮਝੌਤਾ ਨਾ ਹੋਵੇ। ਸਕੂਲ ਅੰਦਰਲੀ ਬਣਤਰ, ਰੈਸਟ ਰੂਮ ਦੀ ਵਿਵਸਥਾ, ਲੜਕੇ ਅਤੇ ਲੜਕੀਆਂ ਲਈ ਵੱਖਰੇ ਪਖਾਨੇ, ਸੀਸੀਟੀਵੀ ਕੈਮਰੇ ਵੀ ਲਾਜ਼ਮੀ ਕੀਤੇ ਗਏ ਹਨ।
Advertisement
Advertisement
