ਕੌਂਸਲ ਪ੍ਰਧਾਨ ਦੇ ਭਰੋਸੇ ਮਗਰੋਂ ਦਰਜਾ ਚਾਰ ਮੁਲਾਜ਼ਮਾਂ ਦੀ ਹੜਤਾਲ ਖਤਮ
ਨਗਰ ਕੌਂਸਲ ਦੇ ਦਰਜਾ ਚਾਰ ਮੁਲਾਜ਼ਮਾਂ ਵੱਲੋਂ ਦਫਤਰ ਅੱਗੇ ਚੱਲ ਰਹੇ ਧਰਨੇ ਦੇ ਬਾਰਵੇਂ ਦਿਨ ਨਗਰ ਕੌਂਸਲ ਦੇ ਪ੍ਰਧਾਨ ਜੋਨੀ ਬਾਂਸਲ ਨੇ ਧਰਨੇ ਵਿੱਚ ਆ ਕੇ ਧਰਨਾਕਾਰੀਆਂ ਨੂੰ ਲਿਖਤੀ ਭਰੋਸਾ ਦਿੱਤਾ ਕਿ 15 ਦਸੰਬਰ ਤੱਕ ਉਨ੍ਹਾਂ ਦੀਆਂ ਬਕਾਇਆ ਤਨਖਾਹਾਂ ਦਿੱਤੀਆਂ...
Advertisement
ਨਗਰ ਕੌਂਸਲ ਦੇ ਦਰਜਾ ਚਾਰ ਮੁਲਾਜ਼ਮਾਂ ਵੱਲੋਂ ਦਫਤਰ ਅੱਗੇ ਚੱਲ ਰਹੇ ਧਰਨੇ ਦੇ ਬਾਰਵੇਂ ਦਿਨ ਨਗਰ ਕੌਂਸਲ ਦੇ ਪ੍ਰਧਾਨ ਜੋਨੀ ਬਾਂਸਲ ਨੇ ਧਰਨੇ ਵਿੱਚ ਆ ਕੇ ਧਰਨਾਕਾਰੀਆਂ ਨੂੰ ਲਿਖਤੀ ਭਰੋਸਾ ਦਿੱਤਾ ਕਿ 15 ਦਸੰਬਰ ਤੱਕ ਉਨ੍ਹਾਂ ਦੀਆਂ ਬਕਾਇਆ ਤਨਖਾਹਾਂ ਦਿੱਤੀਆਂ ਜਾਣਗੀਆਂ ਅਤੇ ਈਪੀਐਫ ਉਨ੍ਹਾਂ ਦੇ ਖਾਤਿਆਂ ਵਿੱਚ ਜਮ੍ਹਾਂ ਕਰਵਾ ਦਿੱਤਾ ਜਾਵੇਗਾ। ਕੱਚੇ ਮੁਲਾਜ਼ਮਾਂ ਨੂੰ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਕੰਨ ਟਰੈਕਟ ਬੇਸ ਕਰਨ ਦਾ ਯਤਨ ਕੀਤਾ ਜਾਵੇਗਾ। ਇਸ ਤੋਂ ਇਲਾਵਾ ਬਾਕੀ ਮੰਗਾਂ ਵੀ ਪੂਰੀਆਂ ਕਰ ਦਿੱਤੀਆਂ ਜਾਣਗੀਆਂ। ਇਸ ਲਿਖਤੀ ਭਰੋਸੇ ਮਗਰੋਂ ਦਰਜਾ ਚਾਰ ਮੁਲਾਜ਼ਮਾਂ ਨੇ ਧਰਨਾ ਸਮਾਪਤ ਕਰਕੇ ਸ਼ਹਿਰ ਦੀ ਸਫਾਈ ਦਾ ਕੰਮ ਸ਼ੁਰੂ ਕਰ ਦਿੱਤਾ। ਇਸ ਮੌਕੇ ਸਫਾਈ ਸੇਵਕ ਯੂਨੀਅਨ ਦੇ ਪ੍ਰਧਾਨ ਪੱਪੂ ਰਾਮ, ਆਗੂ ਦਿਲਬਾਗ ਰਾਏ, ਰਮੇਸ਼ ਕੁਮਾਰ, ਹਰਦੇਵ ਸਿੰਘ, ਦੀਪ ਚੰਦ, ਬਜਿੰਦਰ ਸਿੰਘ ਅਤੇ ਸੰਜੀਵ ਕੁਮਾਰ ਹਾਜ਼ਰ ਸਨ।
Advertisement
Advertisement
