DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Strike: ਸਰਕਾਰੀ ਮੁਲਾਜ਼ਮਾਂ ਵੱਲੋਂ ਅੱਜ ‘ਮਹਾਂ ਬੰਦ’ ਦੀ ਤਿਆਰੀ

ਪੰਜਾਬ ਦੇ ਸਰਕਾਰੀ ਦਫ਼ਤਰਾਂ ਦੇ ਬਾਬੂਆਂ ਵੱਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਸ਼ੁਰੂ ਕੀਤੀ ਕੰਮ ਛੋੜ ਹੜਤਾਲ ਨੂੰ ਜਾਰੀ ਰੱਖਦਿਆਂ ਕੰਮ-ਕਾਜ ਨੂੰ ਮੁਕੰਮਲ ਤੌਰ ’ਤੇ ਠੱਪ ਰੱਖਿਆ ਗਿਆ। ਇਸ ਹੜਤਾਲ ਦੇ ਚੱਲਦਿਆਂ ਸਰਕਾਰੀ ਦਫ਼ਤਰਾਂ ਵਿੱਚ ਕੰਮ-ਕਾਰ ਬਿਲਕੁਲ ਠੱਪ ਰਿਹਾ,...

  • fb
  • twitter
  • whatsapp
  • whatsapp
featured-img featured-img
ਮਾਨਸਾ ਵਿਖੇ ਦਫ਼ਤਰੀ ਬਾਬੂ ਮਹਾਂ ਬੰਦ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਹੋਣ ਦਾ ਦਾਅਵਾ ਕਰਦੇ ਹੋਏ।ਫੋਟੋ:ਸੁਰੇਸ਼
Advertisement

ਪੰਜਾਬ ਦੇ ਸਰਕਾਰੀ ਦਫ਼ਤਰਾਂ ਦੇ ਬਾਬੂਆਂ ਵੱਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਸ਼ੁਰੂ ਕੀਤੀ ਕੰਮ ਛੋੜ ਹੜਤਾਲ ਨੂੰ ਜਾਰੀ ਰੱਖਦਿਆਂ ਕੰਮ-ਕਾਜ ਨੂੰ ਮੁਕੰਮਲ ਤੌਰ ’ਤੇ ਠੱਪ ਰੱਖਿਆ ਗਿਆ। ਇਸ ਹੜਤਾਲ ਦੇ ਚੱਲਦਿਆਂ ਸਰਕਾਰੀ ਦਫ਼ਤਰਾਂ ਵਿੱਚ ਕੰਮ-ਕਾਰ ਬਿਲਕੁਲ ਠੱਪ ਰਿਹਾ, ਜਿਸ ਨਾਲ ਆਪਣੇ ਦਫ਼ਤਰੀ ਕੰਮਾਂ ਲਈ ਆਏ ਆਮ ਲੋਕਾਂ ਨੂੰ ਭਾਰੀ ਖੱਜਲ-ਖੁਆਰੀ ਦਾ ਸਾਹਮਣਾ ਕਰਨਾ ਪਿਆ।

ਦਫ਼ਤਰੀ ਬਾਬੂਆਂ ਵੱਲੋਂ ਵੀਰਵਾਰ 27 ਅਗਸਤ ਨੂੰ ਸਮੂਹਿਕ ਛੁੱਟੀ ਲੈ ਕੇ ਸਰਕਾਰੀ ਕੰਮ-ਕਾਜ ਨੂੰ ਠੱਪ ਕਰ ਕੇ ਮਹਾਂਬੰਦ ਕੀਤਾ ਜਾਵੇਗਾ ਅਤੇ ਜਥੇਬੰਦਕ ਆਗੂਆਂ ਨੇ ਇਸ ਬੰਦ ਸਬੰਧੀ ਤਿਆਰੀ ਮੁਕੰਮਲ ਕਰਨ ਦਾ ਦਾਅਵਾ ਕੀਤਾ ਗਿਆ ਹੈ।

