ਪੱਤਰ ਪ੍ਰੇਰਕ
ਮਹਿਲ ਕਲਾਂ, 12 ਅਕਤੂਬਰ
ਬੀਡੀਪੀਓ ਦਫ਼ਤਰਾਂ ਦੇ ਮੁਲਾਜ਼ਮਾਂ ਨੂੰ ਪਿਛਲੇ ਤਿੰਨ ਮਹੀਨਿਆਂ ਤੋਂ ਤਨਖ਼ਾਹਾਂ ਜਾਰੀ ਨਾ ਕੀਤੇ ਜਾਣ ਦੇ ਰੋਸ ਵਜ਼ੋਂ ਅੱਜ ਬਲਾਕ ਮਹਿਲ ਕਲਾਂ ਦੇ ਸਮੂਹ ਕਰਮਚਾਰੀਆਂ ਵੱਲੋਂ ਕਲਮ ਛੋੜ ਹੜਤਾਲ ਸ਼ੁਰੂ ਕਰ ਦਿੱਤੀ ਗਈ ਹੈ। ਹੜਤਾਲ ’ਤੇ ਗਏ ਕਰਮਚਾਰੀਆਂ ਵੱਲੋਂ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਪੰਚਾਇਤ ਸਕੱਤਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਤੇ ਹੋਰਨਾਂ ਨੇ ਕਿਹਾ ਕਿ ਕਰਮਚਾਰੀਆਂ ਨੂੰ ਪਿਛਲੇ ਜੁਲਾਈ ਮਹੀਨੇ ਤੋਂ ਤਨਖਾਹਾਂ ਜਾਰੀ ਨਾ ਕੀਤੇ ਜਾਣ ਕਾਰਨ ਕਰਮਚਾਰੀਆਂ ਨੂੰ ਆਪਣੇ ਘਰ ਚਲਾਉਣੇ ਮੁਸ਼ਕਲ ਹੋ ਰਹੇ ਹਨ। ਉਨ੍ਹਾਂ ਚਿਤਾਵਨੀ ਦਿੱਤੀ ਕੇ ਜੇਕਰ ਮੁਲਾਜ਼ਮਾਂ ਦੇ ਮਸਲੇ ਹੱਲ ਨਾ ਕੀਤੇ ਗਏ ਤਾਂ ਸਰਕਾਰ ਖਿਲਾਫ ਤਿੱਖਾ ਸੰਘਰਸ਼ ਕੀਤਾ ਜਾਵੇਗਾ।