Advertisement

ਡੀ ਸੀ ਦਫ਼ਤਰ ਕਰਮਚਾਰੀ ਯੂਨੀਅਨ ਦੇ ਸੂਬਾ ਆਗੂ ਹਰਪ੍ਰੀਤ ਸਿੰਘ ਬਿੱਟੂ ਨੇ ਦੱਸਿਆ ਕਿ ਸਰਕਾਰ ਉਨ੍ਹਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲਗਾਤਾਰ ਅਣਗੌਲਿਆ ਕਰ ਰਹੀ ਹੈ, ਜਿਸ ਕਾਰਨ ਮੁਲਾਜ਼ਮਾਂ ਵਿੱਚ ਭਾਰੀ ਰੋਸ ਹੈ। ਉਨ੍ਹਾਂ ਵੱਲੋਂ 27 ਅਗਸਤ ਨੂੰ ਮੁਲਾਜ਼ਮਾਂ ਦੀ ਸੂਮਹਿਕ ਛੁੱਟੀ ਦੀਆਂ ਅਰਜ਼ੀਆਂ ਆਪਣੇ ਵਿਭਾਗੀ ਇੰਚਾਰਜਾਂ ਅਤੇ ਅਧਿਕਾਰੀਆਂ ਨੂੰ ਸੌਂਪ ਦਿੱਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਮਾਨਸਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਰੋਸ ਰੈਲੀ ਕੀਤੀ ਜਾਵੇਗੀ ਅਤੇ ਬਜ਼ਾਰਾਂ ਵਿੱਚ ਮਾਰਚ ਕਰਕੇ ਸਰਕਾਰ ਖਿਲਾਫ਼ ਜੰਮਕੇ ਪ੍ਰਦਰਸ਼ਨ ਕੀਤਾ ਜਾਵੇਗਾ। ਜੇ ਮੰਗਾਂ ਦਾ ਜਲਦ ਨਿਬੇੜਾ ਨਾ ਕੀਤਾ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।

Advertisement

ਮਗਨਰੇਗਾ ਕਰਮਚਾਰੀ ਯੂਨੀਅਨ ਵੱਲੋਂ ਸਮਰਥਨ

ਮਗਨਰੇਗਾ ਕਰਮਚਾਰੀ ਯੂਨੀਅਨ ਪੰਜਾਬ ਨੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਮਹਾਂ ਬੰਦ ਦੀ ਹਮਾਇਤ ਦਾ ਐਲਾਨ ਕੀਤਾ ਹੈ। ਜਥੇਬੰਦੀ ਦੇ ਸੂਬਾ ਪ੍ਰਧਾਨ ਗੁਰਸੇਵਕ ਸਿੰਘ ਝੰਡੂਕੇ ਨੇ ਕਿਹਾ ਕਿ ਇਹ ਸੰਘਰਸ਼ ਕਿਸੇ ਇੱਕ ਵਿਭਾਗ ਜਾਂ ਵਰਗ ਤੱਕ ਸੀਮਤ ਨਹੀਂ, ਸਗੋਂ ਪੰਜਾਬ ਦੇ ਹਰ ਉਸ ਮੁਲਾਜ਼ਮ ਅਤੇ ਪੈਨਸ਼ਨਰ ਦੀ ਆਵਾਜ਼ ਹੈ, ਜੋ ਆਪਣੇ ਹੱਕੀ ਦੀ ਪ੍ਰਾਪਤੀ ਲਈ ਲੰਬੇ ਸਮੇਂ ਤੋਂ ਸਰਕਾਰ ਤੋਂ ਇਨਸਾਫ਼ ਦੀ ਉਮੀਦ ਕਰ ਰਿਹਾ ਹੈ।

ਮਹਾਂ ਬੰਦ ਦੌਰਾਨ ਸਰਕਾਰੀ ਬੱਸਾਂ ਚਲਾਉਣ ਦਾ ਫੈਸਲਾ

ਸੂਬੇ ਵਿੱਚ ਮਹਾਂ ਬੰਦ ਦੇ ਦੌਰਾਨ ਪੰਜਾਬ ਰੋਡਵੇਜ਼, ਪਨਬਸ, ਪੀ ਆਰ ਟੀ ਸੀ ਦੇ ਕਾਮਿਆਂ ਨੇ ਭਲਕੇ 27 ਅਗਸਤ ਨੂੰ ਬੱਸਾਂ ਚਲਾਉਣ ਦਾ ਫ਼ੈਸਲਾ ਕੀਤਾ ਗਿਆ ਹੈ। ਇਹ ਫ਼ੈਸਲਾ ਪੰਜਾਬ ਰੋਡਵੇਜ਼, ਪੀਆਰਟੀਸੀ, ਪਨਬਸ ਕੰਟਰੈਕਟ ਵਰਕਰ ਯੂਨੀਅਨ ਵੱਲੋਂ ਰੱਖੜੀ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਅਤੇ ਪੰਜਾਬ ਸਰਕਾਰ ਵੱਲੋਂ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੰਗਾਂ ਸਬੰਧੀ ਭਰੋਸਾ ਦੇਣ ਮਗਰੋਂ ਲਿਆ ਹੈ। ਯੂਨੀਅਨ ਦੇ ਪ੍ਰਧਾਨ ਰੇਸ਼ਮ ਸਿੰਘ ਦੇ ਹਵਾਲੇ ਨਾਲ ਪੀ ਆਰ ਟੀ ਸੀ ਬਠਿੰਡਾ ਡਿਪੂ ਦੇ ਆਗੂ ਕੁਲਵੰਤ ਸਿੰਘ ਮਨਹੇਸ਼ ਦਾ ਕਹਿਣਾ ਹੈ ਕਿ ਹੁਣ ਆਮ ਦੀ ਤਰ੍ਹਾਂ ਬੱਸਾਂ ਚਲਾਉਣ ਦਾ ਫ਼ੈਸਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਹੁਣ 6 ਸਤੰਬਰ ਨੂੰ ਯੂਨੀਅਨ ਦੀ ਮੁੜ ਪੰਜਾਬ ਸਰਕਾਰ ਨਾਲ ਬੈਠਕ ਹੋਵੇਗੀ, ਜਿਸ ਵਿੱਚ ਅੱਜ ਹੋਈ ਮੀਟਿੰਗ ਦੌਰਾਨ ਜਿਹੜੇ ਮਾਮਲਿਆਂ ’ਤੇ ਸਹਿਮਤੀ ਬਣੀ ਹੈ, ਉਨ੍ਹਾਂ ਨੂੰ ਲਾਗੂ ਕਰਵਾਉਣ ਲਈ ਸਮੀਖਿਆ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਾਰਪੋਰੇਸ਼ਨ ਨੇ ਰਾਤ ਨੂੰ ਅਤੇ ਸਵੇਰੇ ਜਲਦੀ ਚੱਲਣ ਵਾਲੀਆਂ ਬੱਸਾਂ ਦੇ ਮੁਲਾਜ਼ਮਾਂ ਨੂੰ ਬੱਸਾਂ ਚਲਾਉਣ ਸਬੰਧੀ ਫ਼ੈਸਲੇ ਤੋਂ ਜਾਣੂ ਕਰਵਾ ਦਿੱਤਾ ਹੈ।

ਪੀ ਸੀ ਐੱਮ ਐਸ ਐਸੋਸੀਏਸ਼ਨ ਅੱਜ ਓ ਪੀ ਡੀ ਬੰਦ ਰੱਖੇਗੀ

ਤਪਾ ਮੰਡੀ (ਸੀ ਮਾਰਕੰਡਾ): ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸ ਯੂਨੀਅਨ ਅਤੇ ਸਾਂਝਾ ਮੁਲਾਜ਼ਮ ਮੰਚ ਦੇ ਸੰਘਰਸ਼ ਦੀ ਪੀ ਸੀ ਐੱਮ ਐੱਸ ਐਸੋਸੀਏਸ਼ਨ ਪੰਜਾਬ ਨੇ ਹਮਾਇਤ ਕੀਤੀ ਹੈ। ਪੀ ਸੀ ਐੱਮ ਐੱਸ ਦੇ ਜ਼ਿਲ੍ਹਾ ਪ੍ਰਧਾਨ ਡਾ. ਕੰਵਲਜੀਤ ਬਾਜਵਾ ਨੇ ਕਿਹਾ ਕਿ ਐਸੋਸੀਏਸ਼ਨ ਵੱਲੋਂ ਜ਼ਿਲ੍ਹਾ ਪੱਧਰ ’ਤੇ ਕਰਵਾਈ ਗਈ ਪੋਲਿੰਗ ਅਤੇ ਸੂਬਾ ਪੱਧਰੀ ਫੀਡਬੈਕ ਤੋਂ ਬਾਅਦ ਬਹੁਮਤ ਨਾਲ 27 ਅਗਸਤ ਨੂੰ ਸੰਘਰਸ਼ ਵਿੱਚ ਸ਼ਾਮਲ ਹੋਣ ਦਾ ਫ਼ੈਸਲਾ ਕੀਤਾ ਗਿਆ ਹੈ। ਇਸ ਤਹਿਤ 27 ਅਗਸਤ ਨੂੰ ਸਾਰੇ ਸਰਕਾਰੀ ਹਸਪਤਾਲਾਂ ਦੀਆਂ ਓ ਪੀ ਡੀ ਸੇਵਾਵਾਂ ਪੂਰੀ ਤਰ੍ਹਾਂ ਬੰਦ ਰੱਖੀਆਂ ਜਾਣਗੀਆਂ ਤੇ ਇਲੈਕਟਿਵ ਸਰਜਰੀਆਂ ਵੀ ਮੁਲਤਵੀ ਰਹਿਣਗੀਆਂ।

Advertisement
×